Video :'ਪੰਜਾਬ 'ਚ ਲੱਗ ਸਕਦਾ ਹੈ ਰਾਸ਼ਟਰਪਤੀ ਸ਼ਾਸਨ',! ਇਸ ਕਾਂਗਰਸੀ ਵਿਧਾਇਕ ਨੇ ਕਿਹਾ ਲਿਖ ਕੇ ਲੈ ਲਓ

ਕੀ ਖੇਤੀ ਕਾਨੂੰਨ 'ਤੇ ਕੇਂਦਰ ਸਰਕਾਰ ਲੈ ਸਕਦੀ ਹੈ ਵੱਡਾ ਫ਼ੈਸਲਾ ?

Video :'ਪੰਜਾਬ 'ਚ ਲੱਗ ਸਕਦਾ ਹੈ ਰਾਸ਼ਟਰਪਤੀ ਸ਼ਾਸਨ',! ਇਸ ਕਾਂਗਰਸੀ ਵਿਧਾਇਕ ਨੇ ਕਿਹਾ ਲਿਖ ਕੇ ਲੈ ਲਓ
ਕੀ ਖੇਤੀ ਕਾਨੂੰਨ 'ਤੇ ਕੇਂਦਰ ਸਰਕਾਰ ਲੈ ਸਕਦੀ ਹੈ ਵੱਡਾ ਫ਼ੈਸਲਾ ?

ਨਵਦੀਪ ਸਿੰਘ/ਮੋਗਾ : ਕੇਂਦਰ ਦੇ ਖੇਤੀ ਕਾਨੂੰਨ 'ਤੇ ਬੀਜੇਪੀ ਨੂੰ ਛੱਡ ਕੇ ਸੂਬੇ ਦੀਆਂ ਸਾਰੀਆਂ ਹੀ ਧਿਰਾਂ ਇੱਕ ਮੱਤ ਨੇ,19 ਅਕਤੂਬਰ ਨੂੰ ਪੰਜਾਬ ਸਰਕਾਰ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਖ਼ਿਲਾਫ਼ ਵੱਡਾ ਫ਼ੈਸਲਾ ਕਰਨ ਜਾ ਰਹੀ ਹੈ, ਪਰ ਕਾਂਗਰਸ ਦੇ ਇੱਕ ਵਿਧਾਇਕ ਨੇ ਇਸ 'ਤੇ ਵੱਡਾ ਬਿਆਨ ਦਿੱਤਾ ਹੈ, ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਲੈਕੇ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਉਨ੍ਹਾਂ ਕਿਹਾ ਕੇਂਦਰ ਸਰਕਾਰ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਵੀ ਲੱਗਾ ਸਕਦੀ ਹੈ, ਉਨ੍ਹਾਂ ਦਾਅਵਾ ਕੀਤਾ ਉਹ ਇਸ ਨੂੰ ਲਿਖ ਕੇ ਦੇ ਸਕਦੇ ਨੇ

 

ਹਰਜੋਤ ਕਮਲ ਨੇ ਰਾਸ਼ਟਰਪਤੀ ਸ਼ਾਸਨ 'ਤੇ ਪਿੱਛੇ ਦੱਸੀ ਇਹ ਵਜ੍ਹਾਂ 

ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਨੂੰ ਲੈਕੇ ਉਹ ਹਵਾ ਵਿੱਚ ਗੱਲ ਨਹੀਂ ਕਰ ਰਹੇ ਨੇ,ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਬੀਜੇਪੀ ਦਾ ਵਤੀਰਾਂ ਰਿਹਾ ਹੈ ਉਸ ਤੋਂ ਸਾਫ਼ ਹੈ ਕਿ  ਕੇਂਦਰ ਸਰਕਾਰ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਸਕਦੀ ਹੈ, ਪਰ ਪੰਜਾਬ ਸਰਕਾਰ ਖੇਤੀ ਕਾਨੂੰਨ 'ਤੇ ਪੰਜਾਬ ਦੇ ਕਿਸਾਨਾਂ ਨਾਲ ਖੜੀ ਹੈ ਅਤੇ ਉਸ ਦੇ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਨੇ,ਹਰਜੋਤ ਕਮਲ ਨੇ ਰਾਜਪਾਲ ਵੱਲੋਂ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈਕੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ 'ਤੇ ਵੀ ਇਤਰਾਜ਼ ਜਤਾਇਆ ਹੈ, ਉਨ੍ਹਾਂ ਕਿਹਾ ਕਿ ਜਦੋਂ ਬੀਜੇਪੀ ਦੇ ਸਾਰੇ ਆਗੂਆਂ ਨੂੰ ਪੂਰੀ ਸੁਰੱਖਿਆ ਦਿੱਤੀ ਹੋਈ ਹੈ ਤਾਂ ਉਹ ਰਾਜਪਾਲ ਨਾਲ ਮਿਲ ਕੇ ਇਸ 'ਤੇ ਸਿਆਸਤ ਕਿਉਂ ਕਰ ਰਹੇ ਨੇ ? ਉਨ੍ਹਾਂ ਕਿਹਾ ਰਾਜਪਾਲ ਦੇ ਇਸ ਦਖ਼ਲ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਨੇ ਸੂਬੇ ਵਿੱਚ ਦਖ਼ਲ ਦੇਣਾ ਸ਼ੁਰੂ ਕਰ ਰਹੀ ਹੈ