ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰ ਨੇ ਬਣਾਈ ਕਮੇਟੀ, ਪ੍ਰਕਾਸ਼ ਸਿੰਘ ਬਾਦਲ ਸ਼ਾਮਿਲ, ਜਾਣੋ ਹੋਰ ਕਿਸ ਨੂੰ ਮਿਲੀ ਜਗ੍ਹਾ
Advertisement

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰ ਨੇ ਬਣਾਈ ਕਮੇਟੀ, ਪ੍ਰਕਾਸ਼ ਸਿੰਘ ਬਾਦਲ ਸ਼ਾਮਿਲ, ਜਾਣੋ ਹੋਰ ਕਿਸ ਨੂੰ ਮਿਲੀ ਜਗ੍ਹਾ

ਜੋ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੁੜੇ ਹਰ ਤਰ੍ਹਾਂ ਦੇ ਫੈਸਲੇ ਲਵੇਗੀ

ਫਾਈਲ ਫੋਟੋ

ਨਵੀਂ ਦਿੱਲੀ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਗਲੇ ਸਾਲ ਪਹਿਲੀ ਅਪ੍ਰੈਲ ਨੂੰ ਆਉਣ ਵਾਲੇ ਇਸ ਪੁਰਬ ਨੂੰ ਯਾਦਗਾਰ ਬਣਾਉਣ ਲਈ ਇਸ ਕਮੇਟੀ ਦਾ ਗਠਨ ਪੀਐਮ ਦੀ ਅਗਵਾਈ ਕੀਤਾ ਗਿਆ, ਜੋ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੁੜੇ ਹਰ ਤਰ੍ਹਾਂ ਦੇ ਫੈਸਲੇ ਲਵੇਗੀ।

ਕਮੇਟੀ ਦੇ ਮੈਂਬਰਾਂ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਨਿਰਮਲਾ ਸੀਤਾਰਮਨ, ਹਰਦੀਪ ਪੁਰੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਨਾਮ ਵੀ ਇਸ ਸੂਚੀ 'ਚ ਸ਼ਾਮਿਲ। 

fallback

 

 

fallback

 

ਹੋਰ ਮੁੱਖ ਮੰਤਰੀ ਵੀ ਸ਼ਾਮਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉਤਰਾਖੰਡ ਦੇ ਸੀਐਮ ਤ੍ਰਿਵੇਂਦਰ ਸਿੰਘ ਰਾਵਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਓੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਥਾਂ ਦਿੱਤੀ ਗਈ ਹੈ।

Watch Live TV-

 

 

 

 

 

 

Trending news