ਰਿਕਾਰਡ ਮੌਤਾਂ ਤੋਂ ਬਾਅਦ ਪੰਜਾਬ ਦੇ 9ਵੇਂ ਜ਼ਿਲ੍ਹੇ 'ਚ ਕਰਫ਼ਿਊ,ਸਖ਼ਤ ਹੋਇਆ ਪ੍ਰਸ਼ਾਸਨ,ਅਹਿਮ ਨਿਰਦੇਸ਼ ਜਾਰੀ
Advertisement

ਰਿਕਾਰਡ ਮੌਤਾਂ ਤੋਂ ਬਾਅਦ ਪੰਜਾਬ ਦੇ 9ਵੇਂ ਜ਼ਿਲ੍ਹੇ 'ਚ ਕਰਫ਼ਿਊ,ਸਖ਼ਤ ਹੋਇਆ ਪ੍ਰਸ਼ਾਸਨ,ਅਹਿਮ ਨਿਰਦੇਸ਼ ਜਾਰੀ

ਪੰਜਾਬ ਵਿੱਚ 6 ਮਹੀਨੇ ਵਿੱਚ ਸਭ ਤੋਂ ਵਧ  34 Corona ਨਾਲ ਮੌਤਾਂ ਹੋਇਆ, ਲਗਾਤਾਰ 9 ਵੇ ਦਿਨ 1 ਹਜ਼ਾਰ ਤੋਂ ਵਧ ਮਾਮਲੇ ਆਏ

ਪੰਜਾਬ ਵਿੱਚ 6 ਮਹੀਨੇ ਵਿੱਚ ਸਭ ਤੋਂ ਵਧ  34 Corona ਨਾਲ ਮੌਤਾਂ ਹੋਇਆ, ਲਗਾਤਾਰ 9 ਵੇ ਦਿਨ 1 ਹਜ਼ਾਰ ਤੋਂ ਵਧ ਮਾਮਲੇ ਆਏ

ਸੁਨੀਲ ਨਾਗਪਾਲ/ਫ਼ਾਜਿਲਕਾ : 24 ਘੰਟੇ ਦੇ ਅੰਦਰ ਪੰਜਾਬ ਵਿੱਚ ਰਿਕਾਰਡ ਮੌਤਾਂ ਨਵੇਂ ਪੋਜ਼ੀਟਿਵ ਮਾਮਲਿਆਂ ਦੇ ਆਉਣ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੋ ਗਿਆ ਹੈ, ਮੁਹਾਲੀ,ਫਤਿਹਗੜ੍ਹ,ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਜਲੰਧਰ,ਨਵਾਂ ਸ਼ਹਿਰ,ਕਪੂਰਥਲਾ ਤੋਂ ਬਾਅਦ ਹੁਣ 9ਵੇਂ ਜ਼ਿਲ੍ਹੇ ਵਿੱਚ ਵੀ ਰਾਤ ਨੂੰ ਕਰਫ਼ਿਊ ਲੱਗਾ ਦਿੱਤਾ ਗਿਆ ਹੈ, ਇਸ ਦੇ ਮੁਤਲਕ  ਡਿਪਟੀ ਕਮਿਸ਼ਨਰ ਵੱਲੋਂ ਅਹਿਮ ਨਿਰਦੇਸ਼ ਜਾਰੀ ਕੀਤੇ ਗਏ ਨੇ

ਫ਼ਾਜ਼ਿਲਕਾ ਵਿੱਚ ਨਾਈਟ ਕਰਫ਼ਿਊ  

ਕੋਰੋਨਾ ਦੇ ਵਧ ਰਹੇ ਮਾਮਲਿਆਂ ਦੀ ਵਜ੍ਹਾਂ ਕਰਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸਿੱਧੂ ਨੇ ਨਾਇਟ ਕਰਫ਼ਿਊ ਦੇ ਨਿਰਦੇਸ਼ ਦੇ ਦਿੱਤੇ ਨੇ, ਹੁਕਮਾਂ ਮੁਤਾਬਿਕ ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫ਼ਿਊ ਜਾਰੀ ਰਹੇਗਾ, ਸਿਰਫ਼ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਕਿਸੇ ਨੂੰ ਵੀ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ, 24 ਘੰਟੇ ਅੰਦਰ ਰਿਕਾਰਡ ਮਾਮਲੇ ਦਰਜ ਹੋਣ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ 

24 ਘੰਟੇ ਦੇ ਅੰਦਰ ਰਿਕਾਰਡ ਮਾਮਲੇ 
 
 ਪੰਜਾਬ ਵਿੱਚ 24 ਘੰਟੇ ਦੇ ਅੰਦਰ ਕੋਰੋਨਾ ਦਾ ਡਬਲ ਅਟੈਕ ਹੋਇਆ ਹੈ, ਲਗਾਤਾਰ 9ਵੇਂ ਦਿਨ 1200 ਤੋਂ ਵਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਨੇ ਅਤੇ ਮੌਤਾਂ ਨੂੰ ਲੈਕੇ 6 ਮਹੀਨੇ ਦਾ ਰਿਕਾਰਡ ਟੁੱਟਿਆ, 24 ਘੰਟੇ ਦੇ ਅੰਦਰ ਪੰਜਾਬ ਸਰਕਾਰ ਵੱਲੋਂ ਜਾਰੀ ਬੁਲੇਟਿਨ ਮੁਤਾਬਿਕ 1414 ਨਵੇਂ ਮਾਮਲੇ ਸਾਹਮਣੇ ਆਏ ਨੇ ਅਤੇ 34 ਮੌਤਾਂ ਹੋਇਆ ਨੇ ਇਸ ਤੋਂ ਪਹਿਲਾਂ 2 ਸਤੰਬਰ ਨੂੰ ਸਭ ਤੋਂ ਵਧ 106 ਮਰੀਜ਼ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ ਸਨ, ਪੰਜਾਬ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲੇ ਦੀ ਵਜ੍ਹਾਂ ਕਰਕੇ ਸਕੂਲਾਂ ਨੂੰ ਲੈਕੇ ਵੱਡੇ ਨਿਰਦੇਸ਼ ਜਾਰੀ ਕੀਤੇ ਗਏ ਨੇ 

 ਪ੍ਰੀ ਨਰਸਰੀ ਤੋਂ 12 ਤੱਕ ਸਕੂਲ ਬੰਦ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ  ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਕੋਵਿਡ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਸਿੱਖਿਆ  ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰ੍ਹਾਂ ਆਉਂਦੇ ਰਹਿਣਗੇ

ਇਮਤਿਹਾਨਾਂ ਨੂੰ ਲੈਕੇ ਦਿਸ਼ਾਨ ਨਿਰਦੇਸ਼

ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। 

ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।

 

 

 

Trending news