ਵੱਡੀ ਖਬਰ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹੁਣ SIT ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਮੰਨ ਜਾਰੀ

ਕੋਟਕਪੂਰਾ ਫਾਇਰਿੰਗ ਮਾਮਲੇ ਵਿਚ ਜਾਂਚ ਕਰ ਰਹੀ SIT ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਤਲਬ ਕੀਤਾ ਗਿਆ ਹੈ. 

ਵੱਡੀ ਖਬਰ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹੁਣ SIT ਵੱਲੋਂ  ਸੁਖਬੀਰ ਸਿੰਘ ਬਾਦਲ ਨੂੰ ਸਮੰਨ ਜਾਰੀ

ਜਗਦੀਪ ਸਿੰਘ ਸੰਧੂ/ਚੰਡੀਗੜ੍ਹ : ਕੋਟਕਪੂਰਾ ਫਾਇਰਿੰਗ ਮਾਮਲੇ ਵਿਚ ਜਾਂਚ ਕਰ ਰਹੀ SIT ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਤਲਬ ਕੀਤਾ ਗਿਆ ਹੈ.   SIT ਵੱਲੋਂ ਉਨ੍ਹਾਂ ਨੂੰ 26 ਜੂਨ ਨੂੰ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਹੈ.

  ਦੱਸ ਦੇਈਏ ਕਿ ਕੋਟਕਪੂਰਾ ਫਾਇਰਿੰਗ ਮਾਮਲਾ ਜਦ ਹੋਇਆ ਸੀ ਉਸ ਵੇਲੇ  ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ.  ਇਸ ਲਈ ਪੁੱਛਗਿੱਛ ਦੇ ਲਈ ਸੁਖਬੀਰ ਬਾਦਲ ਨੂੰ ਹੁਣ  SIT ਨੇ ਬੁਲਾਇਆ ਹੈ.

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ  SIT ਦੇ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ