Bhagwant Mann vs SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਦਿੱਤੀ ਨਸੀਹਤ
Bhagwant Mann vs SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਆਹਮੋ-ਸਾਹਮਣੇ ਹੋ ਚੁੱਕੇ ਹਨ।
Bhagwant Mann vs SGPC: ਸੂਬੇ ਵਿੱਚ ਹੜ੍ਹ ਵਰਗੇ ਬਣੇ ਹਾਲਾਤ ਦਰਮਿਆਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸੰਸਥਾਵਾਂ ਦੀ ਮਦਦ ਲਈ ਲੋਕਾਂ ਨੂੰ ਪ੍ਰੇਰਿਆ ਗਿਆ। ਉਨ੍ਹਾਂ ਵੱਲੋਂ ਦਰਬਾਰ ਸਾਹਿਬ ਦੇ ਨਸ਼ਰ ਕੀਤੇ ਗਏ ਬੈਂਕ ਖ਼ਾਤਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਹਮੋ-ਸਾਹਮਣੇ ਹੋ ਚੁੱਕੇ ਹਨ।
ਸੀਐਮ ਮਾਨ ਨੇ ਸਵਾਲ ਖੜ੍ਹੇ ਕੀਤੇ ਸਨ ਕਿ ਸੁਖਬੀਰ ਸਿੰਘ ਬਾਦਲ ਕਿਸ ਹੈਸੀਅਤ ਨਾਲ ਸ਼੍ਰੋਮਣੀ ਕਮੇਟੀ ਦੇ ਖਾਤਾ ਨੰਬਰ ਲੋਕਾਂ ਨਾਲ ਸਾਂਝੇ ਕਰ ਰਹੇ ਹਨ। ਦੇਰ ਸ਼ਾਮ ਹਰਜਿੰਦਰ ਸਿੰਘ ਧਾਮੀ ਨੇ ਪਲਟਵਾਰ ਕਰਦੇ ਹੋਏ ਹਰ ਗੱਲ ਉਤੇ ਰਾਜਨੀਤੀ ਨਾ ਕਰਨ ਦੀ ਨਸੀਹਤ ਦਿੱਤੀ।
ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਵੱਲ ਗੌਰ ਕਰੇ ਨਾ ਕਿ ਮਦਦ ਕਰ ਰਹੀਆਂ ਸੰਸਥਾਵਾਂ ਉੁਪਰ ਹੀ ਸਵਾਲ ਖੜ੍ਹੇ ਕਰੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਬੈਂਕ ਖਾਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਉਤੇ ਜਾਰੀ ਕੀਤਾ ਗਿਆ ਸੀ। ਇਸ ਵਿੱਚ ਸਹਿਯੋਗ ਭੇਜਣ ਦੀ ਅਪੀਲ ਸ਼੍ਰੋਮਣੀ ਕਮੇਟੀ ਨੇ ਕੀਤੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਗੱਲ ਉਤੇ ਰਾਜਨੀਤੀ ਚੰਗੀ ਨਹੀਂ ਹੁੰਦੀ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਦੀ ਇੱਕ ਵੀਡੀਓ ਟਵੀਟ ਕਰਦਿਆਂ ਲਿਖਿਆ ਗਿਆ ਸੀ ਕਿ, "ਇਹ ਦਰਬਾਰ ਸਾਹਿਬ ਦਾ account number ਜੋ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਉਹਦੀ ਅਗਾਊਂ ਜਾਣਕਾਰੀ ਸੁਖਬੀਰ ਬਾਦਲ ਕਿਸ ਹੈਸੀਅਤ ਵਿੱਚ ਦੇ ਰਹੇ ਨੇ ??? ..ਹੁਣ ਸੰਗਤ ਫੈਸਲਾ ਕਰੇਗੀ..."
ਮੁੱਖ ਮੰਤਰੀ ਭਗਵੰਤ ਮਾਨ ਨੇ ਜਿਹੜੀ ਵੀਡੀਓ ਸਾਂਝੀ ਕੀਤੀ ਹੈ ਉਸਦੇ ਵਿੱਚ ਸੁਖਬੀਰ ਸਿੰਘ ਬਾਦਲ ਸੂਬੇ 'ਚ ਆਏ ਹੜ੍ਹ ਦੇ ਹਾਲਾਤ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੇ ਸਨ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ
ਸੀਐਮ ਭਗਵੰਤ ਮਾਨ ਵੱਲੋਂ ਸਾਂਝਾ ਕੀਤੀ ਗਈ ਵੀਡੀਓ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ "ਮੈਂ ਇੱਕ ਬੇਨਤੀ ਕਰਨਾ ਚਾਹੁੰਦਾ, ਸਾਰੀ ਸੰਗਤ ਸੁਣ ਰਹੀ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ੋਰ ਨਾਲ ਸੇਵਾ ਕਰਨ ਲੱਗੀ ਹੈ, ਮੈਂ ਉਨ੍ਹਾਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਜਿਹੜਾ ਦਰਬਾਰ ਸਾਹਿਬ ਦਾ ਅਕਾਊਂਟ ਅਸੀਂ ਜਲਦ ਅਖਬਾਰ ਵਿੱਚ ਕੱਢਾਂਗੇ; ਜੋ ਵੀ ਇਨਸਾਨ ਕੁਝ ਨਾ ਕੁਝ ਯੋਗਦਾਨ ਕਰ ਸਕੇ, ਭਾਵੇਂ 5 ਰੁਪਏ ਭਾਵੇਂ 10 ਰੁਪਏ, ਉਸ ਅਕਾਊਂਟ ਵਿੱਚ ਜ਼ਰੂਰ ਪਾਇਓ।"
ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ