Punjab's OP Soni news: ਪੰਜਾਬ ਤੋਂ ਇਸ ਸਮੇਂ ਦੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਕ ਓਪੀ ਸੋਨੀ ਨੂੰ ਅੱਜ ਯਾਨੀ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।  


ਦੱਸ ਦਈਏ ਕਿ ਵਿਜੀਲੈਂਸ ਵੱਲੋਂ ਓਪੀ ਸੋਨੀ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸੋਨੀ ਨੂੰ ਵ੍ਹੀਲ ਚੇਅਰ 'ਤੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਅਤੇ ਫਿਲਹਾਲ ਸੋਨੀ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। 


ਦੱਸ ਦਈਏ ਕਿ 9 ਜੁਲਾਈ ਨੂੰ ਵਿਜੀਲੈਂਸ ਵੱਲੋਂ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵੱਲੋਂ 2 ਦਿਨ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਉਦੋਂ ਉਨ੍ਹਾਂ ਦੀ ਸਿਹਤ ਵਿਗੜਨ ਕਰਕੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਸ ਤੋਂ ਬਾਅਦ ਕਿਉਂਕਿ ਉਹ ਆਈਸੀਯੂ ਵਿੱਚ ਸਨ ਇਸ ਕਰਕੇ ਉਨ੍ਹਾਂ ਦੀ ਅਗਲੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਹੋਈ ਸੀ।  


ਉਸ ਤੋਂ ਬਾਅਦ ਜਦੋਂ ਅਗਲੇ ਦਿਨ ਵੀ ਵਿਜੀਲੈਂਸ ਵੱਲੋਂ ਓਪੀ ਸੋਨੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਤਾਂ ਉਸ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।  


ਇਸ ਤੋਂ ਬਾਅਦ ਜਦੋਂ ਸੋਨੀ ਦੀ ਸਿਹਤ 'ਚ ਸੁਧਾਰ ਆਇਆ ਤਾਂ ਵਿਜੀਲੈਂਸ ਵੱਲੋਂ ਰਿਮਾਂਡ ਹਾਸਲ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਅਤੇ ਅੱਜ ਯਾਨੀ ਬੁੱਧਵਾਰ ਨੂੰ ਹੀ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਦਾ ਕਹਿਣਾ ਹੈ ਸਿਹਤ ਖਰਾਬ ਹੋਣ ਕਰਕੇ OP Soni ਦੀ ਪੁੱਛਗਿੱਛ ਅਜੇ ਸ਼ੁਰੂ ਨਹੀਂ ਕੀਤੀ ਗਈ ਹੈ।  


ਇਹ ਵੀ ਪੜ੍ਹੋ: Agriculture News: ਮਹਿੰਗਾਈ ਦੀ ਮਾਰ ਤੋਂ ਬਚਾ ਸਕਦੀ ਹੈ ਇਹ ਨਵੀਂ ਤਕਨੀਕ, ਹੁਣ ਸਾਲ ਭਰ ਹਰੀ ਸਬਜ਼ੀਆਂ ਨੂੰ ਕੀਤਾ ਜਾ ਸਕਦਾ ਹੈ ਸਟੋਰ 


ਇਹ ਵੀ ਪੜ੍ਹੋ: Punjab News: ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


(For more news apart from Punjab's OP Soni, stay tuned to Zee PHH)