Sunil Jakhar News: ਸੁਨੀਲ ਜਾਖੜ ਨੇ ਚੰਡੀਗੜ੍ਹ `ਤੇ ਸਿਰਫ਼ ਪੰਜਾਬ ਦਾ ਹੱਕ ਜਤਾਇਆ
Sunil Jakhar News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਹੁਸ਼ਿਆਰਪੁਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਉਤੇ ਸਿਰਫ਼ ਪੰਜਾਬ ਦਾ ਹੱਕ ਜਤਾਇਆ ਹੈ।
Sunil Jakhar News: ਹੁਸ਼ਿਆਰਪੁਰ ਵਿੱਚ ਪੁੱਜੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਥੇ ਹਿਮਾਚਲ ਪ੍ਰਦੇਸ਼ ਵੱਲੋਂ ਚੰਡੀਗੜ੍ਹ ਉਤੇ ਆਪਣੇ ਹੱਕ ਜਤਾਉਣ ਨੂੰ ਲੈ ਕੇ ਗੱਲ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ। ਚੰਡੀਗੜ੍ਹ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦਾ ਹਿੱਸਾ ਨਹੀਂ ਹੈ। ਪੰਜਾਬ ਦਾ ਹਿੱਸਾ ਅਸੀਂ ਕਿਸੇ ਵੀ ਸੂਰਤ ਉਤੇ ਕਿਸੇ ਨੂੰ ਲੈਣ ਨਹੀਂ ਦਵਾਂਗੇ।
ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੌਜੂਦਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਕਿ ਜੇ ਸਮਾਂ ਰਹਿੰਦੇ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਪੰਜਾਬ ਦਾ ਇੰਨਾ ਵੱਡਾ ਨੁਕਸਾਨ ਨਾ ਹੁੰਦਾ। ਵਿਜੇ ਸਾਂਪਲਾ ਵੱਲੋਂ ਰਾਸ਼ਟਰਪਤੀ ਨੂੰ ਅਸਤੀਫ਼ਾ ਭੇਜਣ ਨੂੰ ਲੈ ਕੇ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਨਿੱਜੀ ਮਜਬੂਰੀਆਂ ਦਾ ਹਵਾਲਾ ਦਿੱਤਾ ਹੈ। ਉਥੇ ਹੀ ਪਾਰਟੀ ਜੋ ਫੈਸਲਾ ਕਰੇਗੀ ਉਹੀ ਹੋਵੇਗਾ।
ਉਥੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਬੈਂਗਲੁਰੂ ਵਿੱਚ ਹੋਈ ਵਿਰੋਧੀ ਧਿਰ ਦੀ ਮੀਟਿੰਗ ਉਤੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਕੀਤੀ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਪਰ ਸਭ ਨੂੰ ਪਤਾ ਚੱਲ ਗਿਆ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਆਪਸ ਵਿੱਚ ਮਿਲੀ ਹੋਈ ਹੈ। ਇਸ ਦੌਰਾਨ ਜਾਖੜ ਦਾ ਟਾਂਡਾ ਬਾਈਪਾਸ 'ਤੇ ਐਸ.ਸੀ.ਸਮਾਜ ਅਤੇ ਸਮੂਹਾਂ ਵੱਲੋਂ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਭਾਜਪਾ ਨੇ ਪ੍ਰਧਾਨ ਬਣਾ ਕੇ ਸਾਬਿਤ ਕਰ ਦਿੱਤਾ ਹੈ ਕਿ ਉਹ ਦਲਿਤ ਵਿਰੋਧੀ ਪਾਰਟੀ ਹੈ। ਜਿਹੜੀ ਭਾਜਪਾ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦੀ ਗੱਲ ਕਰਦੀ ਸੀ ਉਸੇ ਭਾਜਪਾ ਨੇ ਦਲਿਤ ਵਿਰੋਧੀ ਸੁਨੀਲ ਜਾਖੜ ਨੂੰ ਪ੍ਰਧਾਨ ਬਣਾ ਕੇ ਦਲਿਤਾਂ ਨਾਲ ਧੋਖਾ ਕੀਤਾ ਹੈ।
ਇਹ ਵੀ ਪੜ੍ਹੋ : Punjab News: 'ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”?' ਸੁਨੀਲ ਜਾਖੜ ਦਾ CM ਭਗਵੰਤ ਮਾਨ ਨੂੰ ਸਵਾਲ
ਇਸ ਦੌਰਾਨ ਐੱਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਭਾਜਪਾ ਪ੍ਰਧਾਨ ਨੂੰ ਕਾਲੇ ਝੰਡੇ ਵੀ ਦਿਖਾਏ ਗਏ। ਬਹੁਜਨ ਐਕਸ਼ਨ ਫਰੰਟ ਫਾਰ ਸੋਸ਼ਲ ਜਸਟਿਸ ਕਮੇਟੀ ਨੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਦਲਿਤਾਂ ਨੂੰ ਪੈਰ ਦੀ ਜੁੱਤੀ ਕਹਿਣ ਦੇ ਰੋਸ ਵਜੋਂ ਕਾਲੀਆ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇਸ ਦੌਰਾਨ ਲਾਰੈਂਸ ਚੌਧਰੀ, ਧਿਆਨ ਚੰਦ ਧਿਆਨਾ, ਮਾਸਟਰ ਮਹਿੰਦਰ ਸਿੰਘ ਹੀਰ, ਵਿਕਾਸ ਹੰਸ, ਅਮਨ ਸਿੰਘ, ਦਾਨਿਸ਼ ਕੁਰੈਸ਼ੀ, ਜਾਵੇਦ ਖ਼ਾਂ ਆਦਿ ਨੇਤਾ ਮੌਜੂਦਗੀ ਸਨ। ਪ੍ਰਦਰਸ਼ਨਕਾਰੀਆਂ ਨੇ ਸੁਨੀਲ ਜਾਖੜ ਗੋ ਬੈਕ ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋ : Vijay Sampla Resigned News: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ