ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ 'ਚ ਭਰਤੀਆਂ, ਕੁੜੀਆਂ ਲਈ ਵੀ ਵੱਡਾ ਮੌਕਾ
Advertisement

ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ 'ਚ ਭਰਤੀਆਂ, ਕੁੜੀਆਂ ਲਈ ਵੀ ਵੱਡਾ ਮੌਕਾ

3100 ਡੋਮੇਨ ਮਾਹਿਰਾਂ ਤੋਂ ਇਲਾਵਾ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਪੱਧਰ ਉਤੇ 10000 ਪੁਲੀਸ ਕਰਮਚਾਰੀ ਭਰਤੀ ਕੀਤੇ ਜਾਣਗੇ, 33 ਫੀਸਦੀ ਮਹਿਲਾਵਾਂ ਹੋਣਗੀਆਂ 

3100 ਡੋਮੇਨ ਮਾਹਿਰਾਂ ਤੋਂ ਇਲਾਵਾ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਪੱਧਰ ਉਤੇ 10000 ਪੁਲੀਸ ਕਰਮਚਾਰੀ ਭਰਤੀ ਕੀਤੇ ਜਾਣਗੇ, 33 ਫੀਸਦੀ ਮਹਿਲਾਵਾਂ ਹੋਣਗੀਆਂ

  ਚੰਡੀਗੜ੍ਹ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਲ੍ਹਾ ਪੱਧਰ ਉਤੇ ਪੁਲਿਸ ਨੂੰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਯੂਨਿਟਾਂ ਤਿਆਰ ਕਰਨ ਦਾ ਫ਼ੈਸਲਾ ਲਿਆ ਹੈ,ਇਸ ਵਿੱਚ  ਤਕਨੀਕੀ ਯੂਨਿਟ, ਨਾਰਕੋਟਿਕਸ ਯੂਨਿਟ, ਸੋਸ਼ਲ ਮੀਡੀਆ ਯੂਨਿਟ ਅਤੇ ਸਾਬੋਤਾਜ ਵਿਰੋਧੀ ਨਿਗਰਾਨ ਟੀਮਾਂ ਹੋਣਗੀਆਂ, ਜਿਸ ਨਾਲ ਸੂਬੇ ਦੀ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਹੋਰ ਮਜ਼ਬੂਤ ਹੋਵੇਗੀ,  ਵਿਸ਼ੇਸ਼ ਜੁਰਮਾ ਨਾਲ ਨਜਿੱਠਣ ਦੇ ਲਈ  3100 ਡੋਮੇਨ ਮਾਹਿਰਾਂ ਤੋਂ ਇਲਾਵਾ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਪੱਧਰ ਉਤੇ 10000 ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 33 ਫੀਸਦੀ ਮਹਿਲਾਵਾਂ ਹੋਣਗੀਆਂ ਤਾਂ ਕਿ ਜ਼ਮੀਨੀ ਪੱਧਰ ਉਤੇ ਫੋਰਸ ਵਧਾਉਣ ਦੇ ਨਾਲ-ਨਾਲ ਪ੍ਰਭਾਵੀ ਪੁਲੀਸਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਹੈ ਮਕਸਦ 

  ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵੀ ਮਹਿਕਮਾ ਹੈ, ਨੇ ਦੱਸਿਆ ਕਿ ਅਪਰਾਧ ਦੇ ਬਦਲ ਰਹੇ ਤੌਰ-ਤਰੀਕਿਆਂ ਦੇ ਨਾਲ ਜੁਰਮਾਂ ਦੀ ਰੋਕਥਾਮ ਅਤੇ ਪੜਤਾਲ ਪ੍ਰਭਾਵੀ ਤਰੀਕੇ ਨਾਲ ਡੋਮੇਨ ਮਾਹਿਰਾਂ ਦੇ ਸਹਿਯੋਗ ਲਈ ਪੰਜਾਬ ਪੁਲਿਸ ਵੱਲੋਂ ਛੇਤੀ ਹੀ 3100 ਵਿਸ਼ੇਸ਼ ਪੁਲਿਸ ਅਫਸਰਾਂ ਅਤੇ ਡੋਮੇਨ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ ਜੋ ਲਾਅ, ਫੋਰੈਂਸਿਕ, ਡਿਜੀਟਲ ਫੋਰੈਂਸਿਕ, ਸੂਚਨਾ ਤਕਨਾਲੋਜੀ, ਡਾਟਾ ਮਾਈਨਿੰਗ, ਸਾਈਬਰ ਸੁਰੱਖਿਆ, ਖੁਫੀਆ ਅਧਿਐਨ, ਮਨੁੱਖੀ ਵਸੀਲੇ ਪ੍ਰਬੰਧਨ ਤੇ ਵਿਕਾਸ ਅਤੇ ਸੜਕ ਸੁਰੱਖਿਆ ਯੋਜਨਾ ਤੇ ਇੰਜਨੀਅਰਿੰਗ ਨਾਲ ਸਬੰਧਤ ਹੈ।

ਇਸ ਤਰ੍ਹਾਂ ਕਰੇਗੀ ਟੀਮ ਕੰਮ

ਮੁੱਖ ਮੰਤਰੀ ਨੇ ਦੱਸਿਆ ਕਿ ਪੁਲਿਸ ਫੋਰਸ ਵਿੱਚ ਤਬਦੀਲੀ ਲਿਆਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਕਦਮ ਨਾਲ ਪੰਜਾਬ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਾ ਮੁਲਕ ਦਾ ਪਹਿਲਾ ਸੂਬਾ ਹੋਵੇਗਾ,  ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਡੋਮੇਨ ਮਾਹਰਾਂ ਵਿੱਚ ਤਕਰੀਬਨ 600 ਲਾਅ ਗਰੈਜੁਏਟ, 450 ਕਰਾਈਮ ਸੀਨ ਜਾਂਚਕਰਤਾ, ਕਾਨੂੰਨ, ਕਾਮਰਸ, ਡੇਟਾ ਮਾਈਨਿੰਗ, ਡੇਨਾ ਐਨਲਸਿਸ ਵਿੱਚ ਤਜਰਬੇ ਤੇ ਵਿਸ਼ੇਸ਼ ਯੋਗਤਾ ਵਾਲੇ 1350 ਆਈ.ਟੀ. ਮਾਹਰ ਸ਼ਾਮਲ ਹੋਣਗ। ਜਿਨ੍ਹਾਂ ਨੂੰ ਸਾਈਬਰ ਜਾਸੂਸੀ, ਵਿੱਤੀ ਜਾਸੂਸੀ, ਕਤਲ ਕੇਸਾਂ ਵਿੱਚ ਜਾਸੂਸੀ, ਜਿਨਸੀ ਹਮਲੇ ਤੇ ਬਲਾਤਕਾਰ ਦੇ ਕੇਸਾਂ ਵਿੱਚ ਜਾਸੂਸੀ ਲਈ ਲਾਇਆ ਜਾਵੇਗਾ। ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਫੈਮਲੀ ਕਾਊਂਸਲਿੰਗ ਸੈਂਟਰਾਂ ਅਤੇ ਮਹਿਲਾ ਹੈਲਪਡੈਸਕਾਂ ਉਤੇ ਤਾਇਨਾਤੀ ਲਈ 460 ਦੇ ਕਰੀਬ ਸਿੱਖਿਅਤ ਤੇ ਯੋਗਤਾ ਪ੍ਰਾਪਤ ਕਾਊਂਸਲਰ, ਕਲੀਨੀਕਲ ਸਾਈਕੋਲੋਜਿਸਟ ਤੇ ਵਿਕਟਮ ਸਪੋਰਟ ਅਫ਼ਸਰਾਂ ਦੀ ਵੀ ਭਰਤੀ ਕਰੇਗੀ।

ਮਹਿਲਾਵਾਂ ਦੀ ਭਰਤੀ ਵੀ ਕੀਤੀ ਜਾਵੇਗੀ 

ਪੁਲਿਸ ਵਿੱਚ ਮਹਿਲਾ ਸ਼ਕਤੀ ਨੂੰ ਹੋਰ ਵਧਾਉਣ ਲਈ 3400 ਨਵੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਭਰਤੀ ਕੀਤੀਆਂ ਜਾਣਗੀਆਂ। ਜ਼ਿਆਦਾਤਰ ਸਬ ਇੰਸਪੈਕਟਰ ਤੇ ਕਾਂਸਟੇਬਲ ਦੇ ਰੈਂਕ ਉਤੇ ਭਰਤੀ ਕੀਤੀਆਂ ਜਾਣ ਵਾਲੀਆਂ ਇਹ ਮੁਲਾਜ਼ਮਾਂ ਪੰਜਾਬ ਪੁਲਿਸ ਵਿੱਚ 10 ਹਜ਼ਾਰ ਮੁਲਾਜ਼ਮਾਂ ਨੂੰ ਭਰਤੀ ਕਰਨ ਲਈ ਚਲਾਈ ਮੁਹਿੰਮ ਦਾ ਹੀ ਹਿੱਸਾ ਹੋਣਗੀਆਂ।  ਗੁਪਤਾ ਨੇ ਕਿਹਾ ਕਿ ਇਸ ਨਾਲ ਕੁੱਲ ਭਰਤੀ ਵਿੱਚ ਔਰਤਾਂ ਨੂੰ 33 ਫੀਸਦੀ ਹਿੱਸੇਦਾਰੀ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਪੂਰੀ ਹੋਵੇਗੀ ਅਤੇ ਪੰਜਾਬ ਪੁਲਿਸ ਵਿੱਚ ਵੱਖ ਵੱਖ ਅਹੁਦਿਆਂ ਉਤੇ ਮਹਿਲਾ ਮੁਲਾਜ਼ਮਾਂ ਨੂੰ ਪੁਰਸ਼ ਪੁਲਿਸ ਮੁਲਾਜ਼ਮਾਂ ਦੇ ਬਰਾਬਰ ਮੁਕਾਬਲਾ ਕਰਨ ਦਾ ਮੌਕਾ ਵੀ ਮੁਹੱਈਆ ਕਰੇਗੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ 300 ਔਰਤਾਂ ਨੂੰ ਸਬ ਇੰਸਪੈਕਟਰ ਵਜੋਂ ਭਰਤੀ ਕੀਤਾ ਜਾਵੇਗਾ, ਜਦੋਂ ਕਿ 3100 ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਸੇਵਾ ਕਰਨ ਦਾ ਮੌਕਾ ਮਿਲੇਗਾ।

ਡੀ.ਜੀ.ਪੀ. ਨੇ ਕਿਹਾ ਕਿ ਇਕ ਵਾਰ ਇਨ੍ਹਾਂ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਨਿਯੁਕਤੀ ਹੋਣ ਅਤੇ ਸਾਲ 2021 ਦੀ ਦੂਜੀ ਜਾਂ ਤੀਜੀ ਤਿਮਾਹੀ ਵਿੱਚ ਇਨ੍ਹਾਂ ਦੇ ਪੰਜਾਬ ਪੁਲਿਸ ਦਾ ਹਿੱਸਾ ਬਣਨ ਤੋਂ ਬਾਅਦ ਸੂਬੇ ਦੇ 382 ਥਾਣਿਆਂ ਵਿੱਚੋਂ ਹਰੇਕ ਨੂੰ ਪੁਲਿਸ ਸਟੇਸ਼ਨ ਲਾਅ ਅਫਸਰ ਅਤੇ ਕਮਿਊਨਿਟੀ ਤੇ ਵਿਕਟਮ ਸਪੋਰਟ ਅਫ਼ਸਰ (ਪੀੜਤ ਸਹਿਯੋਗੀ ਅਧਿਕਾਰੀ) ਮਿਲ ਜਾਵੇਗਾ। ਇਸੇ ਤਰ੍ਹਾਂ ਸਰਹੱਦੀ ਥਾਣਿਆਂ ਸਮੇਤ ਪੰਜਾਬ ਦੇ 170 ਵੱਡੇ ਥਾਣਿਆਂ ਵਿੱਚ ਫੋਰੈਂਸਿਕ ਅਫ਼ਸਰ ਅਤੇ ਕਰਾਈਮ ਡੇਟਾ ਐਨਾਲਿਸਟਸ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਸੂਬੇ ਵਿੱਚ 100 ਸਬ ਡਿਵੀਜ਼ਨਾਂ ਵਿੱਚੋਂ ਹਰੇਕ ਵਿੱਚ ਸਾਈਬਰ ਕਰਾਈਮ ਡਿਟੈਕਟਿਵ ਵੀ ਲਗਾਏ ਜਾਣਗੇ।

 

 

 

Trending news