ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀ ਇਹ ਖ਼ਬਰ ਜ਼ਰੂਰ ਪੜ੍ਹ ਲੈਣ,ਨਹੀਂ ਤਾਂ ਹੋਵੇਗੀ ਪਰੇਸ਼ਾਨੀ
Advertisement

ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀ ਇਹ ਖ਼ਬਰ ਜ਼ਰੂਰ ਪੜ੍ਹ ਲੈਣ,ਨਹੀਂ ਤਾਂ ਹੋਵੇਗੀ ਪਰੇਸ਼ਾਨੀ

ਪੰਜਾਬ 'ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀ ਲਈ ਨਿਰਦੇਸ਼ 

ਪੰਜਾਬ 'ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀ ਲਈ ਨਿਰਦੇਸ਼

ਚੰਡੀਗੜ੍ਹ :   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰਕੇ ਦਿੱਲੀ/ NCR ਤੋਂ ਆਉਣ ਵਾਲੇ ਲੋਕਾਂ ਨਾਲ ਪੈਦਾ ਹੋਣ ਵਾਲੇ ਖ਼ਤਰੇ ਦੇ ਮੱਦੇਨਜ਼ਰ 14-ਦਿਨਾਂ ਦੇ ਘਰੇਲੂ ਏਕਾਂਤਵਾਸ ਨੂੰ ਘੱਟ ਕੀਤੇ ਜਾਣ ਨੂੰ ਰੱਦ ਕਰ ਦੇਣ ਤੋਂ ਬਾਅਦ  ਰਾਤ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ,ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਆਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਲਈ ਦਿੱਕਤ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਣਗੇ,ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿੱਚੋਂ ਲੰਘਣ ਵਾਲੇ  ਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕ https://cova.punjab.gov.in/registration,  ਰਾਹੀਂ ਸਵੈ-ਰਜਿਸਟਰਡ ਹੋਣ, ਇਸ ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ 'ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ

 ਯਾਤਰੀਆਂ ਇਸ ਤਰ੍ਹਾਂ ਕਰਵਾ ਸਕਦੇ ਨੇ  ਰਜਿਸਟ੍ਰ੍ਰੇਸ਼ਨ 

(1 )    ਖੁਦ ਨੂੰ ਅਤੇ ਸਾਥੀ ਯਾਤਰੂਆਂ ਦੀ ਰਜਿਸਟ੍ਰੇਸ਼ਨ ਦੋਵਾਂ ਵਿੱਚੋਂ ਕਿਸੇ ਵੀ ਇਕ ਤਰੀਕੇ ਅਨੁਸਾਰ ਕਰੋ
(ਏ) ਕੋਵਾ ਐਪ ਰਾਹੀਂ ਆਪਣੇ ਸਮਾਰਟ ਫੋਨ 'ਚ ਐਪਲ ਐਪ ਸਟੋਰ ਜਾਂ ਐਂਡਰਾਇਡ ਪਲੇਅ ਸਟੋਰ ਤੋਂ ਕੋਵਾ ਐਪ  ਡਾਊਨਲੋਡ ਕਰੋ ਐਪ ਇੰਸਟਾਲ ਕਰੋ ਮੈਨਿਊ ਤੋਂ ਪੰਜਾਬ ਵਿੱਚ/ਰਾਹੀਂ  ਯਾਤਰਾ ਲਈ ਸਵੈ-ਰਜਿਸਟ੍ਰੇਸ਼ਨ ਨੂੰ ਚੁਣੋ
ਪੁੱਛੇ ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ
(ਬੀ) ਵੈਬਲਿੰਕ ਰਾਹੀਂ  https://cova.punjab.gov.in/registration  'ਤੇ ਸਵੈ-ਰਜਿਸਟਰ ਹੋਵੋ, ਪੁੱਛੇ  ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ,ਯਾਤਰਾ ਤੋਂ ਪਹਿਲਾਂ ਕੋਵਾ ਐਪ  ਡਾਊਨਲੋਡ ਅਤੇ ਇੰਸਟਾਲ ਕਰੋ
(3.) ਰਜਿਸਟ੍ਰੇਸ਼ਨ ਉਪਰੰਤ ਮੁੱਢਲੇ ਯਾਤਰੂ ਨੂੰ ਐਸ.ਐਮ.ਐਸ ਰਾਹੀਂ ਕਨਫਰਮੇਸ਼ਨ ਲਿੰਕ ਪ੍ਰਾਪਤ ਹੋਵੇਗਾ
(4) ਪ੍ਰਿੰਟ ਲਈ ਲਿੰਕ 'ਤੇ ਕਲਿਕ  ਕਰੋ
( 5.) (QR) ਕੋਡ ਵਾਲਾ ਪ੍ਰਿੰਟ ਏ-4 ਸਾਈਜ਼ ਦੀ ਸ਼ੀਟ 'ਤੇ ਕੱਢੋ
(6.) 4/3 ਪਹੀਆ ਵਾਹਨਾ ਲਈ, ਪ੍ਰਿੰਟ ਸ਼ੀਸ਼ੇ (ਵਿੰਡ ਸਕਰੀਨ) ਦੇ ਖੱਬੇ ਪਾਸੇ ਚਿਪਕਾਓ ਜਾਂ ਡੈਸ਼ਬੋਰਡ 'ਤੇ ਰੱਖੋ।
(7.) ਸੀਮਾਂ 'ਤੇ ਚੈਕਿੰਗ ਪੁਆਇੰਟਾਂ 'ਤੇ ਸਟਾਫ ਵੱਲੋਂ ਪ੍ਰਿੰਟ ਵਾਲੇ (QR) ਕੋਡ ਨੂੰ ਸਕੈਨ ਕੀਤਾ ਜਾਵੇਗਾ। 
(8.) ਇਸ ਉਪਰੰਤ ਮੈਡੀਕਲ ਸਕਰੀਨਿੰਗ ਹੋਵੇਗੀ।
(9.) ਸਫਲਤਾਪੂਰਵਰਕ ਮੈਡੀਕਲ ਸਕਰੀਨਿੰਗ ਉਪਰੰਤ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ। ਕੋਵਿੰਡ ਦੇ ਲੱਛਣ ਸਾਹਮਣੇ ਆਉਣ ਦੀ ਸੂਰਤ ਵਿੱਚ ਸੀਮਾ ਚੈਕਿੰਗ ਪੁਆਇੰਟ 'ਤੇ ਸਿਹਤ ਕਰਮਚਾਰੀਆਂ ਵੱਲੋਂ ਯਾਤਰੀ/ਯਾਤਰੀਆਂ ਦੀ ਸਹਾਇਤਾ ਅਤੇ  ਮਾਰਗ ਦਰਸ਼ਨ ਕੀਤਾ  ਜਾਵੇਗਾ

 

 

Trending news