ਹੁਣ ਪੰਜਾਬ ਵਿੱਚ ਬਣੇਗਾ ਪਲਾਜ਼ਮਾ ਬੈਂਕ,ਇੰਨਾ ਜ਼ਿਲ੍ਹਿਆਂ 'ਚ ਰੈਪਿਡ ਐਂਟੀਜਨ ਟੈਸਟਿੰਗ ਹੋਵੇਗੀ ਸ਼ੁਰੂ

ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਸਾਰੀਆਂ ਰਾਜਸੀ ਪਾਰਟੀਆਂ ਦੇ ਮੁਖੀਆਂ ਨੂੰ ਸਿਆਸੀ ਇਕੱਠ ਕੀਤੇ ਜਾਣ ਤੋਂ ਗੁਰੇਜ਼ ਕਰਨ ਲਈ ਪੱਤਰ ਲਿਖਣਗੇ

ਹੁਣ ਪੰਜਾਬ ਵਿੱਚ ਬਣੇਗਾ ਪਲਾਜ਼ਮਾ ਬੈਂਕ,ਇੰਨਾ ਜ਼ਿਲ੍ਹਿਆਂ 'ਚ ਰੈਪਿਡ ਐਂਟੀਜਨ ਟੈਸਟਿੰਗ ਹੋਵੇਗੀ ਸ਼ੁਰੂ
ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਸਾਰੀਆਂ ਰਾਜਸੀ ਪਾਰਟੀਆਂ ਦੇ ਮੁਖੀਆਂ ਨੂੰ ਸਿਆਸੀ ਇਕੱਠ ਕੀਤੇ ਜਾਣ ਤੋਂ ਗੁਰੇਜ਼ ਕਰਨ ਲਈ ਪੱਤਰ ਲਿਖਣਗੇ

ਚੰਡੀਗੜ੍ਹ : ਦਿੱਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ  ਵਿੱਚ ਵੀ ਪਲਾਜ਼ਮਾ ਬੈਂਕ ਸ਼ੁਰੂ ਕਰਨ ਜਾ ਰਹੀ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ,ਹਾਲਾਂਕਿ, ਆਈ.ਸੀ.ਐਮ.ਆਰ ਦੇ ਟਰਾਇਲ ਪ੍ਰਾਜੈਕਟ ਦੇ ਤੌਰ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥਰੈਪੀ ਦਾ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈ, ਇਸ ਦੇ  ਨਾਲ  ਸੂਬਾ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ,ਸੂਬੇ ਵਿੱਚ ਕੋਵਿਡ ਸਥਿਤੀ ਬਾਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਦੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ  ਦਿੱਤੀ ਹੈ

 

ਇੰਨਾ ਮਰੀਜ਼ਾਂ ਦਾ ਇਲਾਜ਼ ਪਲਾਜ਼ਮਾ ਨਾਲ ਹੋਵੇਗਾ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ  ਨੀਲਿਮਾ ਮਰਵਾਹਾ ਪਹਿਲਾਂ ਹੀ ਇਸ ਪ੍ਰਕ੍ਰਿਆ ਵਿੱਚ ਸ਼ਾਮਲ ਹਨ ਅਤੇ ਪਲਾਜ਼ਮਾ ਥਰੈਪੀ ਟਰਾਇਲ ਬਾਰੇ ਸੇਧ ਦੇ ਰਹੇ ਹਨ। ਪਲਾਜ਼ਮਾ ਬੈਂਕ ਗੰਭੀਰ ਬਿਮਾਰ ਰੋਗੀਆਂ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਤਿਆਰ ਸਪਲਾਈ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਨਾਲ ਕਰੋਨਾ ਤੋਂ ਸਿਹਤਯਾਬ ਹੋਏ ਲੋਕਾਂ ਦੇ ਪਲਾਜ਼ਮੇ ਨਾਲ ਮਰੀਜ਼ਾਂ ਦਾ ਵੱਡੇ ਪੈਮਾਨੇ 'ਤੇ ਇਲਾਜ ਕੀਤਾ ਜਾ ਸਕੇਗਾ,ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਟਰਾਇਲ ਲਈ ਕੁੱਲ 15 ਮਰੀਜ਼ ਭਰਤੀ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਅੱਠ ਨੂੰ ਪਲਾਜ਼ਮਾ ਦਿੱਤਾ ਗਿਆ ਹੈ ਜਦਕਿ ਬਾਕੀ 7 ਨੂੰ ICMR ਦੀ ਬੇਤਰਤੀਬੀ (ਰੈਂਡਮ) ਵਿਧੀ ਮੁਤਾਬਕ ਨਿਗਰਾਨੀ ਹੇਠ ਰੱਖਿਆ ਗਿਆ ਹੈ, ਪੰਜ ਮਰੀਜ਼ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਜਿਨ੍ਹਾਂ ਨੂੰ ਛੇਤੀ ਹੀ ਘਰ ਭੇਜ ਦਿੱਤਾ ਜਾਵੇਗਾ, ਠੀਕ ਹੋਏ 300 ਮਰੀਜ਼ਾਂ ਵਿੱਚੋਂ ਹੁਣ ਤੱਕ 11 ਵਿਅਕਤੀਆਂ ਨੇ ਪਲਾਜ਼ਮਾ ਦਾਨ ਕੀਤਾ ਹੈ

ਰੈਪਿਡ ਐਂਟੀਜੈਨ ਟੈਸਟਿੰਗ ਸ਼ੁਰੂ 

 ਕੋਵਿਡ-19 ਬਿਮਾਰੀ ਦੇ ਪ੍ਰਬੰਧਨ ਅਤੇ ਜਲਦੀ ਪਤਾ ਲਾਉਣ ਲਈ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ ਰੈਪਿਡ ਐਂਟੀਜੈਨ ਟੈਸਟਿੰਗ ਬਾਰੇ ਸਿਹਤ, ਮੈਡੀਕਲ ਸਿੱਖਿਆ ਅਤੇ ਖੋਜ ਬਾਰੇ ਸਲਾਹਕਾਰ ਡਾ. ਕੇ.ਕੇ.ਤਲਵਾੜ ਨੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਦੀ ਪਾਇਲਟ ਦੇ ਤੌਰ 'ਤੇ ਸ਼ਨਾਖਤ ਕੀਤੀ ਗਈ ਹੈ। ਇਸ ਟੈਸਟ ਰਾਹੀਂ ਨਤੀਜੇ ਕੇਵਲ 30 ਮਿੰਟ ਸਮੇਂ ਦੌਰਾਨ ਹੀ ਪ੍ਰਾਪਤ ਹੋ ਜਾਂਦੇ ਹਨ। ਨਿੱਜੀ ਹਸਪਤਾਲਾਂ ਵਿੱਚ ਰੇਟ ਤੈਅ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਹਸਪਤਾਲਾਂ ਨਾਲ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਅਗਲੀ ਮੀਟਿੰਗ ਸੋਮਵਾਰ ਕੀਤੀ ਜਾਣੀ ਹੈ ਜਿਸ ਉਪਰੰਤ ਰੇਟ ਤੈਅ ਕੀਤੇ ਜਾ ਸਕਣਗੇ

ਟਰੂਨੈੱਟ ਮਸ਼ੀਨਾਂ ਨਾਲ ਟੈਸਟਿੰਗ 

ਡਾ.ਕੇਕੇ ਤਸਵਾੜ ਨੇ ਕਿਹਾ ਭਾਵੇਂ ਸੂਬੇ ਅੰਦਰ ਕੇਸਾਂ ਦੀ ਗਿਣਤੀ ਅਤੇ ਮੌਤ ਦਰ ਕੌਮੀ ਔਸਤ ਅਤੇ ਕਈ ਹੋਰਨਾਂ ਰਾਜਾਂ ਨਾਲੋਂ ਘੱਟ ਹੈ, ਪਰ ਕੋਵਿਡ ਦਾ ਫੈਲਾਅ ਚਿੰਤਾਜਨਕ ਹੈ ਅਤੇ ਕੁਝ ਸੀਮਤ/ਸੂਖਮ ਸੀਮਤ ਖੇਤਰਾਂ ਵਿੱਚ ਸਮਾਜਿਕ ਫੈਲਾਅ 'ਤੇ ਰੋਕ ਵੀ ਵੇਖਣ ਨੂੰ ਮਿਲੀ ਹੈ। ਸੂਬੇ ਅੰਦਰ ਟੈਸਟਿੰਗ ਵਿੱਚ ਕੀਤੇ ਵਾਧੇ ਬਾਰੇ ਡਾ. ਤਲਵਾੜ ਨੇ ਦੱਸਿਆ ਕਿ 15 ਜ਼ਿਲ੍ਹਾ ਹਸਪਤਾਲਾਂ (ਬਰਨਾਲਾ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ,ਪਠਾਨਕੋਟ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਅਤੇ ਰੋਪੜ) ਵਿਖੇ ਟਰੂਨੈੱਟ ਮਸ਼ੀਨਾਂ ਚਾਲੂ ਹਨ, ਉਨ੍ਹਾਂ ਦੱਸਿਆ ਕਿ ਅਜਿਹੀਆਂ 15 ਹੋਰ ਮਸ਼ੀਨਾਂ ਲਈ ਆਰਡਰ ਦਿੱਤੇ ਜਾ ਚੁੱਕੇ ਹਨ ਜਿਨ੍ਹਾਂ ਰਾਹੀਂ ਟੈਸਟਿੰਗ 60 ਮਿੰਟਾਂ ਵਿੱਚ ਹੋ ਜਾਂਦੀ ਹੈ।

ਪੰਜਾਬ ਵਿੱਚ ਕੋਰੋਨਾ ਨਾ ਮੌਤ ਦਾ ਫ਼ੀਸਦੀ 

ਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਸੂਬੇ ਅੰਦਰ ਮੌਜੂਦਾ ਮੌਤ ਦਰ 2.6 ਫੀਸਦ ਹੈ ਜਦੋਂਕਿ ਭਾਰਤ 'ਚ ਇਹ 2.8 ਫੀਸਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੋਵਿਡ ਮਰੀਜ਼ਾਂ ਵਿੱਚੋਂ70.8ਫੀਸਦ ਬਿਨਾਂ ਲੱਛਣ ਵਾਲੇ ਹਨ, 14.7 ਫੀਸਦ ਘੱਟ ਪ੍ਰਭਾਵਿਤ, 8.8 ਫੀਸਦ ਦਰਮਿਆਨੇ ਪ੍ਰਭਾਵਿਤ ਅਤੇ 5.6 ਫੀਸਦ ਜ਼ਿਆਦਾ ਪ੍ਰਭਾਵਿਤ ਹਨ।