Punjab News: ``ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ, ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ?`
Ram Rahim Parole News: ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਪ੍ਰਭਾਵ ਦੇ ਨਾਲ ਰੱਦ ਕੀਤਾ ਜਾਵੇ ਤੇ ਉਸ ਨੂੰ ਮੁੜ ਜੇਲ੍ਹ ਵਿਚ ਬੰਦ ਕੀਤਾ ਜਾਵੇ।
SGPC President Harjinder Singh Dhami on Ram Rahim Parole News: ਬੀਤੇ ਦਿਨੀਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਮੁੜ ਪੈਰੋਲ ਦਿੱਤੀ ਗਈ ਜਿਸਦੇ ਤਹਿਤ ਉਹ ਮੁੜ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ। ਹਾਲਾਂਕਿ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਖ਼ਤ ਇਤਰਾਜ਼ ਜਤਾਇਆ ਗਿਆ ਹੈ।
ਦੱਸ ਦਈਏ ਕਿ ਇਸ ਵਾਰ ਵੀ ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ।
ਇਸ ਦੌਰਾਨ ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ, ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ?
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਖਤ ਸ਼ਬਦਾਂ ਵਿੱਚ ਆਖਿਆ ਕਿ ਸਰਕਾਰਾਂ ਵੱਲੋਂ ਸਿਆਸੀ ਹਿੱਤਾਂ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਦਿਆਂ ਉਸ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ, ਜੋ ਦੇਸ਼ ਲਈ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਪ੍ਰਭਾਵ ਦੇ ਨਾਲ ਰੱਦ ਕੀਤਾ ਜਾਵੇ ਤੇ ਉਸ ਨੂੰ ਮੁੜ ਜੇਲ੍ਹ ਵਿਚ ਬੰਦ ਕੀਤਾ ਜਾਵੇ।
ਇਹ ਵੀ ਪੜ੍ਹੋ: Punjab News: ਹੜ੍ਹ ਪੀੜਤਾਂ ਲਈ ਮਾਨਸੂਨ ਸੈਸ਼ਨ ਤੋਂ ਬਾਬਾ ਸੀਚੇਵਾਲ ਨੇ ਲਈ ਛੁੱਟੀ, ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਲਾਘਾ
(For more news apart from SGPC President Harjinder Singh Dhami on Ram Rahim Parole News, stay tuned to Zee PHH)