ਟਰੈਕਟਰ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ-ਹਰਸਿਮਰਤ ਬਾਦਲ, ਕਿਸਾਨੀ ਹੱਕਾਂ ਲਈ ਕਰਨਗੇ ਆਵਾਜ਼ ਬੁਲੰਦ !

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਟਰੈਕਟਰ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ-ਹਰਸਿਮਰਤ ਬਾਦਲ, ਕਿਸਾਨੀ ਹੱਕਾਂ ਲਈ ਕਰਨਗੇ ਆਵਾਜ਼ ਬੁਲੰਦ !
ਟਰੈਕਟਰ 'ਤੇ ਸਵਾਰ ਹੋ ਧਰਨੇ 'ਚ ਪਹੁੰਚੇ ਸੁਖਬੀਰ-ਹਰਸਿਮਰਤ ਬਾਦਲ, ਕਿਸਾਨੀ ਹੱਕਾਂ ਲਈ ਕਰਨਗੇ ਆਵਾਜ਼ ਬੁਲੰਦ !

ਤਪਿਨ ਮਲਹੋਤਰਾ/ਬਾਦਲ: ਨਵੇਂ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਕਿਸਾਨਾਂ ਵੱਲੋਂ ਵੱਡਾ ਅੰਦੋਲਨ ਵਿੱਢਿਆ ਗਿਆ ਹੈ। ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਕਿਸਾਨਾਂ ਦੇ ਹੱਕ 'ਚ ਅੱਜ ਸਿਆਸੀ ਪਾਰਟੀਆਂ ਵੱਲੋਂ ਵੀ ਹਾ-ਦਾ ਨਾਅਰਾ ਮਾਰਿਆ ਜਾ ਰਿਹਾ ਹੈ।  ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਅੱਜ ਕਿਸਾਨੀ ਹੱਕਾਂ ਲਈ ਸੰਘਰਸ਼ ਵਿੱਢ ਲਿਆ ਹੈ।  

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਿਸਾਨਾਂ ਦੇ ਹੱਕਾਂ ਲਈ ਕੇਂਦਰੀ ਕੈਬਨਿਟ ਤੋਂ ਅਸਤੀਫਾ ਦੇਣ ਵਾਲੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਟਰੈਕਟਰ 'ਤੇ ਰੋਡ ਸ਼ੋਅ ਕੱਢਿਆ ਗਿਆ।  

ਸੁਖਬੀਰ ਸਿੰਘ ਬਾਦਲ ਪਿੰਡ ਬਾਦਲ ਤੋਂ ਖੁਦ ਟਰੈਕਟਰ ਚਲਾ ਕੇ ਲੰਬੀ ਧਰਨੇ 'ਚ ਪਹੁੰਚੇ। ਅਕਾਲੀ ਦਲ ਵੱਲੋਂ ਲੰਬੀ ਵਿਖੇ ਕਿਸਾਨਾਂ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਪਿੰਡ ਬਾਦਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜੀ ਹੈ।  ਉਹਨਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਲਈ ਸੰਘਰਸ਼ ਵਿੱਢ ਦਿੱਤਾ ਗਿਆ ਹੈ ਤੇ ਕਿਸਾਨਾਂ ਨੂੰ ਉਹਨਾਂ ਦਾ ਹੱਕ ਦਿਵਾ ਕੇ ਰਹਾਂਗੇ। 

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀ ਬਿੱਲਾਂ ਦੇ ਵਿਰੋਧ 'ਚ ਜਿਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ। 

Watch Live Tv-