Punjab News: ਸਿੱਧੂ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ- ਮਾਨ
Punjab News: ਸੀਐੱਮ ਨੇ ਹੈਡ ਕਾਂਸਟੇਬਲਾਂ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਖੇਤੀਬਾੜੀ ਤੇ ਖੇਡ ਵਿਭਾਗ ਦੇ ਨਵਨਿਯੁਕਤ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ
Punjab News:(Rohit Bansal) ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਰੋਜ਼ਗਾਰ ਦੇ ਤਹਿਤ ਅੱਜ 450 ਨਵ-ਨਿਯੁਕਤ ਹੈਡ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੇ ਨਾਲ ਸੀਐੱਮ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ, ਖੇਤੀਬਾੜੀ ਤੇ ਖੇਡ ਵਿਭਾਗ ਦੇ ਨਵਨਿਯੁਕਤ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ।
ਇਸ ਮੌਕੇ ਮੁੱਖ ਮੰਤਰੀ ਨੇ ਵਿਰਧੀਆਂ ਤੇ ਵੀ ਤੰਜ ਕੱਸੇ, ਮੱਖ ਮੰਤਰੀ ਮਾਨ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਥਰਮਲ ਪਲਾਂਟ ਨੂੰ ਲੈਕੇ ਦਿੱਤੇ ਬਿਆਨ ਨੂੰ ਲੈ ਕੇ ਘੇਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।
SJF ਵੱਲੋਂ CM ਨੂੰ ਜਾਨੋ ਮਾਰਨ ਦੀ ਮਿਲੀ ਧਮਕੀ ਨੂੰ ਲੈਕੇ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਰਾਖੀ ਦੇ ਲਈ ਗੈਗਸਟਰਾਂ 'ਤੇ ਕਾਰਵਾਈ ਕਰਦੇ ਰਹਿੰਦੇ ਹਾਂ ਅਤੇ ਕਰਦੇ ਰਹਾਂਗੇ..ਨਾਲ ਹੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੋ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ। ਉਸ ਦੇ ਖ਼ਿਲਾਫ਼ ਕਾਰਵਾਈ ਹੁੰਦੀ ਰਹੇ।
ਦੱਸ ਦਈਏ ਕਿ SFJ ਅੱਤਵਾਦੀ ਪੰਨੂ ਨੇ ਜਾਨ ਮਾਰਨ ਦੀ ਧਮਕੀ ਦਿੱਤੀ ਹੈ। ਉਸ ਨੇ ਇੱਕ ਵੀਡੀਓ ਜਾਰੀ ਕਰਕੇ ਗੈਂਗਸਟਰਾਂ ਨੂੰ 26 ਜਨਵਰੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਕਿਹਾ ਹੈ।