ਸਮਰਾਲਾ: ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਇਸ ਵਾਇਰਸ ਦੀ ਚਪੇਟ 'ਚ ਜਿਥੇ ਆਮ ਲੋਕ ਆ ਰਹੇ ਹਨ, ਉਥੇ ਹੀ VIP ਅਧਿਕਾਰੀ ਇਸ ਮਹਾਮਾਰੀ ਤੋਂ ਬਚ ਨਹੀਂ ਸਕੇ। ਪੰਜਾਬ ਦੇ ਮੰਤਰੀ ਤੇ ਵਿਧਾਇਕ ਵੀ ਇਸ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ। ਤਾਜ਼ਾ ਮਾਮਲਾ ਸਮਰਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਵਿਧਾਨਸਭਾ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਸ ਦੌਰਾਨ ਉਹਨਾਂ ਨੂੰ ਘਰ 'ਚ ਹੀ ਇਕਾਂਤਵਾਸ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਤਰਨਤਾਰਨ ਦੇ ਵਿਧਾਇਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਸਿਆਸੀ ਆਗੂਆਂ 'ਚ ਹੜਕੰਪ ਮੱਚ ਗਿਆ ਸੀ ਤੇ ਹੁਣ ਢਿੱਲੋਂ ਦੀ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਇੱਕ ਵਾਰ ਫਿਰ ਸਿਆਸੀ ਆਗੂਆਂ 'ਚ ਦਹਿਸ਼ਤ ਦਾ ਮਾਹੌਲ ਹੈ। 


ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਆਏ ਦਿਨ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪਰ ਸੂਬੇ 'ਚ ਵੱਧ ਰਹੇ ਕੋਰੋਨਾ ਕੇਸ ਚਿੰਤਾਵਾਂ ਵਧਾ ਰਹੇ ਹਨ।