Punjab's Sri Anandpur Sahib Councillor news: ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜਰੀ ਵਿੱਚ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨਗਰ ਕੋਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਸਣੇ 9 ਕੋਂਸਲਰਾ ਵਿੱਚੋਂ ਵਾਰਡ ਨੰਬਰ 6 ਦੇ ਕੌਂਸਲਰ ਦਲਜੀਤ ਸਿੰਘ ਕੈਂਥ ਅਤੇ ਵਾਰਡ ਨੰਬਰ 8 ਤੋਂ ਕੋਂਸਲਰ ਪਰਮਵੀਰ ਸਿੰਘ ਰਾਣਾ ਵੱਲੋਂ ਪ੍ਰੈਸ ਕਾਨਫਰੰਸ ਕਰ ਐਲਾਨ ਕੀਤਾ ਗਿਆ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਨਹੀਂ ਹੋਏ, ਸਗੋਂ ਉਹ ਕਾਂਗਰਸ ਦੇ ਪੱਕੇ ਸਿਪਾਹੀ ਹਨ। 


COMMERCIAL BREAK
SCROLL TO CONTINUE READING

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਪਰਮਵੀਰ ਸਿੰਘ ਰਾਣਾ ਨੇ ਕਿਹਾ ਕਿ ਉਹ ਬਾਕੀ ਕੌਂਸਲਰਾਂ ਨਾਲ ਚੰਡੀਗੜ੍ਹ ਵਿਖੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਸ਼ਹਿਰ ਦੇ ਵਿਕਾਸ ਲਈ ਮੀਟਿੰਗ ਕਰਨ ਗਏ ਸਨ, ਪ੍ਰੰਤੂ ਮੰਤਰੀ ਸਾਹਿਬ ਵੱਲੋਂ ਸਾਰੇ ਕੌਸਲਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰ ਦਿੱਤਾ ਗਿਆ। 


ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸੰਬੰਧੀ ਉਹਨਾਂ ਨੂੰ ਸਵੇਰੇ ਅਖਬਾਰਾਂ ਪੜ੍ਹ ਕੇ ਪਤਾ ਚੱਲਿਆ। ਇਸ ਦੌਰਾਨ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਸਪੱਸ਼ਟੀਕਰਨ ਦੇਣ ਲਈ ਉਨ੍ਹਾਂ ਨੂੰ ਤਿੰਨ ਦਿਨ ਦਾ ਸਮਾਂ ਕਿਉਂ ਲੱਗਿਆ ਤਾਂ ਇਸਦਾ ਜਵਾਬ ਦਿੰਦਿਆਂ ਕੌਂਸਲਰ ਰਾਣਾ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੇ ਪਰਿਵਾਰ ਨਾਲ ਸਲਾਹ ਮਸ਼ਵਰਾ ਕਰਦਿਆਂ ਇੰਨਾ ਸਮਾਂ ਲੱਗ ਗਿਆ। 


ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਉਹ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਨਾਲ ਹਨ ਪਾਰ ਫਿਰ ਵੀ ਉਨ੍ਹਾਂ ਦੀ ਪਾਰਟੀ ਕਾਂਗਰਸ ਸੀ ਅਤੇ ਕਾਂਗਰਸ ਹੀ ਰਹੇਗੀ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਕੁਝ ਹੋਰ ਕੌਂਸਲਰ ਵੀ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ 'ਆਪ' ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਸਕਦੇ ਹਨ। 


ਦੂਜੇ ਪਾਸੇ ਵਾਰਡ ਨੰਬਰ 6 ਦੇ ਕੌਂਸਲਰ ਦਲਜੀਤ ਸਿੰਘ ਕੈਂਥ ਨੇ ਦੱਸਿਆ ਕਿ ਬੀਤੇ ਦਿਨੀਂ ਨਗਰ ਕੋਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਤੇ ਬਾਕੀ ਕੌਂਸਲਰਾਂ ਨਾਲ ਚੰਡੀਗੜ੍ਹ ਵਿਖੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਸ਼ਹਿਰ ਦੇ ਵਿਕਾਸ ਲਈ ਮੀਟਿੰਗ ਕਰਨ ਗਏ ਸਨ ਹਾਲਾਂਕਿ ਮੰਤਰੀ ਸਾਹਿਬ ਵੱਲੋਂ ਸਾਰੇ ਕੌਸਲਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਵਾਰਡਾਂ ਦੇ ਵਿਕਾਸ ਕਾਰਜ ਕੌਂਸਿਲ ਵਿੱਚ ਪੈਸਾ ਨਾ ਹੋਣ ਕਾਰਨ ਨਹੀਂ ਹੋ ਰਹੇ । 


ਇਹ ਵੀ ਪੜ੍ਹੋ:  Punjab Bandh Today Live Updates: ਪੰਜਾਬ 'ਚ ਅੱਜ ਬੰਦ ਦਾ ਐਲਾਨ, ਦੋਆਬਾ ਖੇਤਰ 'ਚ ਵੱਧ ਅਸਰ ਦੇਖਣ ਦੇ ਆਸਾਰ 


(For more news apart from Punjab's Sri Anandpur Sahib Councillor news, stay tuned to Zee PHH)