Punjab CM Bhagwant Mann vs Governor Banwarilal Purohit News: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਚਿਤਾਵਨੀ 'ਤੇ ਰਾਜ ਦੀ ਸਿਆਸਤ ਗਰਮਾ ਗਈ ਹੈ। ਇਸ 'ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ 'ਆਪ' ਪਾਰਟੀ ਕਦੇ ਵੀ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਨਹੀਂ ਹੋਣ ਦੇਵੇਗੀ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪ੍ਰਿੰਸੀਪਲ ਬੁੱਧਰਾਮ ਅੱਜ ਯਾਨੀ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬਿਆਨ ਨਾਲ ਭਾਜਪਾ ਦਾ ਪੰਜਾਬ ਪ੍ਰਤੀ ਏਜੇਂਡਾ ਸਾਹਮਣੇ ਆਇਆ ਹੈ, ਪਰ ਸੂਬੇ ਦੇ ਲੋਕ ਕਦੇ ਅਜਿਹਾ ਨਹੀਂ ਹੋਣ ਦੇਣਗੇ।  


ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੈ ਤਾਂ ਮਨੀਪੁਰ ਵਿੱਚ ਵੀ ਕੀਤਾ ਜਾਵੇ, ਜਿੱਥੇ ਔਰਤਾਂ ਨੂੰ ਨਿਰਵਸਤਰ ਘੁਮਾਕੇ ਭਾਰਤ ਨੂੰ ਦੁਨੀਆ ਵਿੱਚ ਸ਼ਰਮਸਾਰ ਕੀਤਾ ਗਿਆ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ 'ਆਪ' ਪੰਜਾਬ ਵਿੱਚ ਕਿਸੇ ਕੀਮਤ ਉੱਤੇ ਰਾਸ਼ਟਰਪਤੀ ਸ਼ਾਸਨ ਲਾਗੂ ਨਹੀਂ ਹੋਣ ਦੇਵੇਗੀ। 


ਨਸ਼ੇ ਦੇ ਮੁੱਦੇ ਉੱਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜੀਰੋ ਟਾਲਰੇਂਸ ਪਾਲਿਸੀ ਹੈ ਅਤੇ 'ਆਪ' ਦਾ ਕੋਈ ਵਰਕਰ, ਵਿਧਾਇਕ ਜਾਂ ਮੰਤਰੀ ਨਸ਼ੇ ਦਾ ਸਮਰਥਨ ਨਹੀਂ ਕਰਦਾ। ਮੁੱਖ ਮੰਤਰੀ ਭਗਵੰਤ ਮਾਨ ਦਾ ਵਿਜਨ ਨਸ਼ਾ ਮੁਕਤ ਪੰਜਾਬ ਹੈ ਅਤੇ ਸਾਰੇ ਇਸਨੂੰ ਸਫਲ ਬਣਾਉਣ ਵਿੱਚ ਲੱਗੇ ਹੋਏ ਹਨ।  


ਰਾਏਕੋਟ ਵਿੱਚ 'ਆਪ' ਵਿਧਾਇਕ ਦੇ ਪੀਏ ਦੀ ਪਤਨੀ ਦੀ ਨਸ਼ਾ ਵੇਚਣ ਦੀ ਵੀਡੀਓ 'ਤੇ ਬੁੱਧ ਰਾਮ ਨੇ ਕਿਹਾ ਕਿ ਚਾਹੇ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਸ ਸੰਬੰਧ ਵਿੱਚ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿੱਚ ਪਾਰਟੀ ਵਰਕਰਾਂ ਨਾਲ ਵੀ ਮੀਟਿੰਗ ਕੀਤੀ।


ਦੱਸ ਦਈਏ ਕਿ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਮੁੱਦੇ 'ਤੇ ਆਪਣਾ ਪੱਖ ਰੱਖਿਆ ਗਿਆ ਸੀ ਅਤੇ ਕਿਹਾ ਕਿ ਇਹ ਭਾਜਪਾ ਦੇ ਇਸ਼ਾਰੇ 'ਤੇ ਹੋ ਰਿਹਾ ਹੈ। ਰਾਜਪਾਲ ਦੀਆ ਚਿੱਠੀਆਂ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ 16 ਵਿੱਚੋਂ 9 ਚਿੱਠੀਆਂ ਦੇ ਜਵਾਬ ਭੇਜ ਦਿੱਤੇ ਗਏ ਹਨ ਅਤੇ ਬਾਕੀਆਂ ਦੇ ਜਵਾਬ ਵੀ ਤਿਆਰ ਹਨ ਅਤੇ ਜਲਦ ਹੀ ਜਵਾਬ ਭੇਜੇ ਜਾਣਗੇ।   


ਇਹ ਵੀ ਪੜ੍ਹੋ: Punjab News: ਰਾਜਪਾਲ ਦੀ 'ਧਮਕੀ' 'ਤੇ CM ਭਗਵੰਤ ਮਾਨ ਦਾ ਜਵਾਬ, ਕਿਹਾ "ਸਾਰੇ ਸਵਾਲਾਂ ਦਾ ਦੇਵਾਂਗਾ ਜਵਾਬ"


(For more news apart from Punjab CM Bhagwant Mann vs Governor Banwarilal Purohit News, stay tuned to Zee PHH)