Sukhpal Khaira News: ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਜ਼ਮਾਨਤ
Sukhpal Khaira News: ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ `ਤੇ ਆਪਣਾ ਫੈਸਲਾ ਸੁਣਾਇਆ।
Sukhpal Khaira News: ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਿਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਤੋਂ ਬਾਅਦ ਸੁਣਵਾਈ ਦੀ 15 ਜਨਵਰੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ।
ਖਹਿਰਾ ਦੇ ਵਕੀਲ ਨੇ ਜਾਣਕਾਰੀ ਦਿੱਤਾ ਹੈ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਕਾਰਨ ਪੁਲੀਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਪੁਲਿਸ ਵੱਲੋਂ ਅੱਜ ਰਿਕਾਰਡ ਪੇਸ਼ ਕੀਤਾ, ਜਿਸ ਨੂੰ ਦੇਖ ਤੋਂ ਬਾਅਦ ਅੱਜ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਦੱਸ ਦਈਏ ਕਿ ਇਹ ਮਾਮਲੇ ਸਾਲ 2015 ਦਾ ਹੈ, ਇਸ ਦੌਰਾਨ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂਅ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ: Aman Arora News: ਹਾਈ ਕੋਰਟ ਨੇ ਅਮਨ ਅਰੋੜਾ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ
ਖਹਿਰਾ ਦੇ ਨਾਲ-ਨਾਲ ਉਨ੍ਹਾਂ ਦੇ ਨਿੱਜੀ ਸੁਰੱਖਿਆ ਅਧਿਕਾਰੀ ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਬਾਠ ਪਿੰਡ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ: NGT News: ਸਿੱਧੂ ਦੀ ਪਟੀਸ਼ਨ 'ਤੇ NGT ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ