ਜੋ ਪੰਜਾਬ ਦੀ ਸਿਆਸਤ ਦੀ ਸਭ ਤੋਂ ਵੱਡੀ ਤਸਵੀਰ ਹੈ।
Trending Photos
ਤਪਿਨ ਮਲਹੋਤਰਾ/ ਨੀਤਿਕਾ ਮਹੇਸ਼ਵਰੀ/ ਚੰਡੀਗੜ੍ਹ : ਕੇਂਦਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦੇ ਖਿਲਾਫ ਜਿਥੇ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਖੋਲਿਆ ਹੋਇਆ ਹੈ, ਉਥੇ ਹੀ ਸਰਕਾਰ ਨੇ ਇਹਨਾਂ ਬਿਲਾਂ ਨੂੰ ਰੱਦ ਕਰਨ ਲਈ ਅੱਜ ਵਿਧਾਨਸਭਾ 'ਚ ਬਿੱਲ ਪਾਸ ਕਰ ਦਿੱਤੇ ਹਨ, ਹੁਣ ਇਹ ਬਿੱਲ ਰਾਜਪਾਲ ਕੋਲ ਪਹੁੰਚ ਗਿਆ ਹੈ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਵਿਧਾਇਕਾਂ ਨਾਲ ਰਾਜਪਾਲ ਨਾਲ ਮੁਲਾਕਾਤ ਕਰਨ ਪਹੁੰਚੇ, ਜਿਥੇ ਸਾਰੀਆਂ ਪਾਰਟੀਆਂ ਦੇ ਵਿਧਾਇਕ ਇੱਕ ਮੰਚ 'ਤੇ ਨਜ਼ਰ ਆਏ, ਜੋ ਪੰਜਾਬ ਦੀ ਸਿਆਸਤ ਦੀ ਸਭ ਤੋਂ ਵੱਡੀ ਤਸਵੀਰ ਹੈ।
ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਲੋਕ ਇਨਸਾਫ ਅਤੇ ਕਾਂਗਰਸ ਦੇ ਵਿਧਾਇਕ ਰਾਜਪਾਲ ਨੂੰ ਮਿਲਣ ਪਹੁੰਚੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਦੇ ਵਿਧਾਇਕਾਂ ਨੇ ਪ੍ਰੈਸ ਵਾਰਤਾ ਕੀਤੀ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਜੰਮ ਕੇ ਨਿੰਦਾ ਕੀਤੀ।
ਪੰਜਾਬ ਵਿਧਾਨ ਸਭਾ 'ਚ 4 ਬਿੱਲ ਪਾਸ -
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਸੀ ਜਿਸ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਹੰਗਾਰਾ ਮਿਲਿਆ ਤੇ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।
ਕੈਪਟਨ ਦੀ ਕੇਂਦਰ ਨੂੰ ਦਹਾੜ-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਵੱਡੀ ਚੁਨੌਤੀ ਦਿੱਤੀ ਹੈ, ਉਨ੍ਹਾਂ ਕਿਹਾ 'ਅਸਤੀਫ਼ਾ ਮੇਰੀ ਜੇਬ ਵਿੱਚ ਹੈ,ਮੇਰੀ ਸਰਕਾਰ ਨੂੰ ਤੁਸੀਂ ਡਿਸਮਿਸ ਕਰਨਾ ਚਾਉਂਦੇ ਹੋ ਤਾਂ ਕਰ ਦਿਓ,ਅਸੀਂ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ, ਕਿਸਾਨਾਂ ਦੇ ਪੇਟ 'ਤੇ ਜਿਹੜੀ ਲੱਤ ਮਾਰੀ ਹੈ ਮੈਂ ਉਸ ਦੇ ਸਾਹਮਣੇ ਸਿਰ ਨਹੀਂ ਝੁਕਾਵਾਂਗਾ' ।
Watch Live TV-
>