Raghav Chadha News: `ਆਪ` ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ!
ਦੱਸ ਦਈਏ ਕਿ ਰਾਘਵ ਚੱਢਾ ਦੇ ਖਿਲਾਫ ਦਿੱਲੀ ਸੇਵਾ ਬਿੱਲ `ਤੇ ਪ੍ਰਸਤਾਵਿਤ ਸਿਲੈਕਟ ਕਮੇਟੀ ਵਿੱਚ ਸਹਿਮਤੀ ਦੇ ਬਗੈਰ ਮਤੇ `ਚ ਨਾਮ ਪਾਉਣ ਦੇ ਇਲਜ਼ਾਮ ਲੱਗੇ ਸਨ।
Raghav Chadha Suspended from Rajya Sabha news: ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਰਾਘਵ ਚੱਢਾ ਦੇ ਖਿਲਾਫ ਦਿੱਲੀ ਸੇਵਾ ਬਿੱਲ 'ਤੇ ਪ੍ਰਸਤਾਵਿਤ ਸਿਲੈਕਟ ਕਮੇਟੀ ਵਿੱਚ ਸਹਿਮਤੀ ਦੇ ਬਗੈਰ ਮਤੇ 'ਚ ਨਾਮ ਪਾਉਣ ਦੇ ਇਲਜ਼ਾਮ ਲੱਗੇ ਸਨ।
ਰਾਘਵ ਚੱਢਾ ਨੇ ਬੀਤੇ ਦਿਨੀਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਉਨ੍ਹਾਂ 'ਤੇ ਝੂਠੇ ਮਾਮਲੇ ਪਾ ਕੇ ਭਾਜਪਾ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨਾ ਚਾਹੁੰਦੀ ਹੈ ਅਤੇ ਇਹ ਇੱਕ ਸਾਜਿਸ਼ ਰਚੀ ਗਈ ਹੈ।
ਦੱਸਣਯੋਗ ਹੈ ਕਿ ਬੀਜੇਪੀ ਵੱਲੋਂ ਰਾਘਵ ਚੱਢਾ 'ਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਮਤੇ 'ਚ ਬਿਨਾ ਇਜਾਜਤ MPs ਦਾ ਨਾਮ ਪਾ ਕੇ ਫਰਜੀਵਾੜਾ ਕੀਤਾ ਗਿਆ ਸੀ।
ਇਸ 'ਤੇ ਰਾਘਵ ਚੱਢਾ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਰਾਜ ਸਭਾ ਦੀ ਰੂਲ ਬੁਕ ਦੇ ਮੁਤਾਬਕ ਮੈਂਬਰ ਦਾ ਨਾਮ ਪ੍ਰਸ੍ਤਾਵਿਤ ਕੀਤਾ ਜਾ ਸਕਤਾ ਹੈ ਅਤੇ ਕੋਈ ਵੀ ਮੈਂਬਰ ਨਾਮ ਪ੍ਰਸ੍ਤਾਵਿਤ ਕਰ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੇਪਰ ਦਿਖਾਇਆ ਜਾਵੇ ਜਿਸ 'ਤੇ ਦਸਤਖ਼ਤ ਹਨ। ਉਨ੍ਹਾਂ ਇਸ ਗੱਲ 'ਤੇ ਵਾਰ-ਵਾਰ ਜ਼ੋਰ ਪਾਇਆ ਗਿਆ ਕਿ ਉਨ੍ਹਾਂ ਕੋਈ ਹਸਤਾਖਰ ਜਮਾ ਹੀ ਨਹੀਂ ਕਰਵਾਏ।
ਇਹ ਮਾਮਲਾ 7 ਅਗਸਤ ਦਾ ਹੈ ਜਦੋਂ ਰਾਤ 10 ਵਜੇ ਦਿੱਲੀ ਸੇਵਾ ਬਿੱਲ ਰਾਜ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਤੋਂ ਪਹਿਲਾਂ 'ਆਪ' ਸਾਂਸਦ ਰਾਘਵ ਚੱਢਾ ਵੱਲੋਂ ਇਸ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰੱਖਿਆ ਗਿਆ ਸੀ।
ਹਾਲਾਂਕਿ ਗ੍ਰਿਹ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਸੀ ਕਿ ਰਾਘਵ ਚੱਢਾ ਵੱਲੋਂ ਮਤੇ 'ਤੇ 5 ਸੰਸਦ ਮੈਂਬਰਾਂ ਦੇ ਜਾਅਲੀ ਦਸਤਖਤ ਕੀਤੇ ਗਏ ਹਨ। ਅਮਿਤ ਸ਼ਾਹ ਨੇ ਇਹ ਵੀ ਕਿਹਾ ਸੀ ਕਿ ਦੋ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦਸਤਖ਼ਤ ਨਹੀਂ ਕੀਤੇ ਗਏ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ
(For more news apart from Raghav Chadha Suspended from Rajya Sabha news, stay tuned to Zee PHH)