ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹੈਰੋਇਨ ਸਣੇ ਗ੍ਰਿਫ਼ਤਾਰ,SGPC ਪ੍ਰਧਾਨ ਨਾਲ ਵਾਇਰਲ ਹੋ ਰਹੀ ਫੋਟੋ

 ਅਕਸਰ ਨਸ਼ਿਆਂ ਦੇ ਮੁੱਦੇ ਤੇ ਕੈਪਟਨ ਸਰਕਾਰ ਨੂੰ ਘੇਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਦੇ ਘਰ ਐਸਟੀਐਫ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ  ਉਸ ਦੇ ਘਰੋਂ 1 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ

ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹੈਰੋਇਨ ਸਣੇ ਗ੍ਰਿਫ਼ਤਾਰ,SGPC ਪ੍ਰਧਾਨ ਨਾਲ ਵਾਇਰਲ ਹੋ ਰਹੀ ਫੋਟੋ
ਸੋਸ਼ਲ ਮੀਡੀਆ 'ਤੇ ਵਾਇਰਲ ਫੋਟੋ

ਮਨੀਸ਼ ਸ਼ਰਮਾ/ਤਰਨਤਾਰਨ/ਭਾਰਤ ਸ਼ਰਮਾ ਲੁਧਿਆਣਾ  : ਅਕਸਰ ਨਸ਼ਿਆਂ ਦੇ ਮੁੱਦੇ ਤੇ ਕੈਪਟਨ ਸਰਕਾਰ ਨੂੰ ਘੇਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਦੇ ਘਰ ਐਸਟੀਐਫ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ  ਉਸ ਦੇ ਘਰੋਂ 1 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ.  ਰੇਡ ਦੇ ਦੌਰਾਨ ਕਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਜਸਵਿੰਦਰ ਕੌਰ ਦੇ ਘਰ ਪਹੁੰਚੇ ਸਨ  

 ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਤਸਕਰ ਦੀ ਨਿਸ਼ਾਨਦੇਹੀ ਤੇ ਜਸਵਿੰਦਰ ਕੌਰ ਦੇ ਘਰ ਰੇਡ ਕੀਤੀ ਗਈ ਸੀ ਉਥੇ ਕਈ ਘੰਟਿਆਂ ਤਕ ਚੱਲੀ ਰੇਡ ਦੇ ਦੌਰਾਨ ਇਕ ਕਿਲੋ ਦੱਸ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ  

ਗੌਰਤਲਬ ਹੈ ਕਿ ਜਸਵਿੰਦਰ ਕੌਰ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਸਕੱਤਰ ਹੈ ਅਤੇ ਉਸਦੀ ਫੋਟੋਆਂ ਐੱਸਜੀਪੀਸੀ ਦੀ ਮੌਜੂਦਾ ਮਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ  ਵਾਇਰਲ ਹੋ ਰਹੀਆਂ ਹਨ. ਦੂਜੇ ਪਾਸੇ ਜਸਵਿੰਦਰ ਕੌਰ ਦੀ ਬੇਟੀ ਵੀ ਪੰਜਾਬ ਪੁਲਿਸ ਵਿੱਚ ਬਤੌਰ ਕਾਂਸਟੇਬਲ ਕੰਮ ਕਰਦੀ ਹੈ. 

STF ਟੀਮ ਨੇ ਲੁਧਿਆਣਾ ਵਿੱਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਮੁਖਬਰੀ ਦੇ ਆਧਾਰ ਤੇ ਇਹ ਰੇਡ ਜਸਵਿੰਦਰ ਕੌਰ ਦੇ ਘਰ ਕੀਤੀ ਗਈ ਸੀ ਜਿੱਥੋਂ 1 ਕਿਲੋ 10 ਗਰਾਮ ਹੈਰੋਇਨ ਦੇ ਨਾਲ ਨਾਲ 70 ਹਜਾਰ  ਰੁਪਏ ਦੀ ਡਰੱਗ ਮਨੀ ਵੀ ਮਿਲੀ ਹੈ ਅਤੇ ਇਸ ਮਾਮਲੇ ਦੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਦੋ ਮਹਿਲਾਵਾਂ  ਅਤੇ ਤਿੰਨ ਵਿਅਕਤੀ ਸ਼ਾਮਲ ਹਨ

WATCH LIVE TV