ਕੋਰੋਨਾ ਨੇ ਪੰਜਾਬ ਦੇ ਬਿਜਲੀ ਖੇਤਰ ਦਾ ਸੰਕਟ ਵਧਾਇਆ, CM ਕੈਪਟਨ ਨੇ PM ਤੋਂ ਮੰਗਿਆ ਵਿੱਤੀ ਪੈਕੇਜ
Advertisement

ਕੋਰੋਨਾ ਨੇ ਪੰਜਾਬ ਦੇ ਬਿਜਲੀ ਖੇਤਰ ਦਾ ਸੰਕਟ ਵਧਾਇਆ, CM ਕੈਪਟਨ ਨੇ PM ਤੋਂ ਮੰਗਿਆ ਵਿੱਤੀ ਪੈਕੇਜ

ਲਾਕਡਾਊਨ ਦੀ ਵਜ੍ਹਾਂ ਕਰਕੇ ਪੰਜਾਬ ਵਿੱਚ PSPCL ਨੂੰ ਕਰੋੜਾ ਦਾ ਘਾਟਾ

ਲਾਕਡਾਊਨ ਦੀ ਵਜ੍ਹਾਂ ਕਰਕੇ ਪੰਜਾਬ ਵਿੱਚ PSPCL ਨੂੰ ਕਰੋੜਾ ਦਾ ਘਾਟਾ

ਚੰਡੀਗੜ੍ਹ :  (Covid-19) ਕੋਵਿਡ-19 ਸੰਕਟ ਅਤੇ ਲੌਕਡਾਊਨ ਦੇ ਚੱਲਦਿਆਂ ਸੂਬਿਆਂ ਦੀਆਂ ਬਿਜਲੀ ਕਾਰਪੋਰੇਸ਼ਨਾਂ ਦੇ ਵਿੱਤ ਉਤੇ ਮਾੜੇ ਪਏ ਪ੍ਰਭਾਵਾਂ ਅਤੇ ਭਾਰੀ ਨਗਦੀ ਘਾਟੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਜਲੀ ਸੈਕਟਰ ਨੂੰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ, ਇਸ ਦੇ ਨਾਲ ਉਨ੍ਹਾਂ ਇਸ ਮੁਸ਼ਕਲ ਸਮੇਂ ਵਿੱਚ ਖਪਤਕਾਰਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ (PSPCL) ਪੀ.ਐਸ.ਪੀ.ਸੀ.ਐਲ. ਅਤੇ ਹੋਰਾਂ ਨੂੰ ਮੌਜੂਦਾਂ ਸੰਕਟ ਵਿੱਚੋਂ ਕੱਢਣਾ ਦੀ ਸਿਫਾਰਸ਼ ਵੀ ਕੀਤੀ ਹੈ,ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਬਿਜਲੀ ਵਿੱਤ ਕਾਰਪੋਰਸ਼ੇਨ, ਪੇਂਡੂ ਇਲੈਕਟਰੀਫਿਕੇਸ਼ਨ ਕਾਰਪੋਰੇਸ਼ਨ ਲਿਮਟਿਡ ਤੇ ਹੋਰ ਵਿੱਤੀ ਸੰਸਥਾਵਾਂ ਨੂੰ ਬਿਜਲੀ ਸੈਕਟਰ ਨੂੰ ਮਾਲੀਏ ਦਾ ਪਾੜਾ ਪੂਰਾ ਕਰਨ ਲਈ ਘਟੀ ਹੋਈ 6 ਫੀਸਦੀ ਸਾਲਾਨਾ ਦਰ 'ਤੇ ਕਰਜ਼ਾ ਮੁਹੱਈਆ ਕਰਵਾਉਣਾ ਚਾਹੀਦਾ ਹੈ, ਉਨ੍ਹਾਂ ਨਾਲ ਹੀ ਰਿਜ਼ਰਵ ਬੈਂਕ ਆਫ ਇੰਡੀਆ ਦੇ ਕਰਜ਼ੇ ਅਤੇ ਵਿਆਜ਼ਾਂ ਦੇ ਭੁਗਤਾਨ ਦੀਆਂ ਅਦਾਇਗੀਆਂ ਨੂੰ ਤਿੰਨ ਮਹੀਨਿਆਂ ਦੀ ਦਿੱਤੀ ਮੋਹਲਤ ਨੂੰ ਘੱਟੋ-ਘੱਟ ਛੇ ਮਹੀਨੇ ਲਈ ਅੱਗੇ ਪਾ ਦੇਣ ਦੀ ਸਿਫਾਰਸ਼ ਕੀਤੀ, ਇਸ ਤੋਂ ਇਲਾਵਾ ਉਨ੍ਹਾਂ ਸੁਝਾਅ ਦਿੱਤਾ ਕਿ ਮੁਲਤਵੀ ਅਦਾਇਗੀਆਂ ਉਤੇ ਲਾਗੂ ਵਿਆਜ ਦਰ ਨੂੰ ਰਿਆਇਤੀ ਦਰ 'ਤੇ ਵਿਚਾਰਿਆ ਜਾਣਾ ਚਾਹੀਦਾ ਹੈ

ਕੋਲੇ 'ਤੇ GST ਮਾਫ਼ ਕਰਨ ਦੀ ਅਪੀਲ 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ   ਸੀ.ਪੀ.ਸੀ.ਯੂਜ਼/ਜੈਨਕੋਸ/ਟਰਾਂਸਕੋਸ ਨੂੰ ਬਕਾਏ ਵਸੂਲਣ ਲਈ ਜਬਰਦਸਤੀ ਉਪਾਵਾਂ ਦੀ ਵਰਤੋਂ ਨਾ ਕਰਨ ਅਤੇ ਬਿਜਲੀ ਦੀ ਸਪਲਾਈ/ਟਰਾਂਸਮਿਸ਼ਨ ਨੂੰ ਜ਼ਰੂਰੀ ਸੇਵਾ ਵਜੋਂ ਜਾਰੀ ਰੱਖਣ ਦੀ ਸਲਾਹ ਨੂੰ ਘੱਟੋ-ਘੱਟ ਛੇ ਮਹੀਨੇ ਤੱਕ ਵਧਾਉਣਾ ਚਾਹੀਦਾ ਹੈ,ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹੋਰ ਸੁਝਾਵਾਂ ਵਿਚ ਕੋਲੇ ਦੀਆਂ ਕੀਮਤਾਂ ਵਿਚ ਕਮੀ, ਵਿੱਤੀ ਸਾਲ 2020-21 ਲਈ ਕੋਲੇ ਦੀ ਲਾਗਤ ਅਤੇ ਰੇਲ ਭਾੜੇ 'ਤੇ ਲਗਾਇਆ ਗਿਆ ਜੀ.ਐਸ.ਟੀ. ਮਾਫ਼ ਕਰਨ, ਵਿੱਤੀ ਸਾਲ 2020-21 ਲਈ ਜਾਂ ਘੱਟੋ ਘੱਟ ਅਗਲੇ 6 ਮਹੀਨਿਆਂ ਲਈ ਸਟੇਟ ਟਰਾਂਸਮਿਸ਼ਨ ਖਰਚਿਆਂ ਵਿਚ 50 ਫੀਸਦੀ ਦੀ ਕਟੌਤੀ ਦੇ ਨਾਲ ਨਾਲ ਲੋਡ ਕ੍ਰੈਸ਼ ਕਾਰਨ ਸਮਰੱਥਾ ਤੈਅ ਨਾ ਕਰਨ ਸਬੰਧੀ ਸਮਰੱਥਾ/ਅਦਾਇਗੀ ਯੋਗ ਨਿਯਮਿਤ ਖਰਚੇ ਮਾਫ਼ ਕਰਨਾ ਸ਼ਾਮਲ ਹੈ

ਲਾਕਡਾਊਨ ਨਾਲ PSPCL ਨੂੰ ਨੁਕਸਾਨ

21 ਦਿਨ ਦੇ ਲਾਕਡਾਊਨ ਦੀ ਵਜ੍ਹਾਂ ਕਰਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ 450 ਕਰੋੜ ਦਾ ਘਾਟਾ  ਹੋਇਆ ਯਾਨੀ ਰੋਜ਼ਾਨਾ 20 ਕਰੋੜ ਦਾ ਨੁਕਸਾਨ, ਸਨਅਤਾਂ ਅਤੇ ਦੁਕਾਨਾਂ ਬੰਦ ਹੋਣ ਦੀ ਵਜ੍ਹਾਂ ਕਰਕੇ ਸੂਬੇ ਵਿੱਚ ਬਿਜਲੀ ਦੀ ਮੰਗ ਕਾਫ਼ੀ ਘੱਟ ਗਈ ਹੈ ਪਰ PSPCL ਨੂੰ ਨਿੱਜੀ ਕੰਪਨੀਆਂ ਤੋਂ ਉਸੇ ਕੀਮਤ 'ਤੇ ਬਿਜਲੀ ਖ਼ਰੀਦਣੀ ਪੈ ਰਹੀ ਹੈ 

PSPCL ਦਾ ਫ਼ੈਸਲੇ ਨਾਲ ਮੁਲਾਜ਼ਮਾਂ 'ਤੇ  ਅਸਰ 

PSPCL ਨੂੰ ਹੋ ਰਹੇ ਘਾਟੇ ਦਾ ਅਸਰ ਮੁਲਾਜ਼ਮਾਂ ਦੀ ਤਨਖ਼ਾਹ 'ਤੇ ਵੀ ਵੇਖਣ ਨੂੰ ਮਿਲਿਆ ਹੈ, PSPCL ਵੱਲੋਂ ਮਾਰਚ ਦੀ ਤਨਖ਼ਾਹ ਨੂੰ ਲੈਕੇ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਗਿਆ ਹੈ ਕੀ ਕਿਹੜੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ 40 ਫ਼ੀਸਦੀ ਦੀ ਕਟੌਤੀ ਕੀਤੀ ਜਾਵੇਗੀ, PSPCL ਵਿੱਚ ਜਿਹੜੀਆਂ ਨਵੀਆਂ ਨਿਯੁਕਤੀਆਂ ਅਤੇ ਜੋ ਮੁਲਾਜ਼ਮ ਪ੍ਰੋਬੇਸ਼ਨ 'ਤੇ ਨੇ ਉਨ੍ਹਾਂ ਨੂੰ ਪੂਰੀ ਤਨਖ਼ਾਹ ਮਿਲੇਗੀ, ਇਸ ਤੋਂ ਇਲਾਵਾ ਗਰੁੱਪ D ਦੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਵੀ ਕੋਈ ਕਟੌਤੀ ਨਹੀਂ ਹੋਵੇਗੀ,ਗਰੁੱਪ C ਵਿੱਚ ਜਿਹੜੇ ਮੁਲਾਜ਼ਮ ਦੀ ਤਨਖ਼ਾਹ ਦਾ ਗਰੇਡ 3400 ਤੱਕ ਹੈ ਉਨ੍ਹਾਂ ਨੂੰ ਵੀ ਪੂਰੀ ਤਨਖ਼ਾਹ ਮਿਲੇਗੀ,  ਜਿਨ੍ਹਾਂ PSPCL ਦੇ ਮੁਲਾਜ਼ਮਾਂ ਦੀ ਨੈੱਟ ਤਨਖ਼ਾਹ 30 ਹਜ਼ਾਰ ਤੋਂ ਘੱਟ ਹੈ ਉਨ੍ਹਾਂ ਦੀ ਤਨਖ਼ਾਹ ਵਿੱਚ ਵੀ ਕਿਸੇ ਤਰ੍ਹਾਂ ਦੀ ਕਟੌਤੀ ਨਹੀਂ ਕੀਤੀ ਜਾਵੇਗੀ ਜਦਕਿ  ਉਸ ਤੋਂ ਵੱਧ ਤਨਖ਼ਾਹ ਲੈਣ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ 40 ਫ਼ੀਸਦ ਦੀ ਕਟੌਤੀ ਕੀਤੀ ਗਈ ਹੈ, ਆਰਥਿਕ ਸੰਕਟ ਦੀ ਵਜ੍ਹਾਂ ਕਰਕੇ CMD ਅਤੇ ਡਾਇਰੈਕਟਰ ਨੂੰ ਤਨਖ਼ਾਹ ਨਹੀਂ ਦਿੱਤੀ ਜਾਵੇਗੀ,ਪਰ PSPCL ਦੇ ਸਾਰੇ ਮੁਲਾਜ਼ਮਾਂ ਨੂੰ ਪੈਨਸ਼ਨ ਜ਼ਰੂਰ ਦਿੱਤੀ ਜਾਵੇਗੀ 

 

 

Trending news