ਪ੍ਰਧਾਨ ਮੰਤਰੀ ਪਾਸੋਂ ਸਰਟੀਫਿਕੇਟ ਵਾਲੇ ਵਿਅਕਤੀਆਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦੇਣ ਵਾਸਤੇ ਮਨਜ਼ੂਰੀ ਮੰਗੀ
Trending Photos
ਚੰਡੀਗੜ : ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਲਈ ਕੀਮਤਾਂ ਨਿਰਧਾਰਤ ਕਰੇਗੀ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ,ਫੇਸਬੁੱਕ ’ਤੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਲਈ ਫੀਸ ਢਾਂਚੇ ਨੂੰ ਸੋਮਵਾਰ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ,ਨਿੱਜੀ ਹਸਪਤਾਲਾਂ ਵੱਲੋਂ ਵਸੂਲੀਆਂ ਜਾ ਰਹੀਆਂ ਵਧੇਰੇ ਫੀਸਾਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਸ ਕਦਮ ਨੂੰ ‘ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ’ ਕਰਾਰ ਦਿੱਤਾ, ਉਨਾਂ ਨੇ ਚਿਤਾਵਨੀ ਦਿੱਤੀ ਕਿ ਨਿੱਜੀ ਸੰਸਥਾਵਾਂ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੀਮਤ ’ਤੇ ਢੀਠਤਾ ਨਾਲ ਮੁਨਾਫਾ ਕਮਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ,ਉਨਾਂ ਕਿਹਾ,‘‘ਜੇਕਰ ਇਹ ਹਸਪਤਾਲ ਸਰਕਾਰੀ ਕੀਮਤਾਂ ’ਤੇ ਇਲਾਜ ਕਰਨ ਲਈ ਸਹਿਮਤ ਨਾ ਹੋਏ ਤਾਂ ਇਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ।’’
ਕੋਵਿਡ ਦੇ ਕੇਸ ਵਧਣ 'ਤੇ CM ਕੈਪਟਨ ਦੀ ਚਿੰਤਾ
ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੇ ਕੇਸ ਵਧਣ ’ਤੇ ਚਿੰਤਾ ਜ਼ਾਹਰ ਕੀਤੀ ਜਿਸ ਦਾ ਕਾਰਨ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਥਾਵਾਂ ਤੋਂ ਆ ਰਹੇ ਹਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੂਬਾਈ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਲਈ ਕੋਵਿਡ ਟੈਸਟ ਦਾ ਸਰਟੀਫਿਕੇਟ ਲਾਜ਼ਮੀ ਕਰਨ ਵਾਸਤੇ ਸੂਬੇ ਨੂੰ ਇਜਾਜ਼ਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਉਨ੍ਹਾਂ ਕੋਲ ਇਹ ਮਸਲਾ ਉਠਾਇਆ ਸੀ,ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਦੌਰਾਨ ਇਕੱਲੇ ਦਿੱਲੀ ਤੋਂ 87000 ਕਾਰਾਂ ਪੰਜਾਬ ਵਿੱਚ ਦਾਖਲ ਹੋਈਆਂ ਅਤੇ ਬਾਹਰੀ ਵਿਅਕਤੀਆਂ ਦੇ ਕਾਰਨ ਹੀ ਪਿਛਲੇ ਸਮੇਂ ਵਿੱਚ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਜਿਸ ਕਾਰਨ ਮਹਾਂਮਾਰੀ ਦੇ ਹੋਰ ਪੈਰ ਪਸਾਰਨ ਦਾ ਗੰਭੀਰ ਖਤਰਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿਰਫ ਕੋਵਿਡ ਮੁਕਤ ਸਰਟੀਫਿਕੇਟ ਧਾਰਕਾਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦਿੱਤੀ ਜਾਵੇ। ਉਨਾਂ ਕਿਹਾ ਕਿ ਇੱਥੋਂ ਤੱਕ ਕਿ ਜੋ ਲੋਕ ਪੰਜਾਬ ਤੋਂ ਬਾਹਰ ਜਾ ਰਹੇ ਰਹੇ ਹਨ, ਉਨਾਂ ਨੂੰ ਵੀ ਅਜਿਹੇ ਸਰਟੀਫਿਕੇਟ ਲਿਜਾਣੇ ਚਾਹੀਦੇ ਹਨ ਤਾਂ ਕਿ ਦੂਜੇ ਸੂਬਿਆਂ ਵਿੱਚ ਕਰੋਨਾਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ
ਕੋਰੋਨਾ ਨਾਲ ਲੜਨ ਲਈ ਪੰਜਾਬ ਦੀ ਤਿਆਰੀ
ਸੂਬੇ ਦੀਆਂ ਸਿਹਤ ਸੇਵਾਵਾਂ ਬਾਰੇ ਤਿਆਰੀਆਂ ਸਬੰਧੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਪਾਸ 551 ਵੈਂਟੀਲੇਟਰ ਪਹਿਲਾਂ ਹੀ ਮੌਜੂਦਾ ਹਨ ਅਤੇ 93 ਹੋਰ ਵੈਂਟੀਲੇਟਰਾਂ ਲਈ ਆਰਡਰ ਕੀਤਾ ਜਾ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ 4 ਲੱਖ ਐਨ-95 ਮਾਸਕਾਂ ਲਈ ਹੁਕਮ ਦਿੱਤੇ ਜਾ ਚੁੱਕੇ ਹਨ ਤਾਂ ਜੋ 9.25 ਲੱਖ ਦੇ ਪਹਿਲਾਂ ਦੇ ਸਟਾਕ ਨੂੰ ਹੋਰ ਵਧਾਇਆ ਜਾ ਸਕੇ। ਇਸ ਤੋਂ ਇਲਾਵਾ ਸੂਬੇ ਕੋਲ 79 ਲੱਖ ਤਿੰਨ ਪਰਤੀ ਮਾਸਕ, 2.93 ਲੱਖ ਪੀ.ਪੀ.ਈ ਕਿੱਟਾਂ ਅਤੇ 2200 ਆਕਸੀਜਨ ਸੈਲੰਡਰ ਮੌਜੂਦ ਹਨ। ਜਿੱਥੋਂ ਤੱਕ ਬੈੱਡਾਂ ਦਾ ਸਵਾਲ ਹੈ, ਸਰਕਾਰੀ ਹਸਪਤਾਲਾਂ ਵਿੱਚ 6000 ਬੈੱਡ ਅਤੇ ਨਿੱਜੀ ਹਸਪਤਾਲਾਂ ਵਿੱਚ ਹੋਰ 900 ਬੈੱਡ ਤਿਆਰ ਹਨ ਜਦੋਂਕਿ ਮੌਜੂਦਾ ਸਮੇਂ 2500 ਬੈੱਡ ਲੱਗ ਚੁੱਕੇ ਹਨ। ਦੂਜੇ ਪੜਾਅ ਵਿੱਚ ਸੂਬੇ ਦੀ 10000 ਬੈੱਡ ਹੋਰ ਤਿਆਰ ਕਰਨ ਅਤੇ ਇਸ ਉਪਰੰਤ ਤੀਜੇ ਪੜਾਅ ਵਿੱਚ 30000 ਬੈੱਡ ਤਿਆਰ ਕਰਨ ਦੀ ਯੋਜਨਾ ਹੈ ਹਨ