'ਗੁਰਬਾਣੀ ਵੇਚਣ' ਜਿਹੇ ਸ਼ਬਦਾਂ ਤੋਂ ਗੁਰੇਜ਼ ਕਰਨ CM ਭਗਵੰਤ ਮਾਨ: ਹਰਜਿੰਦਰ ਸਿੰਘ ਧਾਮੀ
topStories0hindi1707796

'ਗੁਰਬਾਣੀ ਵੇਚਣ' ਜਿਹੇ ਸ਼ਬਦਾਂ ਤੋਂ ਗੁਰੇਜ਼ ਕਰਨ CM ਭਗਵੰਤ ਮਾਨ: ਹਰਜਿੰਦਰ ਸਿੰਘ ਧਾਮੀ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ "ਗੁਰਬਾਣੀ ਪ੍ਰਸਾਰਣ ਲਈ ਜਲਦ ਖੁਲ੍ਹੇ ਟੈਂਡਰ ਮੰਗੇ ਜਾਣਗੇ ਤੇ 'ਗੁਰਬਾਣੀ ਵੇਚਣ' ਜਿਹੇ ਸ਼ਬਦਾਂ ਤੋਂ CM ਭਗਵੰਤ ਮਾਨ ਗੁਰੇਜ਼ ਕਰਨ। 

 'ਗੁਰਬਾਣੀ ਵੇਚਣ' ਜਿਹੇ ਸ਼ਬਦਾਂ ਤੋਂ ਗੁਰੇਜ਼ ਕਰਨ CM ਭਗਵੰਤ ਮਾਨ: ਹਰਜਿੰਦਰ ਸਿੰਘ ਧਾਮੀ

SGPC President Harjinder Singh Dhami vs Punjab CM Bhagwant Mann on Gurbani live telecast news: ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਿਚਕਾਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼ਬਦਾਵਲੀ ਜੰਗ ਜਾਰੀ ਹੈ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਗੁਰਬਾਣੀ ਪ੍ਰਸਾਰਣ ਦੇ ਹੱਕ ਸਾਰੇ ਚੈਨਲਾਂ ਨੂੰ ਮਿਲਣੇ ਚਾਹੀਦੇ ਨੇ, ਉੱਥੇ SGPC ਦਾ ਕਹਿਣਾ ਹੈ ਕਿ ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ।  

ਇਹ ਬਹਿਸ ਠੰਡੀ ਹੁੰਦੀ ਦਿਖਾਈ ਨਹੀਂ ਦੇ ਰਹੀ ਹੈ। ਬੀਤੇ ਦਿਨੀਂ ਇੱਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਕਿਹਾ ਸੀ, "ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰੇ…ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ‘ਤੇ ਜੁਆਬ ਦਿੰਦੇ ਨੇ…" 

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਇੱਕ ਟਿਪਣੀ ਦਿੱਤੀ ਜਿਸਦਾ ਜਵਾਬ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ "ਗੁਰਬਾਣੀ ਪ੍ਰਸਾਰਣ ਲਈ ਜਲਦ ਖੁਲ੍ਹੇ ਟੈਂਡਰ ਮੰਗੇ ਜਾਣਗੇ ਤੇ 'ਗੁਰਬਾਣੀ ਵੇਚਣ' ਜਿਹੇ ਸ਼ਬਦਾਂ ਤੋਂ CM ਭਗਵੰਤ ਮਾਨ ਗੁਰੇਜ਼ ਕਰਨ। 

ਉਨ੍ਹਾਂ ਦੱਸਿਆ ਕਿ ਖੁਲ੍ਹੇ ਟੈਂਡਰ ਅਖਬਾਰਾਂ 'ਚ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ SGPC 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਕਿਹਾ ਸੀ, "ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..." 

ਇਸਦਾ ਜਵਾਬ ਦਿੰਦਿਆਂ SGPC ਪ੍ਰਧਾਨ ਨੇ ਕਿਹਾ ਸੀ ਕਿ "ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ।" 

ਇਹ ਵੀ ਪੜ੍ਹੋ: Rs 2000 Note Exchange News: ਅੱਜ ਤੋਂ ਸ਼ੁਰੂ ਹੋਵੇਗੀ 2000 ਦੇ ਨੋਟਾਂ ਦੀ ਬਦਲੀ, ਜਾਣੋ ਡਿਟੇਲ

 

"ਸਰਕਾਰ ਦੇ ਅਧਿਕਾਰ ਖੇਤਰ ਵਿੱਚ ਤੁਹਾਡੀ  ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਤੁਸੀਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਕਰਦੇ ਹੋ, ਇਸ ਕੇਂਦਰੀ ਸਿੱਖ ਅਸਥਾਨ ਦੇ ਆਲੇ-ਦੁਆਲੇ ਸਰਕਾਰ ਤਰਫੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਸਥਿਤੀ ਦੇਖੋ ਕੀ ਹੈ? ਸਰਕਾਰ ਦੇ ਅਧਿਕਾਰ ਵਾਲਾ ਗਲਿਆਰਾ ਉੱਜੜ ਚੁੱਕਾ ਹੈ। ਵਿਰਾਸਤੀ ਮਾਰਗ ਦੇ ਰੱਖ-ਰਖਾਅ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਦੇਖੋ। ਭਾਵੇਂ ਸਰਕਾਰ ਕੋਲ ਪੈਸਾ ਹੈ, ਜੋ ਲੋਕਾਂ ਦਾ ਹੀ ਹੈ, ਪਰ ਆਪਣੀ ਤਰਫੋਂ ਪੈਸਾ ਜਿੱਥੇ ਲਾਉਣ ਵਾਲਾ ਹੈ ਉਥੇ ਲਾਓ। ਬਿਨਾ ਮਤਲਬ ਗੁਰਬਾਣੀ ਪ੍ਰਸਾਰਣ ਲਈ ਖ਼ਰਚ ਦੀ ਗੱਲ ਕਰਕੇ ਕੌਮ ਨੂੰ ਦੁਵਿਧਾ ਵਿਚ ਨਾ ਪਾਓ," ਉਨ੍ਹਾਂ ਕਿਹਾ ਸੀ।  

ਇਹ ਵੀ ਪੜ੍ਹੋ: Punjab Weather Today: ਪੰਜਾਬ 'ਚ ਗਰਮੀ ਦਾ ਕਹਿਰ! ਪਾਰਾ 45 ਤੋਂ ਪਾਰ; ਜਲਦ ਮੀਂਹ ਪੈਣ ਦੀ ਸੰਭਾਵਨਾ

(For more news apart from SGPC President Harjinder Singh Dhami vs Punjab CM Bhagwant Mann on Gurbani live telecast news, stay tuned to Zee PHH)

Trending news