Sukhpal Khaira Arrest News: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਾਂਗਸਸੀ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਜਾਂਚ ਨੁਹਾਰ ਤੇਜ਼ ਕੀਤੇ ਜਾਣ ਦੇ ਆਸਾਰ ਹਨ। ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਦੇ ਖਿਲਾਫ ਜਾਂਚ ਲਈ ਈਡੀ ਦੀ 80 ਪੰਨਿਆਂ ਦੀ ਰਿਪੋਰਟ ਨੂੰ ਆਧਾਰ ਵਜੋਂ ਵਰਤਣ ਦੀ ਤਿਆਰੀ ਕੀਤੀ ਜਾ ਰਹੀ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਜਲਾਲਾਬਾਦ ਪੁਲਿਸ ਵੱਲੋਂ ਈਡੀ ਦੀ ਰਿਪੋਰਟ ਵਿੱਚ ਪਾਏ ਗਏ ਤੱਥਾਂ ਦੀ ਪੁਸ਼ਟੀ ਲਈ ਸੁਖਪਾਲ ਸਿੰਘ ਖਹਿਰਾ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।  ਮਿਲੀ ਜਾਣਕਾਰੀ ਦੇ ਮੁਤਾਬਕ ਐਸਆਈਟੀ ਈਡੀ ਦੀ ਰਿਪੋਰਟ ਦੀ ਜਾਂਚ ਕਰ ਰਹੀ ਹੈ। 


ਦੱਸਣਯੋਗ ਹੈ ਕਿ ਰਿਪੋਰਟ ਦੇ ਅੰਦਰ ਦਾਅਵਾ ਕੀਤਾ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ, ਗੁਰਦੇਵ ਸਿੰਘ ਅਤੇ ਚਰਨਜੀਤ ਕੌਰ ਇੱਕ ਦੂਜੇ ਦੇ ਸੰਪਰਕ ਵਿੱਚ ਸਨ ਅਤੇ ਪੈਸੇ ਸੁਖਪਾਲ ਖਹਿਰਾ ਕੋਲ ਜਾਂਦੇ ਸਨ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ 2014 ਤੋਂ 2015 ਦਰਮਿਆਨ ਸੁਖਪਾਲ ਸਿੰਘ ਖਹਿਰਾ ਦੀ ਆਮਦਨ ਘੱਟ ਸੀ ਪਰ ਖਰਚਾ ਜ਼ਿਆਦਾ ਸੀ।


ਇੰਨਾ ਹੀ ਨਹੀਂ ਬਲਕਿ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਚੋਣ 'ਤੇ ਪੈਸਾ ਖਰਚ ਹੋਇਆ ਸੀ। ਜ਼ਿਕਰਯੋਗ ਹੈ ਕਿ Zee PHH ਕੋਲ ED ਰਿਪੋਰਟ ਦੀ ਵਿਸ਼ੇਸ਼ ਕਾਪੀ ਹੈ। 


ਇੱਥੇ ਇਹ ਦੱਸਣਾ ਜਰੂਰੀ ਹੈ ਕਿ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ 30 ਸਤੰਬਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਜਿੱਥੋਂ ਮਾਣਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਮਾਮਲੇ ਸਬੰਧੀ ਸਰਕਾਰ ਵੱਲੋਂ ਸੁਖਪਾਲ ਸਿੰਘ ਖਹਿਰਾ ਦੇ ਰਿਮਾਂਡ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੀ ਜ਼ਿਲ੍ਹਾ ਅਦਾਲਤ 'ਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਸੀ। ਇਸ 'ਤੇ 9 ਅਕਤੂਬਰ ਨੂੰ ਜਗਮੋਹਨ ਸਿੰਘ ਸੰਘੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਦੋਵਾਂ ਧਿਰਾਂ ਦੇ ਵਕੀਲਾਂ ਨੂੰ ਸੁਣਨ ਦੀ ਇਜਾਜ਼ਤ ਦਿੱਤੀ ਗਈ ਸੀ। 


ਇਸ ਦੌਰਾਨ ਅਦਾਲਤ ਵੱਲੋਂ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਰਿਵੀਜ਼ਨ ਅਰਜ਼ੀ ’ਤੇ ਹੁਕਮ ਜਾਰੀ ਕੀਤੇ ਗਏ ਸਨ ਕਿ 10 ਅਕਤੂਬਰ ਨੂੰ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਸਨ। 


ਇਸ ਤੋਂ ਬਾਅਦ ਬੀਤੇ ਦਿਨੀਂ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਜੱਜ ਰਾਮਪਾਲ ਦੀ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ 12 ਅਕਤੂਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ: Sukhpal Singh Khaira News: ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ