Punjab News: ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਨੌਜਵਾਨਾਂ ਤੇ ਅਕਾਲੀ ਵਰਕਰਾਂ ਵਿਚਕਾਰ ਹੱਥੋਪਾਈ ਦਾ ਮਾਮਲਾ, 6 ਦੇ ਖਿਲਾਫ ਮਾਮਲਾ ਦਰਜ
Faridkot news: ਮਿਲੀ ਜਾਣਕਾਰੀ ਦੇ ਮੁਤਾਬਕ ਅਕਾਲੀ ਸਰਪੰਚ ਸਣੇ 4 ਵਿਅਕਤੀਆਂ ਅਤੇ 2 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Faridkot news: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪਿੰਡ ਦੀਪ ਸਿੰਘ ਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਕੁਝ ਨੌਜਵਾਨਾਂ ਅਤੇ ਅਕਾਲੀ ਵਰਕਰਾਂ ਵਿਚਾਲੇ ਹੋਏ ਹੱਥੋਪਾਈ ਦੇ ਮਾਮਲੇ 'ਚ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਮੰਗਲ ਸਿੰਘ ਮੰਗਾ ਦੇ ਬਿਆਨਾਂ ਤੋਂ ਬਾਅਦ ਅਕਾਲੀ ਸਰਪੰਚ ਅਤੇ ਦੋ ਸਣੇ 6 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਅਕਾਲੀ ਸਰਪੰਚ ਸਣੇ 4 ਵਿਅਕਤੀਆਂ ਅਤੇ 2 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਦੀਪ ਸਿੰਘ ਵਾਲਾ ਵਿਖੇ ਅਕਾਲੀ ਸਰਪੰਚ ਦੀ ਭਰਜਾਈ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਫਸੋਸ ਪ੍ਰਗਟ ਕਰਨ ਲਈ ਉਸਦੇ ਘਰ ਜਾ ਰਹੇ ਸਨ।
ਦੱਸ ਦਈਏ ਕਿ ਜਦੋਂ ਸੁਖਬੀਰ ਸਿੰਘ ਬਾਦਲ ਉੱਥੇ ਜਾ ਰਹੇ ਹਨ ਤਾਂ ਉਦੋਂ ਉਨ੍ਹਾਂ ਦੇ ਕਾਫਲੇ ਦਾ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਸ ਦੌਰਾਨ ਅਕਾਲੀ ਵਰਕਰਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ ਸੀ ਜਿਸ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦ ਆਗੂ ਮੰਗਲ ਸਿੰਘ ਮੰਗਾ ਜ਼ਖਮੀ ਹੋ ਗਿਆ ਸੀ।
ਦੱਸ ਦਈਏ ਕਿ 2 ਦਿਨਾਂ ਪਹਿਲਾਂ ਪਿੰਡ ਦੀਪ ਸਿੰਘ ਵਾਲਾ ਵਿਖੇ ਆਪਣੇ ਸਮਰਥਕ ਦੇ ਘਰ ਅਫਸੋਸ ਪ੍ਰਗਟ ਕਰਨ ਆਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕੀਤਾ ਗਿਆ ਸੀ। ਜਦੋਂ ਉਨ੍ਹਾਂ ਦਾ ਕਾਫ਼ਿਲਾ ਉੱਥੋਂ ਲੰਘ ਰਿਹਾ ਸੀ ਤਾਂ ਜਥੇਬੰਦੀਆਂ ਦੇ ਝੰਡੇ ਲੈ ਕੇ ਨੌਜਵਾਨ ਉੱਥੇ ਖੜ੍ਹੇ ਹੋਏ ਸਨ।
ਉਸ ਤੋਂ ਪਹਿਲਾਂ ਥਾਣਾ ਸਾਦਿਕ ਦੇ ਮੁੱਖ ਅਫਸਰ ਮੁਖਤਿਆਰ ਸਿੰਘ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਸੁਣਿਆ ਗਿਆ ਸੀ ਤੇ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਵੀ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਵਿਖੇ ਪੇਸ਼ੀ ਸੀ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਵੀ ਕਿਸੇ ਮਾਮਲੇ ਵਿੱਚ ਕਚਿਹਰੀ ਆਏ ਹੋਏ ਸਨ।
ਇਸ ਦੌਰਾਨ ਜ਼ਿਲ੍ਹਾ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਤੇ ਨਗਿੰਦਰ ਸਿੰਘ ਨੂੰ ਫਰੀਦਕੋਟ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਜਿਸ ਨੂੰ ਲੈ ਕੇ ਦੋਵੈਂ ਜਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ ਸੀ।
ਇੱਥੇ ਜਦੋਂ ਵਿਰੋਧ ਸ਼ੁਰੂ ਹੋਇਆ ਤਾਂ ਪੁਲਿਸ ਅਤੇ ਅਕਾਲੀ ਦਲ ਦੇ ਸਮਰਥਕ ਦੱਸੇ ਜਾਂਦੇ ਕੁੱਝ ਲੋਕਾਂ ਵੱਲੋਂ ਜਥੇਬੰਦੀ ਦੇ ਆਗੂਆਂ ਦੀ ਕੁੱਟਮਾਰ ਕੀਤੀ ਗਈ ਅਤੇ ਇਸ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਗਈ।
ਇਹ ਵੀ ਪੜ੍ਹੋ: Qaumi Insaf Morcha news: ਮੁਹਾਲੀ 'ਚ YPS ਚੌਕ 'ਤੇ ਧਰਨੇ ਦਾ ਮਾਮਲਾ, ਹਾਈ ਕੋਰਟ ਨੇ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਦਿੱਤਾ ਸਮਾਂ