ਜਿਸ 'ਚ ਉਹਨਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
Trending Photos
ਚੰਡੀਗੜ੍ਹ: ਸਕਾਲਰਸ਼ਿਪ ਘੋਟਾਲੇ ਦਾ ਮਾਮਲਾ ਦਿਨ ਬ ਦਿਨ ਗਰਮਾਉਂਦਾ ਜਾ ਰਿਹਾ ਹੈ ਤੇ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੀਆਂ ਹਨ। ਜਿਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਹਨਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਬੈਂਸ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਲਿਖਿਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲੇ ਦੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰੋ, ਜਾਂਚ ਸੀਬੀਆਈ ਤੋਂ ਕਰਵਾਉ ਅਤੇ ਕੇਂਦਰ ਵਲੋਂ ਆਏ ਫੰਡ ਜਲਦ ਰਿਲੀਜ਼ ਕਰੋ।
@capt_amarinder ਜੀ ਪੋਸਟ ਮੈਟ੍ਰਿਕ ਸਕਾਲਸ਼ਿੱਪ ਘੁਟਾਲੇ ਦੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰੋ, ਜਾਂਚ ਸੀਬੀਆਈ ਤੋਂ ਕਰਵਾਉ ਅਤੇ ਕੇਂਦਰ ਵਲੋਂ ਆਏ ਫੰਡ ਜਲਦ ਰਿਲੀਜ਼ ਕਰੋ। pic.twitter.com/vSGBhNHlle
— Simarjeet Singh Bains (@simarjeet_bains) September 26, 2020
ਜ਼ਿਕਰਯੋਗ ਹੈ ਕਿ ਸੂਬੇ ਅੰਦਰ ਇਹ ਮਾਮਲਾ ਪੂਰੀ ਤਰਾਂ ਮਾਮਲਾ ਗਰਮਾਇਆ ਹੋਇਆ ਹੈ। ਜਿਸ ਦੌਰਾਨ ਵਿਰੋਧੀ ਪਾਰਟੀਆਂ ਭਾਵੇ ਕਿ ਅਕਾਲੀ ਦਲ ਹੋਵੇ ਜਾਂ ਆਪ ਹੋਵੇ ਸਾਰੀਆਂ ਹੀ ਪਾਰਟੀਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਸਤੀਫ਼ਾ ਮੰਗ ਰਹੀਆਂ ਹਨ ਤੇ ਨਾਲ ਹੀ ਜਾਂਚ CBI ਨੂੰ ਸੌਂਪਣ ਦੀ ਮੰਗ ਕਰ ਰਹੀਆਂ ਹਨ।
Watch Live Tv-