Amirtsar News: ਭਾਜਪਾ ਨੂੰ ਝਟਕਾ, ਨਰੇਸ਼ ਮਹਾਜਨ ਹੋਏ ਅਕਾਲੀ ਦਲ ਵਿੱਚ ਸ਼ਾਮਿਲ
Amritsar News: ਬੀਜੇਪੀ ਛੱਡ ਨਵੇਂ-ਨਵੇਂ ਅਕਾਲੀ ਆਗੂ ਬਣੇ ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਵਿੱਚ ਸ਼ਾਮਿਲ ਕਰਵਾਏ ਜਾਣ ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਬਖਸ਼ੀ ਜਾਵੇਗੀ ਉਸਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ।
Amirtsar News: ਭਾਜਪਾ ਪੰਜਾਬ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ। ਜਦੋਂ ਬਟਾਲਾ ਤੋਂ ਬੀਜੇਪੀ ਆਗੂ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਨਰੇਸ਼ ਮਹਾਜਨ ਨੇ ਆਪਣੀ ਸਮੂਚੀ ਟੀਮ ਦੇ ਨਾਲ ਭਾਜਪਾ ਦਾ ਪੱਲਾ ਛੱਡ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਰੇਸ਼ ਮਹਾਜਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਪਰਾਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਛੱਡ ਸ੍ਰੋਮਣੀ ਅਕਾਲੀ ਵਿੱਚ ਸ਼ਾਮਿਲ ਹੋਏ ਬਟਾਲਾ ਦੇ ਨਰੇਸ਼ ਮਹਾਜਨ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਸੀਂ ਪਾਰਟੀ ਵਿਚ ਸਵਾਗਤ ਕਰਦੇ ਹਾਂ ਅਤੇ ਪਾਰਟੀ ਹਰ ਮੌਕੇ ਇਨ੍ਹਾਂ ਦੇ ਨਾਲ ਖੜੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਨਰੇਸ਼ ਮਹਾਜਨ ਨੂੰ ਜਲਦ ਤੋਂ ਜਲਦ ਇਲਾਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਯਤਨ ਕਰਨ ਦੇ ਲਈ ਆਖਿਆ।
ਇਹ ਵੀ ਪੜ੍ਹੋ: Lok Sabha News: ਲੋਕ ਸਭਾ ਦੇ 14 ਸੰਸਦ ਮੈਂਬਰ ਪੂਰੇ ਸੈਸ਼ਨ ਲਈ ਮੁਅੱਤਲ
ਓਧਰ ਬੀਜੇਪੀ ਛੱਡ ਨਵੇਂ-ਨਵੇਂ ਅਕਾਲੀ ਆਗੂ ਬਣੇ ਨਰੇਸ਼ ਮਹਾਜਨ ਨੇ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਵਿੱਚ ਸ਼ਾਮਿਲ ਕਰਵਾਏ ਜਾਣ ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਬਖਸ਼ੀ ਜਾਵੇਗੀ ਉਸਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਜੇ ਗੱਲ ਬੀਜੇਪੀ ਦੀ ਕਰੀਏ ਤਾਂ ਇੱਕ ਪਾਸੇ ਪਾਰਟੀ ਦੇ ਕਈ ਵੱਡੇ ਆਗੂ ਪੰਜਾਬ ਵਿੱਚ ਸਰਕਾਰ ਬਣਾਉਂਣ ਦੀ ਗੱਲ ਕਰਦੇ ਨੇ ਪਰ ਦੂਜੇ ਪਾਸੇਂ ਬੀਜੇਪੀ ਦੇ ਕਈ ਆਗੂ ਪਾਰਟੀ ਨੂੰ ਅਲਵਿਦਾ ਆਖ ਦੂਜੀਆਂ ਪਾਰਟੀਆਂ ਦਾ ਪੱਲਾ ਫੜ੍ਹ ਰਹੇ ਹਨ। ਜੋ ਕਿ ਬੀਜੇਪੀ ਤੇ ਪੰਜਾਬ ਬੀਜੇਪੀ ਪ੍ਰਧਾਨ ਦੇ ਲਈ ਚਿੰਤਾ ਦਾ ਵਿਸ਼ਾ ਜ਼ਰੂਰ ਹੈ।
ਇਹ ਵੀ ਪੜ੍ਹੋ: Shiromani Akali Dal News: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ