ਕਿਸਾਨਾਂ ਦੇ ਦਿੱਲੀ ਧਰਨੇ 'ਚ ਪੰਜਾਬ ਪੁਲਿਸ ਦੇ ਅਫ਼ਸਰਾਂ ਦੀ ਤੈਨਾਤੀ ਕਿਉਂ ? CM ਕੈਪਟਨ ਨੇ ਦੱਸੀ ਇਹ ਵੱਡੀ ਵਜ੍ਹਾਂ
Advertisement
Article Detail0/zeephh/zeephh824126

ਕਿਸਾਨਾਂ ਦੇ ਦਿੱਲੀ ਧਰਨੇ 'ਚ ਪੰਜਾਬ ਪੁਲਿਸ ਦੇ ਅਫ਼ਸਰਾਂ ਦੀ ਤੈਨਾਤੀ ਕਿਉਂ ? CM ਕੈਪਟਨ ਨੇ ਦੱਸੀ ਇਹ ਵੱਡੀ ਵਜ੍ਹਾਂ

ਮੁੱਖ ਮੰਤਰੀ ਕੈਪਟਨ ਨੇ ਸੁਖਬੀਰ ਬਾਦਲ ਅਤੇ ਆਪ 'ਤੇ ਲਗਾਇਆ ਝੂਠ ਬੋਲਣ ਦਾ ਇਲਜ਼ਾਮ

ਮੁੱਖ ਮੰਤਰੀ ਕੈਪਟਨ ਨੇ ਸੁਖਬੀਰ ਬਾਦਲ ਅਤੇ ਆਪ 'ਤੇ ਲਗਾਇਆ ਝੂਠ ਬੋਲਣ ਦਾ ਇਲਜ਼ਾਮ

ਚੰਡੀਗੜ੍ਹ : ਮੁੱਖ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਨੂੰ ਤਾਇਨਾਤ ਕੀਤੇ ਜਾਣ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਬਦਨੀਅਤ ਦੱਸਿਆ ਕਿਹਾ ਪੰਜਾਬ ਪੁਲਿਸ ਦਾ ਕੰਮ ਸੂਚਨਾ ਇਕੱਤਰ ਕਰਨਾ ਅਤੇ ਮੇਰਾ ਕੰਮ ਹਾਲਾਤ ’ਤੇ ਨਜ਼ਰ ਰੱਖਣਾ
ਸ਼੍ਰੋਮਣੀ ਅਕਾਲੀ ਦਲ ਅਤੇ ਆਪ ਨੂੰ ਝੂਠੇ ਪ੍ਰਚਾਰ ਲਈ ਕਰੜੇ ਹੱਥੀਂ ਲਿਆ, ਉਨਾਂ ਕਿਹਾ ਸੁਖਬੀਰ ਜਾਂ ਤਾਂ ਸੰਤੁਲਨ ਗਵਾ ਚੁੱਕੇ ਜਾਂ ਭੁੱਲਣ ਦੀ ਬਿਮਾਰੀ ਦੇ ਸ਼ਿਕਾਰ ਹਨ

ਉਨਾਂ ਕਿਹਾ ਕਿ ਉਹ ਇਸ ਗੱਲ ਨੂੰ ਸਪੱਸ਼ਟ ਕਰ ਚੁੱਕੇ ਹਨ ਕਿ ਗੇਂਦ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਵਿਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਮੁੱਖ ਮੰਤਰੀ ਨੇ ਉਨ੍ਹਾਂ ਰਿਪੋਰਟਾਂ ਦੇ ਆਧਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ  ਵੱਲੋਂ ਲਾਏ ਜਾ ਰਹੇ ਇਲਜ਼ਾਮਾਂ ਦੀ ਕਰੜੀ ਨਿਖੇਧੀ ਵੀ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਿਸਾਨਾਂ ਵੱਲੋਂ ਦਿੱਲੀ ਸਰਹੱਦ ਤੋਂ ਕਾਫੀ ਪਹਿਲਾਂ ਦੇ ਸਮੇਂ ਤੋ ਹੀ ਮੁਜ਼ਾਹਰੇ ਕੀਤੇ ਜਾ ਰਹੇ ਹਨ ਇਸ ਲਈ ਉਨਾਂ ਨੇ ਸੁਭਾਵਿਕ ਤੌਰ ’ਤੇ ਪੁਲਿਸ ਅਧਿਕਾਰੀਆਂ ਨੂੰ ਸਿਰਫ ਕੌਮੀ ਰਾਜਧਾਨੀ ਦਿੱਲੀ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਦੀ ਸਥਿਤੀ ਬਾਰੇ ਨਿਯਮਿਤ ਰੂਪ ਵਿੱਚ ਤਾਜ਼ਾ ਹਾਲਾਤ ਦੀ ਜਾਣਕਾਰੀ ਅਤੇ ਖੁਫੀਆ ਰਿਪੋਰਟਾਂ ਦੇਣ ਲਈ ਕਿਹਾ ਸੀ। 

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ’ਤੇ ਪੰਜਾਬ ਦੇ ਕੁਝ ਕੁ ਪੁਲਿਸ ਕਰਮੀਆਂ ਦੀ ਮੌਜੂਦਗੀ ਦਾ ਗਲਤ ਮਤਲਬ ਕੱਢ ਕੇ ਇਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਹਾਲਾਤ ’ਤੇ ਨਜ਼ਰ ਰੱਖਣਾ ਸੂਬੇ ਦੀ ਪੁਲਿਸ ਦਾ ਕੰਮ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸਾਰੀ ਸਥਿਤੀ ਤੋਂ ਜਾਣੂੰ ਹੋਣਾ ਉਨਾਂ ਦੀ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ ਨੇ ਕਿਹਾ, ‘‘ ਜੋ ਕੋਈ ਵੀ ਇਹ ਸਮਝਦਾ ਹੈ ਕਿ ਗਿਣਤੀ ਦੇ ਪੁਲਿਸ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਸਕਦੇ ਹਨ ਜਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧਾਂ ਦੇ ਸੁਝਾਵਾਂ ਨੂੰ ਮੰਨਣ ਲਈ ਕਿਸਾਨ ਆਗੂਆਂ ਨੂੰ ਰਾਜ਼ੀ ਕਰ ਸਕਦੇ ਹਨ, ਤਾਂ ਉਹ ਬਿਲਕੁਲ ਹੀ ਨਾ-ਸਮਝ ਹੈ।ਉਨਾਂ  ਕਿਹਾ ਕਿ ਜਦੋਂ ਕਿ ਕੇਂਦਰ ਸਰਕਾਰ ਦੇ ਚੋਟੀ ਦੇ ਆਗੂ ਮੌਜੂਦਾ ਸਮੇਂ ਦੌਰਾਨ ਗੱਲਬਾਤ ਦੀ ਪ੍ਰਕਿਰਿਆ ਵਿੱਚ ਸ਼ਾਮਲ ਹਨ ਤਾਂ ਉਨਾਂ  ਦੇ ਇਸ ਵਿੱਚ ਸ਼ਮੂਲੀਅਤ ਕਰਨ ਦਾ ਸਵਾਲ ਕਿੱਥੋਂ ਪੈਦਾ ਹੁੰਦਾ ਹੈ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੇ ਇਨਾਂ ਦੋਵਾਂ ਦੇ ਪਾਰਟੀ ਕਾਰਕੁੰਨ ਝੂਠ ਅਤੇ ਫਰੇਬ ਦਾ ਆਸਰਾ ਲੈ ਕੇ ਆਪਣੀਆਂ ਉਨਾਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦੇ ਹਨ ਜਿਸ ਦਾ ਸਾਹਮਣਾ ਇਨਾਂ ਨੂੰ ਖੇਤੀ ਕਾਨੂੰਨਾਂ ਦੁਆਰਾ ਪੈਦਾ ਹੋਏ ਸਮੁੱਚੇ ਸੰਕਟ ਦੌਰਾਨ ਕਰਨਾ ਪਿਆ ਹੈ।
 

 

 

Trending news