Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ! ਜਾਣੋ ਪੂਰਾ ਮਾਮਲਾ
Sukhbir Singh Badal news: ਇਹ ਮਾਮਲਾ ਜੁਲਾਈ 2021 ਦਾ ਹੈ ਜਦੋਂ ਕੋਰੋਨਾ ਦੇ ਸਮੇਂ ਦੌਰਾਨ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਉਨ੍ਹਾਂ `ਤੇ ਕੇਸ ਦਰਜ ਕੀਤਾ ਗਿਆ ਸੀ।
Punjab SAD President Sukhbir Singh Badal news: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਖਿਲਾਫ ਅੰਮ੍ਰਿਤਸਰ 'ਚ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 1 ਜੁਲਾਈ, 2021 ਨੂੰ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਬਿਆਸ ਦਰਿਆ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਾਏ ਗਏ ਸਨ।
ਇਸ ਤੋਂ ਬਾਅਦ ਉਨ੍ਹਾਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਸਮੇਤ ਬਿਆਸ ਦਰਿਆ ਦਾ ਦੌਰਾ ਕੀਤਾ ਸੀ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਮੀਡੀਆ ਦੇ ਸਾਹਮਣੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਉਥੇ ਮਾਈਨਿੰਗ ਕਰਨ ਦਾ ਦੋਸ਼ ਲਾਇਆ ਗਿਆ ਸੀ।
ਇਸ ਤੋਂ ਬਾਅਦ ਪੁਲਿਸ ਵੱਲੋਂ ਉਸੇ ਦਿਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਸੀ।
ਹਾਈ ਕੋਰਟ ਵੱਲੋਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਅਤੇ ਕੋਈ ਵੀ ਸਥਾਪਤ ਸਿਆਸੀ ਵਿਅਕਤੀ ਜਨਤਕ ਸ਼ਿਕਾਇਤਾਂ ਪ੍ਰਤੀ ਗੰਭੀਰ ਹੁੰਦਾ ਹੈ।
ਅਜਿਹੇ 'ਚ ਜੇਕਰ ਉਹ ਮੌਕੇ 'ਤੇ ਜਾ ਕੇ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕਰਦੇ ਹਨ ਤਾਂ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਦਾ ਇਰਾਦਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸੇ ਐਲਾਨ ਦੀ ਉਲੰਘਣਾ ਕਰਨਾ ਸੀ। ਅਜਿਹੀ ਸਥਿਤੀ ਵਿੱਚ ਅਦਾਲਤ ਨੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਧਾਰਾ 188 ਅਤੇ ਹੋਰ ਧਾਰਾਵਾਂ ਤਹਿਤ ਸੁਖਬੀਰ ਬਾਦਲ ਦੇ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: Farmers Protest news: ਚੰਡੀਗੜ੍ਹ ਧਰਨੇ 'ਤੇ ਜਾ ਰਹੇ ਗ੍ਰਿਫਤਾਰ ਕਿਸਾਨ ਅੱਜ ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹੋਏ ਰਿਹਾਅ
ਇਹ ਵੀ ਪੜ੍ਹੋ: World Wrestling Championships 2023: ਅੱਜ ਪਟਿਆਲਾ ਵਿੱਚ ਹੋਣਗੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਸ਼ਤੀ ਦੇ ਟਰਾਇਲ
(For more news apart from Punjab SAD President Sukhbir Singh Badal news, stay tuned to Zee PHH)