ਸੁਖਬੀਰ ਬਾਦਲ ਦੀ ਰਾਸ਼ਟਰਪਤੀ ਨੂੰ ਅਪੀਲ, ਕਿਹਾ- ਬਿੱਲ 'ਤੇ ਨਾ ਕਰਨ ਹਸਤਾਖਰ

ਉਹਨਾਂ ਕਿਹਾ ਕਿ ਜੇ ਬਿੱਲ ਕਾਨੂੰਨ ਬਣਿਆ ਤਾਂ ਕਿਸਾਨ ਸਾਨੂੰ ਕਦੇ ਮੁਆਫ ਨਹੀਂ ਕਰਨਗੇ। 

ਸੁਖਬੀਰ ਬਾਦਲ ਦੀ ਰਾਸ਼ਟਰਪਤੀ ਨੂੰ ਅਪੀਲ, ਕਿਹਾ- ਬਿੱਲ 'ਤੇ ਨਾ ਕਰਨ ਹਸਤਾਖਰ
ਫਾਈਲ ਫੋਟੋ

ਤਪਿਨ ਮਲਹੋਤਰਾ/  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ ਉਹ ਬਿੱਲ 'ਤੇ ਹਸਤਾਖਰ ਨਾ ਕਰਨ।  ਇਸ ਤੋਂ ਇਲਾਵਾ ਉਹਨਾਂ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਉਹ  ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਨਾਲ ਖੜ੍ਹੇ ਹੋਣ ਤਾਂ ਜੋ ਉਹਨਾਂ ਦਾ ਨੁਕਸਾਨ ਨਾ ਹੋਵੇ।  ਉਹਨਾਂ ਕਿਹਾ ਕਿ ਜੇ ਬਿੱਲ ਕਾਨੂੰਨ ਬਣਿਆ ਤਾਂ ਕਿਸਾਨ ਸਾਨੂੰ ਕਦੇ ਮੁਆਫ ਨਹੀਂ ਕਰਨਗੇ। 

ਜ਼ਿਕਰਯੋਗ ਹੈ ਕਿ ਲੋਕ ਸਭਾ ਮਗਰੋਂ ਹੁਣ ਦੋ ਬਿੱਲ ਰਾਜ ਸਭਾ 'ਚ ਵੀ ਪਾਸ ਕਰ ਦਿੱਤੇ ਗਏ ਹਨ। ਰਾਜ ਸਭਾ ਨੇ ਕਿਸਾਨੀ ਤੇ ਉਤਪਾਦਨ ਵਪਾਰ ਤੇ ਵਣਜ (ਤਰੱਕੀ ਤੇ ਸਹੂਲਤ) ਬਿੱਲ, 2020 ਤੇ ਕਿਸਾਨੀ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਦਾ ਭਰੋਸਾ ਤੇ ਫਾਰਮ ਸੇਵਾਵਾਂ ਬਿੱਲ, 2020  ਨੂੰ ਪਾਸ ਕੀਤਾ ਹੈ।

Watch Live Tv-