ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ,ਮੁੱਖਮੰਤਰੀ ਨੂੰ ਕਹਿ ਇਹ ਗੱਲ
Advertisement

ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ,ਮੁੱਖਮੰਤਰੀ ਨੂੰ ਕਹਿ ਇਹ ਗੱਲ

ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕੀਤੇ ਜਾਣ ਅਤੇ ਤਨਖਾਹਾਂ ਚ ਕਟੌਤੀ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਗਏ. ਕਈ ਮੀਟਿੰਗਾਂ ਸਿਰੇ ਨਾ ਚੜੀਆਂ ਤਾਂ ਕੱਚੇ ਅਧਿਆਪਕਾਂ ਨੇ ਮੋਤੀ ਮਹਿਲ ਦਾ ਘੇਰਾਓ ਕਰਨ ਲਈ ਮੋਰਚਾ ਖੋਲ੍ਹਿਆ. ਪਰ ਇਸ ਦੌਰਾਨ ਅਧਿਆਪਕਾਂ ਨਾਲ ਹੋਏ ਲਾਠੀਚਾਰਜ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ.

ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ,ਮੁੱਖਮੰਤਰੀ ਨੂੰ ਕਹਿ ਇਹ ਗੱਲ

ਚੰਡੀਗੜ੍ਹ: ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕੀਤੇ ਜਾਣ ਅਤੇ ਤਨਖਾਹਾਂ ਚ ਕਟੌਤੀ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਗਏ. ਕਈ ਮੀਟਿੰਗਾਂ ਸਿਰੇ ਨਾ ਚੜੀਆਂ ਤਾਂ ਕੱਚੇ ਅਧਿਆਪਕਾਂ ਨੇ ਮੋਤੀ ਮਹਿਲ ਦਾ ਘੇਰਾਓ ਕਰਨ ਲਈ ਮੋਰਚਾ ਖੋਲ੍ਹਿਆ. ਪਰ ਇਸ ਦੌਰਾਨ ਅਧਿਆਪਕਾਂ ਨਾਲ ਹੋਏ ਲਾਠੀਚਾਰਜ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਚ ਨਿੰਦਾ ਕੀਤੀ. ਸੁਖਬਿਰ ਸਿੰਘ ਬਾਦਲ ਨੇ ਠੇਕੇ ’ਤੇ ਕੰਮ ਕਰਦੇ ਮਹਿਲਾ ਅਧਿਆਪਕਾਂ ’ਤੇ ਹਾਲ ਹੀ ਵਿਚ ਜਲ ਤੋਪਾਂ ਵਰ੍ਹਾਈਆਂ ਗਈਆਂ ਤੇ ਕੇਸ ਠੋਕ ਦਿੱਤੇ ਗਏ ਜਦੋਂ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕਰ ਕੇ ਉਹਨਾਂ ਨੂੰ ਆਪਣੇ ਮਸਲੇ ਦੀ ਜਾਣਕਾਰੀ ਦੇਣ ਦੀ ਵਿਉਂਤਬੰਦੀ ਕੀਤੀ।

  ਉਹਨਾਂ ਕਿਹਾ ਕਿ ਮੁੱਖ ਮੰਤਰੀ ਨੈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਸਰਕਾਰ ਦਾ ਰਵੱਈਆ ਅਜਿਹਾ ਹੈ ਕਿ ਹਾਲ ਹੀ ਵਿਚ ਠੇਕੇ ’ਤੇ  ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ 10 ਹਜ਼ਾਰ ਮੁਲਾਜ਼ਮਾਂ ਨੇ ਵੀ ਆਪਣੀਆਂ ਸੇਵਾਵਾਂ ਨਿਯਮਤ ਕੀਤੇ ਜਾਣ ਦੀ ਮੰਗ ਕੀਤੀ, ਉਹਨਾਂ ਕਿਹਾ ਕਿ ਅਜਿਹਾ ਉਹਨਾਂ ਵਰਕਰਾਂ ਨਾਲ ਕੀਤਾ ਗਿਆ ਜਿਹਨਾਂ ਨੇ ਮਾੜੇ ਸਮੇਂ ਵਿਚ ਵੀ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਪੂਰੀ ਵਾਹ ਲਗਾਈ ਹੈ। ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਵਿਭਾਗ ਦੇ ਵਰਕਰ ਜਿਹਨਾਂ ’ਤੇ ਲਾਠੀਚਾਰਜ ਕਰਦਿਆਂ ਉਹਨਾਂ ਨਾਲ ਬਦਸਲੂਕੀ ਕੀਤੀ ਗਈ ਜਦਕਿ ਮਹਿਲਾ ਮੁਲਾਜ਼ਮਾਂ ਨਾਲ ਬਦਸਲੂਕੀ ਨਹੀਂ ਕੀਤੀ ਜਾਣੀ ਚਾਹੀਦੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮ ਵਿਰੋਧੀ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਤਾਂ ਤਨਖਾਹ ਕਮਿਸ਼ਨ ਨੁੰ ਜਾਣ ਬੁੱਝ ਕੇ ਚਾਰ ਸਾਲਾਂ ਤੱਕ ਲਟਕਾਇਆ ਗਿਆ ਅਤੇ ਉਹਨਾਂ ਨੁੰ ਮਿਲ ਰਹੇ ਭੱਤੇ ਘਟਾ ਦਿੱਤੇ ਗਏ ਤੇ ਨਵੇਂ ਤਨਖਾਹ ਕਮਿਸ਼ਨ ਤਹਿਤ ਬੰਦ ਵੀ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਹਜ਼ਾਰਾਂ ਮੁਲਾਜ਼ਮਾ ਦੀਆਂ ਸੇਵਾਵਾਂ ਬੇਤੁਕੇ ਆਧਾਰ ’ਤੇ ਖਤਮ ਕਰ ਦਿੱਤੀਆਂ ਗਈਆਂ ਤੇ ਉਹਨਾਂ ਦੀਆਂ ਆਸਾਮੀਆਂ ਭਰਨ ਦੀ ਥਾਂ ਇਹ ਖਤਮ ਹੀ ਕਰ ਦਿੱਤੀਆਂ ਗਈਆਂ।

 ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਤੇ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤੇ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਸਰਕਾਰ ਨੇ ਆਪਣੇ ਚਹੇਤਿਆਂ ਨੁੰ ਹੀ ਨੌਕਰੀਆਂ ਦਿੱਤੀਆਂ ਹਨ। ਉਨਾਂ ਚਿਤਾਵਨੀ ਦਿੱਤੀ ਕਿ ਇਹ ਮਾਮਲਾ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਜ਼ੋਰਦਾਰ ਤਰੀਕੇ ਨਾਲ ਚੁੱਕੇਗੀ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਵਿਧਾਨ ਸਭਾ ਵਿਚ ਇਸ ਮਾਮਲੇ  ’ਤੇ ਵਿਸ਼ੇਸ਼ ਚਰਚਾ ਕਰਵਾਈ ਜਾਵੇ ਤਾਂ ਜੋ 30 ਹਜ਼ਾਰ ਮੁਲਾਜ਼ਮਾਂ ਦੀਆਂ  ਸੇਵਾਵਾਂ ਰੈਗੂਲਰ ਕਰਨ ਵਾਸਤੇ ਢੁਕਵਾਂ ਕਾਨੂੰਨ ਬਣ ਸਕੇ।

Trending news