ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਤੋਂ ਮੁਕਰੀ ਪੰਜਾਬ ਸਰਕਾਰ !, ਕੈਪਟਨ ਨੇ ਕਹਿ ਦਿੱਤੀ ਇਹ ਵੱਡੀ ਗੱਲ
Advertisement

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਤੋਂ ਮੁਕਰੀ ਪੰਜਾਬ ਸਰਕਾਰ !, ਕੈਪਟਨ ਨੇ ਕਹਿ ਦਿੱਤੀ ਇਹ ਵੱਡੀ ਗੱਲ

ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਨੌਕਰੀ ਦੇਣ ਤੋਂ ਮੁੱਕਰ ਗਈ ਹੈ।  

ਫਾਈਲ ਫੋਟੋ

ਬਲਿੰਦਰ ਸਿੰਘ/ ਪਟਿਆਲਾ: ਸਾਲ 2018 'ਚ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰ ਵਾਲੇ ਅਜੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ ਤੇ ਹੁਣ ਇੱਕ ਵਾਰ ਫਿਰ ਤੋਂ ਇਹ ਇਨਸਾਫ ਦੀ ਉਡੀਕ ਹੀ ਰਹਿ ਜਾਵੇਗੀ, ਦਰਅਸਲ, ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਨੌਕਰੀ ਦੇਣ ਤੋਂ ਮੁੱਕਰ ਗਈ ਹੈ।  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦਿੱਤਾ, ਹੁਣ ਜੋ ਦੇਣਾ ਹੈ, ਉਹ ਰੇਲਵੇ ਮੰਤਰੀ ਦੇਣਗੇ। 

ਤੁਹਾਨੂੰ ਦੱਸ ਦੇਈਏ ਕਿ ਸਾਲ 2018 'ਚ ਵਾਪਰੇ ਇਸ ਰੇਲ ਹਾਦਸੇ 'ਚ 60 ਤੋ ਵੱਧ ਲੋਕ ਮਾਰੇ ਗਏ ਸਨ ਤੇ ਕਈ ਲੋਕ ਜ਼ਖਮੀ ਹੋ ਗਏ ਸਨ। ਇਸ ਮਾਮਲੇ 'ਚ ਪੀੜਤ ਸੂਬਾ ਸਰਕਾਰ ਕੋਲੋਂ ਇਨਸਾਫ ਦੀ ਮੰਗ ਕਰਦੇ ਰਹੇ ਪਰ ਸ਼ਾਇਦ ਇਹ ਮੰਗ ਉਡੀਕ ਬਣ ਕੇ ਹੀ ਰਹਿ ਗਈ ?

Watch Live TV-

Trending news