ਚੰਡੀਗੜ੍ਹ: ਸਕਾਲਰਸ਼ਿਪ ਘੋਟਾਲੇ ਦਾ ਮਾਮਲਾ ਦਿਨ ਬ ਦਿਨ ਗਰਮਾਉਂਦਾ ਜਾ ਰਿਹਾ ਹੈ ਤੇ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੀਆਂ ਹਨ।  ਜਿਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਹਨਾਂ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। 


COMMERCIAL BREAK
SCROLL TO CONTINUE READING

ਬੈਂਸ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਲਿਖਿਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲੇ ਦੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰੋ, ਜਾਂਚ ਸੀਬੀਆਈ ਤੋਂ ਕਰਵਾਉ ਅਤੇ ਕੇਂਦਰ ਵਲੋਂ ਆਏ ਫੰਡ ਜਲਦ ਰਿਲੀਜ਼ ਕਰੋ।



ਜ਼ਿਕਰਯੋਗ ਹੈ ਕਿ ਸੂਬੇ ਅੰਦਰ ਇਹ ਮਾਮਲਾ ਪੂਰੀ ਤਰਾਂ ਮਾਮਲਾ ਗਰਮਾਇਆ ਹੋਇਆ ਹੈ। ਜਿਸ ਦੌਰਾਨ ਵਿਰੋਧੀ ਪਾਰਟੀਆਂ ਭਾਵੇ ਕਿ ਅਕਾਲੀ ਦਲ ਹੋਵੇ ਜਾਂ ਆਪ ਹੋਵੇ ਸਾਰੀਆਂ ਹੀ ਪਾਰਟੀਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਸਤੀਫ਼ਾ ਮੰਗ ਰਹੀਆਂ ਹਨ ਤੇ ਨਾਲ ਹੀ ਜਾਂਚ CBI ਨੂੰ ਸੌਂਪਣ ਦੀ ਮੰਗ ਕਰ ਰਹੀਆਂ ਹਨ। 


Watch Live Tv-