Congress Protest: ਪੰਜਾਬ ਕਾਂਗਰਸ ਨੇ ਘੇਰਿਆ ਬੀਜੇਪੀ ਦਫ਼ਤਰ, ਕੇਂਦਰ ਅਤੇ ਹਰਿਆਣਾ ਕਿਸਾਨਾਂ `ਤੇ ਤਸ਼ੱਦਤ ਬੰਦ ਕਰੇ- ਵੜਿੰਗ
Congress Protest: ਕਾਂਗਰਸ ਨੇ ਬੀਜੇਪੀ ਹਰਿਆਣਾ ਦੇ ਦਫ਼ਤਰ ਨੂੰ ਘੇਰਦੇ ਹੋਏ, ਸ਼ੰਭੂ ਬਾਰਡਰ `ਤੇ ਡਟੇ ਕਿਸਾਨਾਂ `ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਤ ਦਾ ਵਿਰੋਧ ਕੀਤਾ ਗਿਆ।
Congress Protest(Rohit Bansal Pakka): ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗੁਵਾਈ ਵਿੱਚ ਹਰਿਆਣਾ ਬੀਜੇਪੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਾਂਗਰਸ ਦੇ ਕਈ ਵਿਧਾਇਕ, ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਇਸ ਧਰਨੇ ਵਿੱਚ ਸ਼ਾਮਿਲ ਹੋਏ। ਸ਼ੰਭੂ ਬਾਰਡਰ 'ਤੇ ਡਟੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਤ ਦਾ ਵਿਰੋਧ ਕੀਤਾ ਗਿਆ।
ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਕਿਸਾਨਾਂ ਤੇ ਆਪਣੀ ਤਸ਼ੱਦਤ ਬੰਦ ਕਰੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ ਹਨ ਜੋ ਕਿ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਾਡੇ ਨਾਲ ਧੱਕਾ ਕਰ ਰਿਹਾ ਹੈ,ਅਸੀਂ ਮੰਗ ਕਰ ਰਹੇ ਹਾਂ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਹਰਿਆਣਾ ਸਾਡੇ ਪੰਜਾਬ ਵਿੱਚ ਆਕੇ ਕਿਸਾਨਾਂ 'ਤੇ ਡਰੋਨ ਰਾਹੀ ਬੰਬ ਸੁੱਟ ਰਿਹਾ ਹੈ ਗੋਲੀਆਂ ਚਲਾ ਰਹੇ ਹਨ। ਜਿਸ 'ਤੇ ਹਰਿਆਣ ਦੇ ਗ੍ਰਹਿ ਮੰਤਰੀ ਤੇ ਅੰਬਾਲਾ ਦੇ ਐਸਪੀ ਦੇ ਖਿਲਾਫ 307 ਦਾ ਪਰਚਾ ਦਰਜ ਹੋਣ ਚਾਹੀਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ 'ਤੇ ਅੱਤਿਆਚਾਰ ਪ੍ਰਧਾਨਮੰਤਰੀ ਅਤੇ ਗ੍ਰਹਿ ਦੇ ਮੰਤਰੀ ਦੇ ਇਸ਼ਾਰੇ ਤੇ ਹੋ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਕਿਹਾ ਦਿੱਲੀ ਕਿਸੇ ਦਾ ਜਾਗੀਰ ਨਹੀਂ ਹੈ ਦਿੱਲੀ ਸਾਡੀ ਵੀ ਉਨੀ ਹੀ ਹੈ ਜਿੰਨੇ ਹਰਿਆਣਾ ਅਤੇ ਬਾਕੀ ਸੂਬਿਆਂ ਦੀ ਹੈ। ਪੰਜਾਬ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸਭ ਤੋ ਵੱਧ ਯੋਗਦਾਨ ਪਾਇਆ ਹੈ। ਅਸੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਦੇ ਐਸੀਪੀ ਨੂੰ ਬੇਨਤੀ ਕਰਦੇ ਹਾਂ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਅੰਬਾਲਾ ਦੇ ਐਸਪੀ ਦੇ ਖਿਲਾਫ ਕਿਸਾਨਾਂ ਦਾ ਬਿਆਨ ਲੈ ਕੇ ਮਾਮਲਾ ਦਰਜ ਕਰੇ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਅਸੀਂ ਪਟਿਆਲਾ ਐਸਪੀ ਦੇ ਦਫ਼ਤਰ ਦਾ ਘਿਰਾਓ ਕਰਾਂਗੇ।
ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਹੱਕ ਵਿਚ ਹਰ ਵੇਲੇ ਖੜ੍ਹੇ ਹਾਂ, ਕਿਸਾਨਾਂ ਦੇ ਬੰਦ ਦਾ ਸਮਰਥਨ ਕਰਦੇ ਹਾਂ। ਬੰਦ ਨੂੰ ਸਫ਼ਲ ਬਣਾਉਣ ਦੇ ਲਈ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਕਾਂਗਰਸ ਦੇ ਵਰਕਰ ਕਿਸਾਨਾਂ ਦਾ ਸਾਥ ਦੇ ਕੇ ਬੰਦ ਨੂੰ ਸਫਲ ਬਣਾਉਣ ਲਈ ਸਾਥ ਦੇ ਰਹੇ ਹਨ।