Punjab Politics News: ਪੰਜਾਬ ਵਿੱਚ ਸਿਆਸਤ ਦੀ ਗੱਲ ਜਦੋਂ ਵੀ ਆਉਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਹਮੇਸ਼ਾ ਲਿਆ ਜਾਂਦਾ ਹੈ। ਹਾਲਾਂਕਿ ਬੀਤੇ ਕੁਝ ਸਾਲਾਂ ਤੋਂ ਪਾਰਟੀ ਨੂੰ ਹਾਰ ਦਾ ਸਾਹਮਣਾ ਹੀ ਕਰਨਾ ਪੈ ਰਿਹਾ ਹੈ। ਭਾਵੇਂ 2022 ਵਿਧਾਨਸਭਾ ਚੋਣਾਂ ਦੀ ਗੱਲ ਹੋਵੇ, ਜਾਂ ਜਲੰਧਰ ਉਪ ਚੋਣਾਂ ਦੀ, ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਹੀ ਨਸੀਬ ਹੋਈ ਹੈ। ਇਸ ਸਾਲ ਪਾਰਟੀ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਜਦੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ । ਉਸ ਤੋਂ ਬਾਅਦ ਜਿੱਥੇ ਪਾਰਟੀ ਕਮਜ਼ੋਰ ਮੰਨੀ ਜਾ ਰਹੀ ਹੈ ਉੱਥੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਪਾਰਟੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।  


COMMERCIAL BREAK
SCROLL TO CONTINUE READING

ਕਿਸਾਨ ਅੰਦੋਲਨ ਦੌਰਾਨ ਕੌਮੀ ਜਮਹੂਰੀ ਗਠਜੋੜ (ਐਨਡੀਏ) ਨਾਲੋਂ ਨਾਤਾ ਤੋੜਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਭਾਵੇਂ ਮੰਗਲਵਾਰ ਨੂੰ ਐਨਡੀਏ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਇਆ ਹੋਵੇ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਵਿੱਚ ਅਕਾਲੀ ਦਲ ਦੇ ਬਾਨੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਦਾ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੈਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਿਆ। 


ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਬਾਰੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਰਿਹਾ ਕਿ ਜੇਕਰ ਸੁਖਬੀਰ ਸਿੰਘ  ਬਾਦਲ ਪ੍ਰਧਾਨਗੀ ਛੱਡ ਦਿੰਦੇ ਹਨ ਤਾਂ ਅਕਾਲੀ ਦਲ ਦੇ ਸਾਰੇ ਪੁਰਾਣੇ ਲੋਕ ਇਕੱਠੇ ਹੋ ਸਕਦੇ ਹਨ। ਅਕਾਲੀ ਦਲ ਤੋਂ ਵੱਖ ਹੋਣ ਦਾ ਕਾਰਨ ਸੁਖਬੀਰ ਬਾਦਲ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਨੇ ਇਤਿਹਾਸਿਕ ਪਾਰਟੀ ਨੂੰ ਇੰਨੇ ਲੰਬੇ ਇਤਿਹਾਸ ਨਾਲ ਦਾਗ਼ਦਾਰ ਕੀਤਾ ਹੈ।  ਦੱਸ ਦਈਏ ਕਿ ਹਾਲ ਹੀ ਵਿੱਚ ਸੁਖਬੀਰ ਬਾਦਲ ਵੱਲੋਂ ਮੁਆਫ਼ੀ ਮੰਗਦੇ ਹੋਏ ਪੁਰਾਣੇ ਅਕਾਲੀ ਦਲ ਲੀਡਰਾਂ ਨੂੰ, ਜੋ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਹੋਰ ਪਾਰਟੀ 'ਚ ਚਲੇ ਗਏ ਹਨ, ਵਾਪਿਸ ਆਉਣ ਦੀ ਅਪੀਲ ਕੀਤੀ ਸੀ।


ਇਹ ਵੀ ਪੜ੍ਹੋ: Punjab News: SDM ਦੀ ਜਾਅਲੀ ਮੋਹਰ ਲਗਾ ਕੇ ਠੱਗੀ ਮਾਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਆਉਣ ਵਾਲੇ ਸਮੇਂ ਵਿੱਚ ਕੋਈ ਵੀ ਅਕਾਲੀ ਵਰਕਰ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਪੁੱਛੇਗਾ। ਅਕਾਲੀ ਦਲ ਅਤੇ ਭਾਜਪਾ ਦੇ ਨੌਂ ਮਾਸ ਦੇ ਰਿਸ਼ਤੇ ਨੂੰ ਹੁਣ ਅਕਾਲੀ ਦਲ ਸਾਂਝੇ ਤੌਰ 'ਤੇ ਪੂਰਾ ਕਰੇਗਾ। ਦੱਸ ਦਈਏ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ 25 ਸਾਲਾਂ ਤੋਂ ਚੱਲਿਆ ਸੀ ਪਰ ਮੰਗਲਵਾਰ ਨੂੰ ਦਿੱਲੀ ਵਿੱਚ ਹੋਈ ਐਨਡੀਏ ਦੀ ਮੀਟਿੰਗ ਵਿੱਚ ਅਕਾਲੀ ਦਲ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ ਜਦੋਂ ਮੀਟਿੰਗ ਵਿੱਚ 38 ਪਾਰਟੀਆਂ ਨੇ ਹਿੱਸਾ ਲਿਆ ਸੀ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਯੂ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼ਿਰਕਤ ਕੀਤੀ।



ਇਹ ਵੀ ਪੜ੍ਹੋ:Punjab News: ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ; 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼