ਸੁਨਾਮ ਪਹੁੰਚ ਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ.

ਸੁਨਾਮ ਪਹੁੰਚ ਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਅਨਮੋਲ ਗੁਲ੍ਹਾਟੀ/ਚੰਡੀਗੜ੍ਹ  : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ. ਉੱਥੇ ਜਾ ਕੇ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਨਾਲ ਜੁਡ਼ੇ ਮਿਊਜ਼ੀਅਮ ਦਾ ਵੀ ਦੌਰਾ ਕੀਤਾ.  ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਵਾਰਸਾਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਨੇ ਕਿਹਾ ਕਿ 9 ਸਾਲ ਬਾਅਦ ਸ਼ਹੀਦ ਦੀ ਯਾਦਗਾਰ ਸਥਾਪਤ ਹੋਣ ਦਾ ਸਪਨਾ ਪੂਰਾ ਹੋਇਆ ਹੈ. ਸ਼ਹੀਦ ਦੇ ਵਾਰਸਾਂ ਸਣੇ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਅਤੇ ਪੰਜਾਬ ਸਰਕਾਰ ਦਾ ਸ਼ੁਕਰੀਆ ਅਦਾ ਕੀਤਾ.  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਇੱਕ ਟਵੀਟ ਵੀ ਕੀਤਾ.

  
ਦੱਸ ਦੇਈਏ ਕਿ ਕਾਂਗਰਸ ਸਰਕਾਰ ਦੇ ਆਪਣੇ 5 ਸਾਲਾਂ ਦੇ ਕਾਰਜਕਾਲ ਦੇ ਦੌਰਾਨ ਜਦ ਹੁਣ ਅਖੀਰਲਾ ਸਾਲ ਰਹਿ ਗਿਆ ਹੈ ਉਦੋਂ ਕੈਪਟਨ ਅਮਰਿੰਦਰ ਸਿੰਘ ਅਖੀਰੀ ਸਾਲ ਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸੁਨਾਮ ਪਹੁੰਚੇ ਹਨ. ਇਸ ਤੋਂ ਪਹਿਲਾਂ ਸੂਬਾ ਪੱਧਰੀ ਪ੍ਰੋਗਰਾਮ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਦੌਰਾ ਰੱਦ ਹੁੰਦਾ ਰਿਹਾ ਬੇਸ਼ੱਕ ਸਾਲ 2019 ਵਿੱਚ ਕੈਪਟਨ ਅਮਰਿੰਦਰ ਸਿੰਘ ਵਲੋਂ ਖੁਦ ਸ਼ਹੀਦੀ ਯਾਦਗਾਰ ਦੀ ਨੀਂਹ ਪੱਥਰ ਰੱਖਣ ਲਈ ਪਹੁੰਚਣਾ ਸੀ. ਪਰ ਐਨ ਵਕਤ ਤੇ ਬਾਰਸ਼ ਦੇ ਚਲਦਿਆਂ ਮੌਸਮ ਖ਼ਰਾਬ ਹੋਣ ਦੇ ਕਾਰਨ ਉਨ੍ਹਾਂ ਨੇ ਦੌਰਾ ਰੱਦ ਕਰ ਦਿੱਤਾ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਸ਼ਿਰਕਤ ਕੀਤੀ.

WATCH LIVE TV