ਪੰਜਾਬ ਨਗਰ ਨਿਗਮਾਂ,ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ,ਜਾਣੋ ਚੋਣ ਨਾਲ ਜੁੜੀਆਂ 18 ਅਹਿਮ ਗੱਲਾਂ

ਰਾਜ ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਦਾ ਐਲਾਨ,ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 3 ਫਰਵਰੀ 2021

ਪੰਜਾਬ ਨਗਰ ਨਿਗਮਾਂ,ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ,ਜਾਣੋ ਚੋਣ ਨਾਲ ਜੁੜੀਆਂ 18 ਅਹਿਮ ਗੱਲਾਂ
ਰਾਜ ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਦਾ ਐਲਾਨ,ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 3 ਫਰਵਰੀ 2021

 ਚੰਡੀਗੜ੍ਹ :  ਰਾਜ ਚੋਣ ਕਮਿਸ਼ਨਰ, ਪੰਜਾਬ  ਜਗਪਾਲ ਸਿੰਘ ਸੰਧੂ ਵੱਲੋਂ  08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ  ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।
 
ਇਹ ਹੈ ਪੂਰਾ ਚੋਣ ਪ੍ਰੋਗਰਾਮ

 1 ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ
2. ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ 
3.  ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ
4. 5 ਫਰਵਰੀ ਨੂੰ ਹੀ   ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ
5.  ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ
6. ਵੋਟਾਂ ਪੈਣ ਦਾ ਕਾਰਜ  ਮਿਤੀ  14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
7.  ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। 
8. ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ
9.  ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।
10. ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ  109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ।
11.  ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ।
12. ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ।  
13   ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ
14.    ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ।
15   ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ।
16.  ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।
17.  ਗੁਰਦਾਸਪੁਰ, ਕਪੂਰਥਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਨਗਰ ਨਿਗਮ ਲਈ ਵੋਟਾਂ ਪੈਣਗਆਂ।ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ 
18. ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ