ਪਿਛਲੇ 31 ਦਿਨਾਂ ਤੋਂ ਧਰਨੇ 'ਤੇ ਬੈਠੇ ਕੱਚੇ ਅਧਿਆਪਕਾਂ ਦੀ ਮੁੱਖ ਮੰਤਰੀ ਨੂੰ ਚਿਤਾਵਨੀ
Advertisement
Article Detail0/zeephh/zeephh943822

ਪਿਛਲੇ 31 ਦਿਨਾਂ ਤੋਂ ਧਰਨੇ 'ਤੇ ਬੈਠੇ ਕੱਚੇ ਅਧਿਆਪਕਾਂ ਦੀ ਮੁੱਖ ਮੰਤਰੀ ਨੂੰ ਚਿਤਾਵਨੀ

ਕੈਪਟਨ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਆਪਣੀ ਮੰਗਾਂ ਨੂੰ ਮਨਵਾਉਣ ਦੇ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ. ਇਸ ਦੇ ਚਲਦੇ ਹੀ ਕੱਚੇ ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਗਈ ਹੈ. 

ਪਿਛਲੇ 31 ਦਿਨਾਂ ਤੋਂ ਧਰਨੇ 'ਤੇ ਬੈਠੇ ਕੱਚੇ ਅਧਿਆਪਕਾਂ ਦੀ ਮੁੱਖ ਮੰਤਰੀ ਨੂੰ ਚਿਤਾਵਨੀ

ਨਵਜੋਤ ਧਾਲੀਵਾਲ/ਚੰਡੀਗਡ਼੍ਹ : ਇਕ ਪਾਸੇ ਕਾਂਗਰਸ ਦਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ. ਦੂਜੇ ਪਾਸੇ ਕੈਪਟਨ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਆਪਣੀ ਮੰਗਾਂ ਨੂੰ ਮਨਵਾਉਣ ਦੇ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ. ਇਸ ਦੇ ਚਲਦੇ ਹੀ ਕੱਚੇ ਅਧਿਆਪਕਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਗਈ ਹੈ. ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਬੁੱਧਵਾਰ ਤੱਕ ਮਸਲਾ ਹੱਲ ਨਾ ਹੋਇਆ ਤਾਂ  ਉਪ ਮੁੱਖ ਮੰਤਰੀ ਦੇ ਘਰ ਵੱਲ ਕੂਚ ਕਰਨਗੇ.

ਦੱਸ ਦੇਈਏ ਕਿ ਪਿਛਲੇ ਇਕੱਤੀ ਦਿਨਾਂ ਤੋਂ ਸਿੱਖਿਆ ਵਿਭਾਗ ਦੇ ਦਫ਼ਤਰ ਦੇ ਬਾਹਰ ਕੱਚੇ ਅਧਿਆਪਕਾਂ ਦੇ ਵੱਲੋਂ ਧਰਨਾ ਲਗਾਇਆ ਗਿਆ ਹੈ.  ਕੱਚੇ ਅਧਿਆਪਕ ਪੱਕੇ ਹੋਣ ਦੀ ਮੰਗ ਕਰ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਹਰ ਵਾਰ ਵਾਅਦੇ ਕੀਤੇ ਜਾਂਦੇ ਹਨ ਅਤੇ ਸਰਕਾਰ ਫਿਰ ਉਸ ਤੇ ਪੂਰਾ ਨਹੀਂ ਉਤਰਦੀ ਪਰ ਹੁਣ ਉਹ ਇਸ ਤਰ੍ਹਾਂ ਨਹੀਂ ਚੱਲਣਗੇ ਅਤੇ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼  ਵੰਡਿਆ ਜਾਏਗਾ. ਇਸ ਦੇ ਤਹਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ

Trending news