Punjab Congress' Navjot Singh Sidhu News:  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਇੱਕ ਟਵੀਟ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹੋ ਰਹੇ ਗਠਜੋੜ 'ਤੇ ਆਪਣੀ ਸਹਿਮਤੀ ਜਤਾਉਂਦਿਆਂ ਕਿਹਾ ਕਿ ਆਉਣ ਵਾਲੀ ਪੀੜੀਆਂ ਦੇ ਲਈ ਇਹ ਗਠਜੋੜ ਹੋਣਾ ਬੇਹੱਦ ਜਰੂਰੀ ਹੈ। 


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ "ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਇਹ ਇੱਕ ਵੱਡਾ ਕਾਰਨ ਹੈ ਕਿ ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।"


ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ "ਸਾਡੀ ਜਮਹੂਰੀਅਤ ਦੀ ਰਾਖੀ ਲਈ ਸਵਾਰਥਾਂ ਨਾਲ ਭਰੀ ਮਾੜੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ। ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ ਸਗੋਂ ਅਗਲੀ ਪੀੜ੍ਹੀ ਲਈ ਲੜੀਆਂ ਜਾਂਦੀਆਂ ਹਨ। 'INDIA' ਜ਼ਿੰਦਾਬਾਦ। ਜੁੜੇਗਾ ਭਾਰਤ।"


ਨਵਜੋਤ ਸਿੰਘ ਸਿੱਧੂ ਵੱਲੋਂ ਗਠਜੋੜ ਦੇ ਹੱਕ ਵਿੱਚ ਕੀਤੇ ਟਵੀਟ 'ਤੇ ਆਮ ਆਦਮੀ ਪਾਰਟੀ ਦੇ ਐਮਐਲਏ ਗੁਰਪ੍ਰੀਤ ਗੋਗੀ ਦਾ ਪ੍ਰਤੀਕਰਮ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਕਾਂਗਰਸੀ ਕੁਰਸੀ ਦੇ ਰੌਲੇ ਦੇ ਲਈ ਲੜਦੇ ਰਹਿੰਦੇ ਹਨ। ਉਨ੍ਹਾ ਕਿਹਾ ਕਿ ਪਹਿਲਾਂ ਇਨ੍ਹਾਂ ਨੂੰ ਆਪ ਇਕੱਠੇ ਹੋ ਜਾਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਹੀ ਇਸ ਸੰਬੰਧੀ ਕੋਈ ਗੱਲ ਕਰਨੀ ਚਾਹੀਦੀ ਹੈ। ਹਾਲਾਂਕਿ ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਪੰਜਾਬ ਦੇ ਵਿੱਚ ਗੱਠਜੋੜ ਦੀ ਲੋੜ ਹੈ ਕਿ ਨਹੀਂ ਤਾਂ ਉਹਨਾਂ ਨੇ ਕਿਹਾ ਹੈ ਕਿ ਇਹ ਹਾਈ ਕਮਾਂਡ ਦਾ ਫੈਸਲਾ ਹੋਵੇਗਾ।


ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਸਿਆਸਤ ਤੋਂ ਦੂਰ ਚੱਲ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਨੂੰ ਵੀ ਘੇਰਿਆ ਸੀ। 


ਦੱਸਣਯੋਗ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਵਿਰੋਧੀ ਧਿਰਾਂ ਦੀ 28 ਪਾਰਟੀਆਂ ਵੱਲੋਂ ਇੱਕ ਗਠਜੋੜ ਬਣਾਇਆ ਗਿਆ ਹੈ ਅਤੇ ਉਸਨੂੰ INDIA ਨਾਮ ਦਿੱਤਾ ਹੈ। ਇਸ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਪਾਰਟੀਆਂ ਸ਼ਾਮਿਲ ਹਨ।  


ਹਾਲਾਂਕਿ, ਇੱਥੇ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਜਿੱਥੇ INDIA ਦੀ ਮੀਟਿੰਗ ਦੌਰਾਨ ਦੋਵੇਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਇੱਕ ਦੂਜੇ ਦੇ ਨਾਲ ਬੈਠ ਕੇ ਅਹਿਮ ਮੁੱਦਿਆਂ 'ਤੇ ਚਰਚਾ ਕਰਦੇ ਹਨ ਅਤੇ ਫਿਲਹਾਲ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕਰ ਰਹੇ ਹਨ, ਉੱਥੇ ਪੰਜਾਬ 'ਚ ਕਾਂਗਰਸੀ ਲੀਡਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਹੀ ਸਵਾਲ ਚੁੱਕ ਰਹੇ ਹਨ।  


ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਕੁਝ ਮਹੀਨਿਆਂ ਤੋਂ ਸਿਆਸਤ ਤੋਂ ਦੂਰ ਚੱਲ ਰਹੇ ਸਨ ਅਤੇ ਇਸਦਾ ਕਾਰਨ ਸੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ, ਜੋ ਕਿ ਕੈਂਸਰ ਤੋਂ ਪੀੜਤ ਹਨ।  


ਇਹ ਵੀ ਪੜ੍ਹੋ: Ram Rahim News: ਬੇਅਦਬੀ ਮਾਮਲੇ 'ਚ ਰਾਮ ਰਹੀਮ ਦੀ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ ਅੱਜ 


ਇਹ ਵੀ ਪੜ੍ਹੋ: Navjot Singh Sidhu News: ਨਵਜੋਤ ਸਿੱਧੂ ਦੇ ਘਰ ਦੀ ਛੱਤ 'ਤੇ ਨਜ਼ਰ ਆਇਆ ਅਣਪਛਾਤਾ ਵਿਅਕਤੀ, ਪਤਨੀ ਨੇ ਜਤਾਈ ਚਿੰਤਾ!