ਪੰਜਾਬ ਕਾਂਗਰਸ ਨੂੰ ਕਿਹੜੇ ਅਧਿਕਾਰੀ ਬਰਦਾਸ਼ਤ ਨਹੀਂ,ਪ੍ਰਧਾਨ ਸੁਨੀਲ ਜਾਖੜ ਨੇ ਕਿਸ ਵੱਲ ਕੀਤਾ ਇਸ਼ਾਰਾ?

ਸੁਨੀਲ ਜਾਖੜ ਦਾ ਇਲਜ਼ਾਮ ਪਿਛਲੀ ਸਰਕਾਰ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਨੇ ਅਧਿਕਾਰੀ 

ਪੰਜਾਬ ਕਾਂਗਰਸ ਨੂੰ ਕਿਹੜੇ ਅਧਿਕਾਰੀ ਬਰਦਾਸ਼ਤ ਨਹੀਂ,ਪ੍ਰਧਾਨ ਸੁਨੀਲ ਜਾਖੜ ਨੇ ਕਿਸ ਵੱਲ ਕੀਤਾ ਇਸ਼ਾਰਾ?
ਸੁਨੀਲ ਜਾਖੜ ਦਾ ਇਲਜ਼ਾਮ ਪਿਛਲੀ ਸਰਕਾਰ ਦੇ ਪ੍ਰਭਾਵ ਹੇਠ ਕੰਮ ਕਰ ਰਹੇ ਨੇ ਅਧਿਕਾਰੀ

 ਤਪਿਨ ਮਲਹੋਤਰਾ/ਚੰਡੀਗੜ੍ਹ : ਵਿਧਾਇਕਾਂ ਅਤੇ ਮੰਤਰੀਆਂ ਦੀ ਨਾਰਾਜ਼ਗੀ ਨੂੰ ਦੂਰ ਕਰਨ ਦੇ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ, ਪਰ ਇਸ ਮੁਲਾਕਾਤ ਦੇ   24 ਘੰਟਿਆਂ ਦੇ ਅੰਦਰ  ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ, ਜ਼ੀ ਪੰਜਾਬ ਹਰਿਆਣਾ ਹਿਮਾਚਲ ਨਾਲ ਖ਼ਾਸ ਗੱਲਬਾਤ ਦੌਰਾਨ ਸੂਬਾ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ 'ਅੱਜ ਵੀ ਕਈ ਅਧਿਕਾਰੀ ਪਿਛਲੀ ਅਕਾਲੀ  -ਬੀਜੇਪੀ ਸਰਕਾਰ ਦੇ ਪ੍ਰਭਾਵ ਅਧੀਨ ਕੰਮ ਕਰ ਰਹੇ ਨੇ,ਸਿਰਫ਼ ਇਨ੍ਹਾਂ ਹੀ ਨਹੀਂ ਜਾਖੜ ਨੇ ਕਿਹਾ ਇਨ੍ਹਾਂ ਅਧਿਕਾਰੀਆਂ ਦੀ ਪ੍ਰਸ਼ਾਸਨ ਨੂੰ ਕੋਈ ਜ਼ਰੂਰਤ ਨਹੀਂ ਹੈ', ਜਾਖੜ ਦਾ ਇਹ ਬਿਆਨ ਆਪਣੇ ਆਪ ਵਿੱਚ ਕਈ ਮਾਇਨਿਆਂ ਵਿੱਚ ਅਹਿਮ ਹੋ ਜਾਂਦਾ ਹੈ ਜਦੋਂ  ਸੂਬੇ ਦੇ ਆਲਾ ਅਧਿਕਾਰੀ ਦੇ ਕੰਮ-ਕਾਜ ਨੂੰ ਲੈਕੇ ਵਿਧਾਇਕ ਅਤੇ ਮੰਤਰੀ ਖੁੱਲ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਚੁੱਕੇ ਹੋਣ, ਬਿਆਨ ਇਸ ਲਈ ਵੀ ਅਹਿਮ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਚ ਡਿਪਲੋਮੇਸੀ ਦਾ ਮਕਸਦ ਕਿਧਰੇ ਨਾ ਕਿਧਰੇ ਨਰਾਜ਼ ਆਗੂਆਂ ਨੂੰ ਮਨਾਉਣਾ ਸੀ, ਮੀਟਿੰਗ ਵਿੱਚ ਰਾਜਾ ਵੜਿੰਗ, ਪਰਗਟ ਸਿੰਘ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵਰਗੇ ਉਹ ਆਗੂ ਸ਼ਾਮਲ ਸਨ ਜਿਨ੍ਹਾਂ ਨੇ ਖੁੱਲ ਕੇ ਮੁੱਖ ਸਕੱਤਰ ਕਰਨ ਅਵਤਾਰ ਦੇ ਕੰਮ ਕਰਨ ਦੇ ਤਰੀਕੇ 'ਤੇ ਸਵਾਲ ਚੁੱਕੇ ਸਨ, ਮੀਟਿੰਗ ਤੋਂ ਬਾਹਰ ਆਕੇ ਵੀ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੇ ਮੰਨਿਆ ਸੀ ਕੀ ਮੁੱਖ ਸਕੱਤਰ ਦੇ ਵਤੀਰੇ ਨੂੰ ਲੈਕੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣਾ ਪੱਖ ਰੱਖਿਆ ਹੈ 

ਜਾਖੜ ਦੇ ਨੀਲੇ ਰੰਗ ਵਾਲਾ ਬਿਆਨ

ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਧਿਕਾਰੀਆਂ ਨੂੰ ਲੈਕੇ ਅਜਿਹਾ ਬਿਆਨ ਦਿੱਤਾ ਹੋਵੇ, ਇਸ ਤੋਂ ਪਹਿਲਾਂ ਜਦੋਂ ਉਨ੍ਹਾਂ ਨੇ 2017 ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ ਤਾਂ ਪਾਰਟੀ ਦੇ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਜਾਖੜ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕਿਹਾ ਸੀ ਕੀ ਪੰਜਾਬ ਪੁਲਿਸ ਦੇ ਅਫ਼ਸਰਾਂ 'ਤੇ ਹੁਣ ਵੀ ਨੀਲਾ ਰੰਗ ਚੜ੍ਹਿਆ ਹੋਇਆ ਹੈ, ਸੁਨੀਲ ਜਾਖੜ ਦੇ ਇਸ ਬਿਆਨ ਵਿੱਚ ਸਾਫ਼ ਇਸ਼ਾਰਾ ਸੀ ਕੀ ਭਾਵੇਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਹੈ ਪਰ ਪੁਲਿਸ ਵਿੱਚ ਹੁਣ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੈ, ਪਿਛਲੇ 3 ਸਾਲ ਦੌਰਾਨ ਅਜਿਹੇ ਕਈ ਮੌਕੇ ਆਏ ਜਦੋਂ ਕਾਂਗਰਸ ਦੇ ਵਿਧਾਇਕਾਂ ਅਤੇ ਆਗੂਆਂ ਦੀ ਜ਼ਬਾਨ ਤੋਂ ਅਜਿਹੀ ਆਵਾਜ਼ਾਂ ਸੁਣਨ ਨੂੰ ਮਿਲਿਆ ਨੇ, ਪਿਛਲੇ ਸਾਲ ਨਵੰਬਰ ਦੇ ਮਹੀਨੇ ਵਿੱਚ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਹਲਕੇ ਪਟਿਆਲਾ ਦੇ ਵਿਧਾਇਕਾਂ ਨੇ ਆਪ ਪ੍ਰਸ਼ਾਸਨ ਅਤੇ ਪੁਲਿਸ ਦੇ ਖ਼ਿਲਾਫ਼ ਅਕਾਲੀ ਦਲ ਅਧੀਨ ਕੰਮ ਕਰਨ ਦਾ ਇਲਜ਼ਾਮ ਲਗਾਇਆ ਸੀ, ਇਨ੍ਹਾਂ ਵਿੱਚ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ,ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ,ਪਾਤਰਾਂ ਤੋਂ ਵਿਧਾਇਕ ਨਿਰਮਲ ਸਿੰਘ,ਸਮਾਣਾ ਹਲਕੇ ਤੋਂ ਵਿਧਾਇਕ ਰਜਿੰਦਰ ਸਿੰਘ ਸਨ, ਸਮਾਣਾ ਤੋਂ ਵਿਧਾਇਕ ਰਜਿੰਦਰ ਸਿੰਘ ਨੇ ਤਾਂ ਪੁਲਿਸ 'ਤੇ ਆਪਣਾ ਫੋਨ ਟੇਪਿੰਗ ਕਰਵਾਉਣ ਦਾ ਇਲਜ਼ਾਮ ਲਗਾਇਆ ਸੀ, ਜਦਕਿ ਮਦਨ ਲਾਲ ਜਲਾਲਪੁਰ ਨੇ ਆਪਣੇ ਪਾਰਟੀ ਵਰਕਰਾਂ 'ਤੇ ਹੋਏ ਹਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਪੁਲਿਸ 'ਤੇ ਕੋਈ ਕਾਰਵਾਹੀ ਨਾ ਕਰਨ ਦਾ ਇਲਜ਼ਾਮ ਲਗਾਇਆ ਸੀ, ਤਾਜ਼ਾ ਮਾਮਲਾ ਪੱਟੀ ਤੋਂ ਕਾਂਗਰਸ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਹੈ,ਗਿੱਲ ਨੇ ਇਲਜ਼ਾਮ ਲਗਾਇਆ ਸੀ ਹਰੀਕੇ ਪਤਨ ਦੇ SHO ਨੇ ਉਨ੍ਹਾਂ ਦਾ ਫੋਨ ਰਿਕਾਰਡ ਕੀਤਾ ਹੈ, ਗਿੱਲ ਨੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਧਾਨਸਭਾ ਦੇ ਸਪੀਕਰ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ