SGPC on Administrator of Gurdwara Board, Takht Sri Hazur Abchalnagar Sahib, Nanded: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਯਾਨੀ ਵੱਲੋਂ ਐਤਵਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਦੀ ਨਿਯੁਕਤੀ 'ਤੇ ਇਤਰਾਜ਼ ਪ੍ਰਗਟਾਇਆ ਗਿਆ ਅਤੇ ਇਸਦੇ ਨਾਲ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਫੈਸਲੇ ਦੇ ਵਿਰੋਧ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇੱਕ ਈਮੇਲ ਭੇਜੀ ਗਈ। 


COMMERCIAL BREAK
SCROLL TO CONTINUE READING

ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦੇ ਪ੍ਰਸ਼ਾਸਕ ਵਜੋਂ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਦੇ ਵਿਰੁੱਧ ਹੈ ਅਤੇ ਇਸ ਫੈਸਲੇ 'ਤੇ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।


ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਲਈ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਯਾਦਾ ਲਾਗੂ ਕਰਨ ਲਈ ਅਗਵਾਈ ਕਰਨਾ ਅਤੇ ਸਮੇਂ ਸਮੇਂ 'ਤੇ ਨਿਰਦੇਸ਼ ਦੇਣਾ ਹੈ ਅਤੇ ਇਸ ਕਰਕੇ ਕਿਸੇ ਵੀ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰਿਆ ਨਹੀਂ ਜਾ ਸਕਦਾ ਅਤੇ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਦੇ ਮੁਤਾਬਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਨਹੀਂ ਚਲਾ ਸਕਦਾ ਹੈ।


ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅੱਗੇ ਆਪਣੀ ਗੱਲ ਰੱਖਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ ਅਤੇ ਇਸ ਨੂੰ ਤੁਰੰਤ ਪ੍ਰਭਾਵ ਦੇ ਨਾਲ ਵਾਪਿਸ ਲਿਆ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਗਈ ਅਤੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਗਿਆ ਹੈ ਅਤੇ ਇਹ ਚੋਣ ਇੱਕ ਸਾਲ ਤੋਂ ਲੰਬਿਤ ਚਲੀ ਆ ਰਹੀ ਹੈ। 


ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲਿਆਂ ਵਿੱਚ ਮਨਮਰਜ਼ੀ ਦੇ ਫੈਸਲੇ ਨਾ ਲਵੇ ਅਤੇ ਜਦੋਂ ਤੱਕ ਚੋਣ ਨਹੀਂ ਹੁੰਦੇ ਉਦੋਂ ਤੱਕ ਕਿਸੇ ਪੂਰਨ ਗੁਰਸਿੱਖ ਵਿਅਕਤੀ ਨੂੰ ਹੀ ਤਖ਼ਤ ਸਾਹਿਬ ਬੋਰਡ ਦਾ ਪ੍ਰਬੰਧਕ ਨਿਯੁਕਤ ਕੀਤਾ ਜਾਵੇ।  


ਇਹ ਵੀ ਪੜ੍ਹੋ: Punjab News: 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ! ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੇ ਫੜੇ 4 ਨਸ਼ਾ ਤਸਕਰ, 77 ਕਿਲੋ ਹੈਰੋਇਨ ਬਰਾਮਦ 


(For more news apart from SGPC on Administrator of Gurdwara Board, Takht Sri Hazur Abchalnagar Sahib, Nanded, stay tuned to Zee PHH)