ਪੰਜਾਬ 'ਚ ਰੇਲ ਸੇਵਾ ਸ਼ੁਰੂ ਕਰਨ ਦੇ ਲਈ ਹੁਣ ਰੇਲ ਮੰਤਰੀ ਪਿਊਸ਼ ਗੋਇਲ ਦਾ ਆਇਆ ਹੁਣ ਇਹ ਬਿਆਨ
Advertisement

ਪੰਜਾਬ 'ਚ ਰੇਲ ਸੇਵਾ ਸ਼ੁਰੂ ਕਰਨ ਦੇ ਲਈ ਹੁਣ ਰੇਲ ਮੰਤਰੀ ਪਿਊਸ਼ ਗੋਇਲ ਦਾ ਆਇਆ ਹੁਣ ਇਹ ਬਿਆਨ

23 ਨਵੰਬਰ ਤੱਕ ਕਿਸਾਨਾਂ ਨੇ ਆਪਣਾ ਰੇਲ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਸੀ 

23 ਨਵੰਬਰ ਤੱਕ ਕਿਸਾਨਾਂ ਨੇ ਆਪਣਾ ਰੇਲ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਸੀ

ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 23 ਨਵੰਬਰ ਤੋਂ ਰੇਲ ਅੰਦੋਲਨ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਹੁਣ ਰੇਲ ਮੰਤਰੀ ਪਿਊਸ਼ ਗੋਇਲ ਨੇ ਮੁੜ ਤੋਂ ਪੰਜਾਬ ਵਿੱਚ ਰੇਲ ਸੇਵਾ ਸ਼ੁਰੂ ਕਰਨ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ 

  
ਰੇਲ ਮੰਤਰੀ ਪਿਊਸ਼ ਗੋਇਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਸਟੇਸ਼ਨਾਂ 'ਤੇ ਕਿਸਾਨਾਂ ਵੱਲੋਂ ਕੀਤਾ ਦਾ ਰਿਹਾ ਅੰਦੋਲਨ ਖ਼ਤਮ ਹੋ ਰਿਹਾ ਹੈ,ਭਾਰਤੀ ਰੇਲ ਪੰਜਾਬ ਅਤੇ ਸੂਬੇ ਵਿੱਚੋਂ ਹੋਕੇ ਜਾਣ ਵਾਲੀ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਜਾ ਰਹੀ ਹੈ,ਜਿਸ ਨਾਲ ਸਨਅਤਾਂ ਅਤੇ ਕਿਸਾਨਾਂ ਦੋਵਾਂ ਨੂੰ ਫਾਇਦਾ ਹੋਵੇਗਾ  
 
ਹਾਲਾਂਕਿ ਰੇਲ ਮੰਤਰੀ ਨੇ ਕੋਈ ਤਰੀਕ ਨਹੀਂ ਦੱਸੀ ਕਿ ਰੇਲ ਸੇਵਾ ਕਦੋਂ ਤੋਂ ਸ਼ੁਰੂ ਹੋਵੇਗੀ ਪਰ ਇਹ ਗੱਲ ਜ਼ਰੂਰ ਕਹੀ ਹੈ ਕਿ ਕਿ ਰੇਲਵੇ ਜਲਦ ਸੇਵਾ ਸ਼ੁਰੂ ਕਰੇਗਾ,ਉਧਰ ਬੀਤੇ ਦਿਨ ਰੇਲ ਵਿਭਾਗ ਨੇ ਦੱਸਿਆ ਕਿ ਟਰੈਕ 'ਤੇ ਚੈਕਿੰਗ ਦਾ ਕੰਮ ਸ਼ੁਰੂ ਹੋ ਗਿਆ ਅਤੇ ਜਿਵੇਂ ਹੀ ਸੇਫ਼ਤੀ ਕਲੀਅਰੈਂਸ ਹੋਵੇਗੀ ਸੂਬੇ ਵਿੱਚ ਰੇਲ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਰੇਲ ਸੇਵਾਵਾਂ ਰੋਕਣ ਦੇ ਮਾਮਲੇ ਉਤੇ ਬਣੀ ਗੁੰਝਲਦਾਰ ਸਥਿਤੀ ਨੂੰ ਖਤਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ ਜਦੋਂ ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਦੀ ਬੇਨਤੀ ਉਤੇ ਸੋਮਵਾਰ (23 ਨਵੰਬਰ) ਤੋਂ ਸਾਰੀਆਂ ਰੇਲ ਰੋਕਾਂ ਚੁੱਕਣ ਦਾ ਐਲਾਨ ਕੀਤਾ ਸੀ, ਇਸ ਨਾਲ ਦੋ ਮਹੀਨਿਆਂ ਬਾਅਦ ਸੂਬੇ ਵਿੱਚ ਯਾਤਰੀ ਤੇ ਮਾਲ ਗੱਡੀਆਂ ਦੋਵੇਂ ਮੁੜ ਚਲਾਉਣ ਲਈ ਰਾਹ ਪੱਧਰਾ ਹੋ ਗਿਆ।

ਐਲਾਨ ਦੇ ਤੁਰੰਤ ਬਾਅਦ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਸਾਰੀਆਂ ਰੇਲ ਸੇਵਾਵਾਂ ਬਹਾਲ ਕਰਨ ਅਤੇ ਖੇਤੀ ਕਾਨੂੰਨਾਂ ਬਾਰੇ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਲਈ ਕਿਸਾਨ ਨੁਮਾਇੰਦਿਆਂ ਨਾਲ ਅੱਗੇ ਗੱਲਬਾਤ ਕਰਨ ਦੀ ਅਪੀਲ ਕੀਤੀ।
ਰੇਲ ਰੋਕਾਂ ਹਟਾਉਣ ਦੇ ਫੈਸਲਾ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਉਪਰੰਤ ਕੀਤਾ। ਇਹ ਮੀਟਿੰਗ ਮੁੱਖ ਮੰਤਰੀ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਤਹਿਤ ਲਗਾਈਆਂ ਰੇਲ ਰੋਕਾਂ ਕਾਰਨ ਪੈਦਾ ਹੋਈ ਗੁੰਝਲਦਾਰ ਸਥਿਤੀ ਨੂੰ ਹੱਲ ਕਰਨ ਲਈ ਕੀਤੀ ਗਈ ਸੀ। 

ਹਾਲਾਂਕਿ ਸ੍ਰੀ ਰਾਜੇਵਾਲ ਨੇ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਅਗਲੇ 15 ਦਿਨਾਂ ਵਿੱਚ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਵਿੱਚ ਅਸਫਲ ਰਹੀ ਤਾਂ ਰੇਲ ਰੋਕਾਂ ਫੇਰ ਲਗਾ ਦਿੱਤੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਰਾਜਨੀਤੀ ਕਰਨ ਦੀ ਬਜਾਏ ਇਨ•ਾਂ ਕਾਨੂੰਨਾਂ ਖਿਲਾਫ ਇਕੱਠੇ ਹੋ ਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ। ਇਹ ਮੁੱਦਾ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਆਪਣੀ ਬੇਨਤੀ ਸਵਿਕਾਰ ਕਰਨ ਲਈ ਕਿਸਾਨ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀ ਮੰਗਾਂ ਲਈ ਦਬਾਅ ਪਾਉਣ ਵਾਸਤੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਛੇਤੀ ਹੀ ਮਿਲਣਗੇ। ਉਨ੍ਹਾਂ ਕਿਹਾ, ''ਆਓ ਇਕੱਠੇ ਹੋ ਕੇ ਕੇਂਦਰ ਉਤੇ ਦਬਾਅ ਪਾਈਏ ਅਤੇ ਆਪਣਾ ਪੱਖ ਦੱਸਦੇ ਹੋਏ ਸਮਝਾਈਏ ਕਿ ਕਿਵੇਂ ਇਹ ਕੇਂਦਰੀ ਕਾਨੂੰਨ ਪੰਜਾਬ ਨੂੰ ਤਬਾਹ ਕਰ ਦੇਣਗੇ।'' ਉਨ੍ਹਾਂ ਇਹ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ਉਹ (ਮੁੱਖ ਮੰਤਰੀ) ਉਨ•ਾਂ ਦੇ ਨਾਲ ਹਨ। ਉਨ੍ਹਾਂ ਕਿਹਾ, ''ਸਾਡੇ ਸਾਰਿਆਂ ਦੀ ਰਗਾਂ ਵਿੱਚ ਕਿਸਾਨੀ ਖੂਨ ਹੈ।''

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਨੁਮਾਇੰਦਿਆਂ ਨੂੰ ਵਾਅਦਾ ਕੀਤਾ ਕਿ ਉਹ ਉਨ੍ਹਾਂ ਦੀਆਂ ਹੋਰ ਮੰਗਾਂ ਵੀ ਵੇਖਣਗੇ ਜਿਨਾਂ ਵਿੱਚ ਗੰਨੇ ਦੀ ਕੀਮਤ ਵਿੱਚ ਵਾਧਾ, ਬਕਾਇਆ ਦੀ ਅਦਾਇਗੀ ਅਤੇ ਨਾੜ ਸਾੜਨ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰਜ਼ ਰੱਦ ਕਰਨੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਉਤੇ ਅਗਲੇ ਇਕ ਹਫਤੇ ਵਿੱਚ ਗੱਲਬਾਤ ਕਰਨਗੇ ਅਤੇ ਇਸ ਮਾਮਲੇ ਉਤੇ ਵਿਚਾਰ ਵਟਾਂਦਰੇ ਲਈ ਅਧਿਕਾਰੀਆਂ ਦੀ ਇਕ ਕਮੇਟੀ ਬਣਾਉਣਗੇ।

 

 

Trending news