Weekends 'ਤੇ ਬਾਹਰ ਨਿਕਲਣ ਦੀ ਸੋਚ ਰਹੇ ਹੋ ਤਾਂ CM ਕੈਪਟਨ ਦਾ ਇਹ ਸਖ਼ਤ ਨਿਰਦੇਸ਼ ਜ਼ਰੂਰ ਪੜ ਲਓ
Advertisement

Weekends 'ਤੇ ਬਾਹਰ ਨਿਕਲਣ ਦੀ ਸੋਚ ਰਹੇ ਹੋ ਤਾਂ CM ਕੈਪਟਨ ਦਾ ਇਹ ਸਖ਼ਤ ਨਿਰਦੇਸ਼ ਜ਼ਰੂਰ ਪੜ ਲਓ

ਪੰਜਾਬ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਦਾ ਸਖ਼ਤ ਨਿਰਦੇਸ਼ 

ਪੰਜਾਬ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਦਾ ਸਖ਼ਤ ਨਿਰਦੇਸ਼

ਚੰਡੀਗੜ੍ਹ : ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਅਤੇ ਅਗਲੇ 2 ਮਹੀਨਿਆਂ ਵਿੱਚ ਇਸ ਦੇ ਫੈਲਾਊ  ਦੇ ਖ਼ਤਰੇ ਦਾ ਅਨੁਮਾਨ ਲਗਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫ਼ੈਸਲਾ ਲਿਆ ਹੈ, ਉਨ੍ਹਾਂ ਨਿਰਦੇਸ਼ ਦਿੱਤੇ ਨੇ ਕਿ ਵੀਕ ਐਂਡ ਯਾਨੀ ਸਨਿੱਚਰਵਾਰ,ਐਤਵਾਰ ਅਤੇ ਪਬਲਿਕ ਛੁੱਟੀ ਵਾਲੇ ਦਿਨ ਲੋਕਾਂ ਦੀ ਆਵਾਜਾਈ ਸੀਮਿਤ ਕੀਤਾ ਜਾਵੇ, ਸਿਰਫ਼ ਮੈਡੀਕਲ ਸਟਾਫ਼ ਅਤੇ ਜ਼ਰੂਰੀ ਚੀਜ਼ਾਂ ਦੇ ਸਮਾਨ ਨੂੰ ਹੀ ਆਉਣ ਜਾਣ ਦੀ ਇਜਾਜ਼ਤ ਦਿੱਤੀ ਜਾਵੇ, ਜੇਕਰ ਕਿਸੇ ਨੇ ਜ਼ਰੂਰੀ ਬਾਹਰ ਜਾਣਾ ਹੈ ਤਾਂ ਉਸ ਨੂੰ COVA APP 'ਤੇ  E-Pass Download ਕਰਨਾ ਹੋਵੇਗਾ, ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ਼ ਕਰ ਦਿੱਤਾ ਹੈ ਕਿ ਇਸ ਦਾ ਅਸਰ ਸਨਅਤਾਂ 'ਤੇ ਬਿਲਕੁਲ ਵੀ ਨਹੀਂ ਪਵੇਗਾ ਉਹ ਉਸੇ ਤਰ੍ਹਾਂ ਕੰਮ ਕਰਦੀਆਂ ਰਹਿਣਗੀਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ DGP ਦਿਨਕਰ ਗੁਪਤਾ ਨੂੰ ਕਿਹਾ ਇੱਕ ਥਾਂ 'ਤੇ ਜ਼ਿਆਦਾ ਲੋਕ ਦੇ ਇਕੱਠਾ ਨਾ ਹੋਣ ਇਸ ਦਾ  ਸਖ਼ਤੀ ਨਾਲ ਪਾਲਨ ਕਰਵਾਇਆ ਜਾਵੇ 
  
ਕੋਰੋਨਾ ਫੈਲਾਊ ਨੂੰ ਰੋਕਣ ਦੇ ਲਈ ਨਿਰਦੇਸ਼ 

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਖਤ ਕਦਮ ਵਿਸ਼ਵ ਭਰ ਵਿੱਚ ਕੋਵਿਡ ਕੇਸਾਂ ਦੇ ਭਾਰੀ ਵਾਧੇ ਦੇ ਚੱਲਦਿਆਂ ਚੁੱਕੇ ਜਾਣੇ ਅਤਿ ਜ਼ਰੂਰੀ ਹੈ,ਉਨ੍ਹਾਂ ਕਿਹਾ ਕਿ ਸਖਤ ਬੰਦਿਸ਼ਾਂ ਹੀ ਮਹਾਂਮਾਰੀ ਦੇ ਸਿਖਰ ਨੂੰ ਜਿੰਨਾ ਸੰਭਵ ਹੋਵੇ, ਉਨ੍ਹਾਂ ਟਾਲ ਸਕਦੀਆਂ ਹਨ, ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਰੋਕਣ ਦੀ ਅਗਾਊਂ ਦਵਾਈ ਜਾਂ ਇਲਾਜ ਨਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਰਫ ਸਖਤ ਪ੍ਰੋਟੋਕੋਲ ਹੀ ਮਹਾਂਮਾਰੀ ਖਿਲਾਫ ਲੜਾਈ ਦਾ ਇਕੋ-ਇਕ ਰਾਸਤਾ ਹੈ,ਮੁੱਖ ਮੰਤਰੀ ਨੇ ਕਿਹਾ  ਮਹਾਂਮਾਰੀ ਆਉਂਦੇ ਦਿਨਾਂ ਅਤੇ ਹਫਤਿਆਂ ਵਿੱਚ ਖਤਰਨਾਕ ਰੂਪ ਧਾਰ ਸਕਦੀ ਹੈ, ਮੁੱਖ ਮੰਤਰੀ ਨੇ ਮੈਡੀਕਲ ਤੇ ਸਿਹਤ ਮਾਹਿਰਾਂ ਨੂੰ ਕਿਹਾ ਕਿ ਸਖਤ ਸ਼ਰਤਾਂ ਲਾਗੂ ਕਰਨ ਅਤੇ ਦਿੱਲੀ ਤੋਂ ਆਉਣ ਵਾਲਿਆਂ ਲਈ ਲਾਜ਼ਮੀ ਟੈਸਟ ਸਰਟੀਫਿਕੇਟ ਨੂੰ ਅਮਲ ਵਿੱਚ ਲਿਆਂਦਾ ਜਾਵੇ ਜਿੱਥੇ ਕਿ ਬਹੁਤ ਚਿੰਤਾਜਨਕ ਸਥਿਤੀ ਬਣੀ ਹੋਈ ਹੈ, ਡੀ.ਜੀ.ਪੀ. ਨੇ ਮੀਟਿੰਗ ਵਿੱਚ ਦੱਸਿਆ ਕਿ ਕੌਮੀ ਰਾਜਧਾਨੀ ਤੋਂ ਪੰਜਾਬ ਵਿੱਚ ਰੋਜ਼ਾਨਾ ਔਸਤਨ 500 ਤੋਂ 800 ਵਾਹਨ ਆਉਂਦੇ ਹਨ,ਇਹ ਪੱਖ ਸਾਹਮਣੇ ਲਿਆਉਂਦਿਆਂ ਕਿ ਸੂਬੇ ਅੰਦਰ ਬਾਹਰੋਂ ਪੁੱਜੇ ਜ਼ਿਆਦਾਤਰ ਵਿਅਕਤੀਆਂ ਵੱਲੋਂ ਗੈਰ-ਜ਼ਿੰਮੇਵਾਰਾਨਾ ਵਰਤਾਓ ਕੀਤਾ ਗਿਆ ਅਤੇ ਸਿਹਤ ਅਧਿਕਾਰੀਆਂ ਪਾਸ ਰਿਪੋਰਟ ਨਹੀਂ ਕੀਤੀ ਗਈ,  ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਜ਼ਰੂਰਤ ਹੈ, ਉਥੇ ਸਖਤ ਫੈਸਲੇ ਲੈਣੇ ਪੈਣਗੇ ਕਿਉਂਜੋ ਕੇਸਾਂ ਦਾ ਵਾਧਾ ਹਾਲੇ ਜਾਰੀ ਹੈ ਅਤੇ ਆਉਂਦੇ ਦਿਨਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾਂ ਹੈ,ਮੁੱਖ ਮੰਤਰੀ ਵੱਲੋਂ ਸੁਝਾਇਆ ਗਿਆ ਕਿ ਜਦ ਵਾਇਰਸ ਦੇ ਲੱਛਣ ਸਾਹਮਣੇ ਆਉਣ ਨੂੰ 3-4 ਦਿਨ ਲਗਦੇ ਹਨ, ਇਸ ਲਈ ਸੂਬੇ ਤੋਂ ਬਾਹਰਲੇ ਖੇਤਰਾਂ ਤੋਂ ਆਉਣ ਵਾਲਿਆਂ ਦਾ ਹਫਤੇ ਬਾਅਦ ਟੈਸਟ ਕੀਤਾ ਜਾਵੇ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਸਖਤੀ ਨਾਲ ਆਪਣੇ ਘਰਾਂ ਅੰਦਰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਜਾਵੇ। ਉਨ੍ਹਾਂ ਘਰਾਂ ਅੰਦਰ ਇਕਾਂਤਵਾਸ ਨੂੰ ਸਖਤੀ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੇ ਮੁਖੀ ਨੂੰ ਨਿਰਦੇਸ਼ ਵੀ ਦਿੱਤੇ। ਪੰਜਾਬ ਪੁਲੀਸ ਮੁਖੀ ਵੱਲੋਂ ਦੱਸਿਆ ਕਿ ਗਿਆ ਇਸ ਨੂੰ ਲਾਗੂ ਕਰਵਾਉਣ ਲਈ 550 ਪੁਲੀਸ ਦਸਤੇ ਕੰਮ ਕਰ ਰਹੇ ਹਨ

ਨਿੱਜੀ ਹਸਪਤਾਲਾਂ ਖ਼ਿਲਾਫ਼ ਕਾਰਵਾਹੀ 

ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਹਸਪਤਾਲ ਦਾਖਲੇ ਦੀ ਜ਼ਿਆਦਾ ਫੀਸ ਲਏ ਜਾਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਤਰੀਕਿਆਂ ਰਾਹੀਂ ਮਿਲੀਆਂ ਸ਼ਿਕਾਇਤਾਂ ਸਬੰਧੀ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਸੀ.ਜੀ.ਐਚ.ਐਸ ਰੇਟ ਸਖਤੀ ਨਾਲ ਲਾਗੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ, ਉਨ੍ਹਾਂ ਕਿਹਾ ਕਿ ਬੈੱਡਾਂ ਦੀ ਉਪਲੱਬਧਤਾ ਅਤੇ ਹੋਰ ਅੰਕੜਿਆਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਵੇ

ਪੰਜਾਬ ਵਿੱਚ  ਕੋਰੋਨਾ ਦੇ ਮੌਜੂਦ ਹਾਲਾਤ 

ਪੰਜਾਬ ਵਿੱਚ ਕੋਰੋਨਾ ਦੇ ਡਬਲਿੰਗ ਦਾ ਅੰਕੜਾ 31 ਮਈ ਨੂੰ 22 ਦਿਨ ਅਤੇ 10 ਜੂਨ ਨੂੰ 15 ਦਿਨ ਹੋ ਗਿਆ ਹੈ, ਜੋ ਕਿ ਦਿਨੋਂ ਦਿਨ ਇਸ ਦਰ ਦੇ ਥੱਲੇ ਜਾਣ ਨੂੰ ਦਰਸਾਉਂਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਦਰ ਕੌਮੀ ਦਰ ਨਾਲੋਂ ਲੰਮੀ ਅੱਵਧੀ ਦੀ ਹੈ,ਪਰ ਦੁੱਗਣੇ ਹੋਣ ਦੇ ਸਮੇਂ ਵਿੱਚ ਗਿਰਾਵਟ ਪ੍ਰੇਸ਼ਾਨੀ ਪੈਦਾ ਕਰਨਵਾਲਾ ਮਸਲਾ ਹੈ,ਪੰਜਾਬ 'ਚ ਵੱਡੀ ਗਿਣਤੀ ਲੋਕਾਂ ਦੇ ਸੂਬੇ ਤੋਂ ਬਾਹਰੋਂ ਆਉਣ, ਭਾਵੇਂ ਇਨ੍ਹਾਂ ਵਿੱਚੋਂ ਪੋਜ਼ੀਟਿਵ ਕੇਸ ਜ਼ਿਆਦਾ ਸਾਹਮਣੇ ਨਹੀਂ ਆਏ,   ਮੁੱਖ ਮੰਤਰੀ ਨੇ ਕਿਹਾ ਕੋਵਿਡ ਖਿਲਾਫ ਸੂਬੇ ਦੀ ਲੜਾਈ ਪ੍ਰਤੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ, ਸਿਹਤ ਵਿਭਾਗ ਵੱਲੋਂ ਪੇਸ਼ ਕੀਤੇ ਅਨੁਮਾਨਾਂ ਅਨੁਸਾਰ ਸੂਬੇ ਅੰਦਰ ਇਸ ਮਹਾਂਮਾਰੀ ਦੀ ਸਿੱਖਰ ਹਾਲੇ ਆਉਣਾ ਹੈ, ਅਤੇ ਜੇਕਰ ਕੇਸਾਂ ਦੇ ਦੁੱਗਣੇ ਹੋਣ ਦੀ ਸਮਾਂ ਸੀਮਾਂ ਘਟਣ ਦਾ ਇਹ ਰੁਝਾਨ ਰਿਹਾ ਤਾਂ ਇਹ ਅਗਸਤ ਦੇ ਅੰਤ ਵਿੱਚ ਵਾਪਰੇਗਾ, ਨੂੰ ਖਾਸਕਰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਦੇ ਯਤਨ ਹੋਰ ਵੱਡੇ ਪੈਮਾਨੇ 'ਤੇ ਵਧਾਉਣ ਦੀ ਜ਼ਰੂਰਤ ਹੈ। 'ਮਿਸ਼ਨ ਫਤਹਿ' ਤਹਿਤ ਟੈਸਟਿੰਗ ਵਧਾਉਣ ਅਤੇ ਜਲਦ ਤੋਂ ਜਲਦ ਮਰੀਜ਼ਾਂ ਦੀ ਪਛਾਣ ਕਰਨਾ ਇਸ ਸੰਕਟ ਦੇ ਹੱਲ ਦੀ ਚਾਬੀ ਹੈ, ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਦੱਸਿਆ ਕਿ ਅਗਲੇ ਇਕ ਮਹੀਨੇ ਦੌਰਾਨ ਟੈਸਟਿੰਗ ਦੁੱਗਣੀ ਕਰਨ ਅਤੇ ਸੰਘਣੀ ਵਸੋਂ ਵਾਲੇ ਖੇਤਰਾਂ 'ਤੇ ਗਹਿਰੀ ਨਿਗਰਾਨੀ ਰੱਖਣ  

 

 

 

Trending news