ਅਨਮੋਲ ਗੁਲਾਟੀ/ ਤਪਿਨ ਮਲਹੋਤਰਾ/ ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ  ਕਿਸਾਨਾਂ ਦੇ ਹੱਕ ਵਿੱਚ ਅੱਜ ਕਿਸਾਨ ਮਾਰਚ ਕੱਢਿਆ ਜਾ ਰਿਹਾ ਹੈ। ਇਹ ਕਿਸਾਨ ਮਾਰਚ ਤਿੰਨੇ ਤਖਤਾਂ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਪੁੱਜੇਗਾ, ਜਿਥੇ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਸ੍ਰੀ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਾ ਕਾਫਲਾ ਚੰਡੀਗੜ੍ਹ ਲਈ ਰਵਾਨਾ ਹੋ ਗਿਆ ਹੈ। 


COMMERCIAL BREAK
SCROLL TO CONTINUE READING

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤੇ ਤਲਵੰਡੀ ਸਾਬੋ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ 'ਚ ਕਿਸਾਨ ਮਾਰਚ ਚੰਡੀਗੜ੍ਹ ਲਈ ਰਵਾਨਾ ਹੋ ਗਿਆ ਹੈ। 



ਸੁਖਬੀਰ ਬਾਦਲ ਹੋਏ ਨਤਮਸਤਕ-


ਤਖਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਚੰਡੀਗੜ੍ਹ ਤੱਕ ਕਿਸਾਨ ਮਾਰਚ ਕੱਢਣ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂ ਮੌਜੂਦ ਸਨ।


ਸੁਖਬੀਰ ਬਾਦਲ ਮੀਡੀਆ ਨਾਲ ਹੋਏ ਮੁਖਾਤਿਬ-


ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਿਸਾਨ ਮਾਰਚ ਪੰਜਾਬ ਰਾਜ ਭਵਨ ਵਿਖੇ ਪੁੱਜੇਗਾ ਤੇ ਗਵਰਨਰ ਨੂੰ ਮੈਮੋਰੈਂਡਮ ਸੌਂਪਿਆ ਜਾਵੇਗਾ ਤੇ ਜਿਸ ਵਿਚ ਕੇਂਦਰ ਸਰਕਾਰ ਤੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦੇ ਇਜਲਾਸ ਮੁੜ ਸੱਦੇ ਜਾਣ ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਕਿਉਂਕਿ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਹਨ।


ਹਰਸਿਮਰਤ ਨੇ ਦਿੱਤਾ ਅਸਤੀਫਾ-


ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਉਹ ਲਗਾਤਾਰ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜ੍ਹ ਰਹੇ ਹਨ। ਬੀਤੇ ਦਿਨੀਂ ਉਹ ਪੰਜਾਬ ਪਹੁੰਚੇ ਤੇ ਲਗਾਤਾਰ ਪੰਜਾਬ 'ਚ ਦੌਰੇ ਕਰ ਰਹੇ ਹਨ। 


ਅਕਾਲੀ-ਭਾਜਪਾ ਦਾ ਟੁੱਟਿਆ ਗਠਜੋੜ-


ਨਹੁੰ ਮਾਸ ਦਾ ਰਿਸ਼ਤਾ ਪੰਜਾਬ 'ਚ ਟੁੱਟ ਗਿਆ। ਬੀਜੇਪੀ ਦੀ ਪੰਜਾਬ 'ਚ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ NDA ਨਾਲ ਗਠਜੋੜ ਤੋੜ ਲਿਆ ਹੈ। 23 ਸਾਲ ਪੁਰਾਣਾ ਇਹ ਰਿਸ਼ਤਾ ਮਹਿਜ਼ ਕੁਝ ਮਿੰਟਾਂ 'ਚ ਹੀ ਟੁੱਟ ਗਿਆ। SAD ਦੀ ਸ਼ਨੀਵਾਰ ਸ਼ਾਮ ਚਾਰ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪਾਰਟੀ ਦੀ ਕੋਰ ਕਮੇਟੀ ਨੇ ਇਹ ਵੱਡਾ ਫੈਸਲਾ ਲਿਆ। 


ਕਿਸਾਨਾਂ ਦਾ ਪ੍ਰਦਰਸ਼ਨ ਅੱਠਵੇਂ ਦਿਨ ਵੀ ਜਾਰੀ- 


ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਅੱਠਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨ ਧਰਨੇ 'ਚ ਸ਼ਾਮਲ ਹੋਏ। 


Watch Live Tv-