Punjab News: ਰਾਜਾ ਵੜਿੰਗਾ ਦਾ ਵੱਡਾ ਬਿਆਨ; ਪੰਜਾਬ `ਚ ਪਾਰਟੀ ਦਾ ਨਹੀਂ ਹੋਇਆ ਕਿਸੇ ਨਾਲ ਕੋਈ ਗਠਜੋੜ, ਕਾਂਗਰਸ ਮੁੱਖ ਵਿਰੋਧੀ ਪਾਰਟੀ
Punjab News: ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਵਿੱਚ ਉਹ ਭਾਜਪਾ ਖ਼ਿਲਾਫ਼ ਇਕੱਠੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ ਨਹੀਂ ਗਏ।
Punjab News: ਅੱਜ ਕਾਂਗਰਸ ਪਾਰਟੀ ਦੀ ਚੰਡੀਗੜ੍ਹ ਵਿੱਚ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਵਿੱਚ ਹੜ੍ਹ ਵਰਗੇ ਬਣੇ ਹਾਲਾਤ ਉਤੇ ਚਰਚਾ ਕੀਤੀ ਗਈ। ਇਸ ਦੌਰਾਨ ਕਾਂਗਰਸ ਨੇ ਸੂਬੇ ਵਿੱਚ ਹੜ੍ਹ ਦੇ ਬਣੇ ਹਾਲਤ ਉਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਿਆ।
ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਤੋਂ ਸਪੈਸ਼ਲ ਇਜਲਾਸ ਦੀ ਮੰਗ ਕੀਤੀ ਤੇ ਕਿਹਾ ਕਿ ਕਾਂਗਰਸ ਸੰਵਿਧਾਨ ਨੂੰ ਬਚਾਉਣਾ ਲਈ ਹਮੇਸ਼ਾ ਲੜਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਸਰਕਾਰ ਤੋਂ ਹੜ੍ਹ ਪੀੜਤਾਂ ਲਈ 10 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦਾ ਵਫ਼ਦ ਰਾਜਪਾਲ ਨਾਲ ਇਸ ਪੂਰੇ ਮਸਲੇ ਉਤੇ ਗੱਲ ਕਰੇਗਾ।
ਇਹ ਵੀ ਪੜ੍ਹੋ : Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਲੜਾਈ ਭਾਜਪਾ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮੁੱਖ ਵਿਰੋਧੀ ਪਾਰਟੀ ਹੈ ਤੇ ਉਨ੍ਹਾਂ ਦਾ ਕੋਈ ਗਠਜੋੜ ਨਹੀਂ ਹੋਇਆ ਹੈ।
ਰਾਜਾ ਵੜਿਗ ਨੇ ਕਿਹਾ ਕਿ ਕੁਝ ਆਗੂ ਇਹ ਬਿਆਨ ਦੇ ਰਹੇ ਹਨ ਕਿ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਸਮਝੌਤਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਮਜੀਠੀਆ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨਾਲ ਅੰਦਰੂਨੀ ਸਮਝੌਤਾ ਹੋ ਗਿਆ ਹੈ, ਮਾਮਲਾ ਕੁਝ ਸ਼ਰਤਾਂ 'ਤੇ ਹੀ ਅਟਕਿਆ ਹੋਇਆ ਹੈ। ਅਕਾਲੀ ਦਲ ਉਸ ਨੂੰ ਵੀ ਚੋਣਾਂ ਤੋਂ ਪਹਿਲਾਂ ਪੂਰਾ ਕਰ ਲਵੇਗਾ। ਦੋਵਾਂ ਵਿਚਾਲੇ ਅੱਧੀਆਂ ਸੀਟਾਂ 'ਤੇ ਚੋਣ ਲੜਨ ਦਾ ਸਮਝੌਤਾ ਹੋਇਆ ਹੈ।
ਵੈਡਿੰਗ ਨੇ ਕਿਹਾ ਕਿ ਭਾਜਪਾ ਨੇ ਸ਼ਰਤ ਰੱਖੀ ਹੈ ਕਿ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪ੍ਰਧਾਨ ਬਣਾਇਆ ਜਾਵੇ। ਫਿਲਹਾਲ ਸੂਈ ਇਸ ਗੱਲ 'ਤੇ ਅਟਕ ਗਈ ਹੈ। ਅਕਾਲੀ ਦਲ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਦਿਖਾਵਾ ਕੀਤਾ ਸੀ। ਅੱਜ ਵੀ ਸੰਸਦ ਮੈਂਬਰ ਹਰਸਿਮਰਤ ਕੌਰ ਕੋਲ ਇੱਕ ਕੈਬਨਿਟ ਮੰਤਰੀ ਦਾ ਘਰ ਹੈ ਅਤੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਜਿੰਨੀ ਸੁਰੱਖਿਆ ਮਿਲੀ ਹੋਈ ਹੈ।
ਇਹ ਵੀ ਪੜ੍ਹੋ : Beas River Water Level: ਹਾਈ ਅਲਰਟ 'ਤੇ ਬਿਆਸ ਦਰਿਆ ਨਾਲ ਲੱਗਦੇ ਇਲਾਕੇ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ