ਏਜੰਟਾਂ ਦੇ ਚੱਕਰ ਛੱਡੋ, ਵਿਦੇਸ਼ 'ਚ ਨੌਕਰੀ ਤੇ ਪੜਾਈ ਕਰਵਾਉਣ ਲਈ ਪੰਜਾਬ ਸਰਕਾਰ ਦਾ Special Cell ਸ਼ੁਰੂ, ਇਹ ਹੈ ਰਜਿਸਟ੍ਰੇਸ਼ਨ ਦੀ ਅਖੀਰਲੀ ਤਰੀਕ

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਤੇ ਨੌਕਰੀਆਂ ਲਈ ਵਿਸੇਸ਼ ਸੈੱਲ, ਰਜਿਸਟ੍ਰੇਸ਼ਨ ਦੀ ਇਹ ਹੈ ਅਖ਼ੀਰਲੀ ਤਰੀਕ 

ਏਜੰਟਾਂ ਦੇ ਚੱਕਰ ਛੱਡੋ, ਵਿਦੇਸ਼ 'ਚ ਨੌਕਰੀ ਤੇ ਪੜਾਈ ਕਰਵਾਉਣ ਲਈ ਪੰਜਾਬ ਸਰਕਾਰ ਦਾ Special Cell ਸ਼ੁਰੂ, ਇਹ ਹੈ ਰਜਿਸਟ੍ਰੇਸ਼ਨ ਦੀ ਅਖੀਰਲੀ ਤਰੀਕ
ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਤੇ ਨੌਕਰੀਆਂ ਲਈ ਵਿਸੇਸ਼ ਸੈੱਲ, ਰਜਿਸਟ੍ਰੇਸ਼ਨ ਦੀ ਇਹ ਹੈ ਅਖ਼ੀਰਲੀ ਤਰੀਕ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਉਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸੁਰੂਆਤ ਕੀਤੀ ਹੈ।  ਵਿਦੇਸਾਂ ਵਿੱਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਵੱਡੀ ਮਦਦ ਕਰੇਗਾ

ਇਸ ਤਰ੍ਹਾਂ ਕਰੋ ਅਪਲਾਈ

 ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਵਿਭਾਗ ਵਲੋਂ ਵਿਦੇਸ਼ਾਂ ਵਿੱਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਮੁਫਤ ਕਾਉਂਸਲਿੰਗ ਸੇਵਾ ਪ੍ਰਦਾਨ ਕੀਤੀ ਜਾਵੇਗੀ। ਵਿਦੇਸ਼ੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਫਰਵਰੀ, 2021 ਤੋਂ ਤੱਕ ਕਰ ਸਕਦੇ ਹਨ। ਚਾਹਵਾਨ ਉਮੀਦਵਾਰ ਰਜਿਸਟਰ ਕਰਨ ਲਈ ਸਬੰਧਤ ਜ਼ਿਲਾ ਰੁਜ਼ਗਾਰ ਬਿਊਰੋ ਐਂਡ ਐਂਟਰਪ੍ਰਾਈਜ਼ ਦੇ ਆਨਲਾਈਨ ਲਿੰਕ ‘ਤੇ ਜਾ ਕੇ ਰਜਿਸ਼ਟਰ ਕਰ ਸਕਦੇ ਹਨ ਜਾਂ ਜ਼ਿਲਾ ਬਿਊਰੋ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਹੋਵੇਗਾ। ਵਧੇਰੇ ਜਾਣਕਾਰੀ ਲਈ ਉਮੀਦਵਾਰ  www.pgrkam.com ‘ਤੇ ਲਾਗਇਨ ਕਰ ਸਕਦੇ ਹਨ।

ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ  ਰਾਹੁਲ ਤਿਵਾੜੀ ਨੇ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੈੱਲ ਪੰਜਾਬੀ ਨੌਜਵਾਨਾਂ ਨੂੰ ਉਨਾਂ ਦੀਆਂ ਰੁਚੀਆਂ ਅਤੇ ਯੋਗਤਾ ਅਨੁਸਾਰ ਪੜਾਈ ਅਤੇ ਕੰਮ ਲਈ ਵੀਜਾ ਪ੍ਰਾਪਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਉਨਾਂ ਨੇ ਅੱਗੇ ਸਪੱਸ਼ਟ ਕੀਤਾ ਕਿ ਫੀਸ, ਯਾਤਰਾ ਅਤੇ ਠਹਿਰਨ ਆਦਿ ਨਾਲ ਜੁੜੇ ਸਾਰੇ ਖਰਚੇ ਉਮੀਦਵਾਰ ਵਲੋਂ ਖੁਦ ਹੀ ਚੁੱਕਣੇ ਹੋਣਗੇ।