Manish Sisodia News: ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਸੀਬੀਆਈ ਅਤੇ ਈਡੀ ਤੋਂ ਜਵਾਬ ਮੰਗਿਆ ਹੈ। ਦਰਅਸਲ, ਸਿਸੋਦੀਆ ਨੇ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਸੋਧ ਦੀ ਮੰਗ ਕੀਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਹਫ਼ਤੇ ਵਿੱਚ ਦੋ ਵਾਰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਸੁਪਰੀਮ ਕੋਰਟ ਨੇ ਅਰਜ਼ੀ 'ਤੇ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਬਾਅਦ ਤੈਅ ਕੀਤੀ ਹੈ।



COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Mainsh Sisodia Bail: ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ! ਜਲਦ ਜੇਲ੍ਹ ਤੋਂ ਆਉਣਗੇ ਬਾਹਰ 


ਗੌਰਤਲਬ ਹੈ ਕਿ ਬੀਤੇ ਦਿਨੀ 9 ਅਗਸਤ ਨੂੰ ਆਬਕਾਰੀ ਨੀਤੀ ਬੇਨਿਯਮੀਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਸੀ। ਦਰਅਸਲ ਮਨੀਸ਼ ਸਿਸੋਦੀਆਂ ਨੂੰ ਸ਼ਰਤਾਂ ਨਾਲ ਜ਼ਮਾਨਤ ਮਿਲੀ ਸੀ।   ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਨੂੰ ਅਤੇ ਈਡੀ ਨੇ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।


ਉਹਨਾਂ ਨੂੰ  28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਹੈ। 3 ਜੁਲਾਈ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਈਡੀ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਸੀ। ਸੀਬੀਆਈ ਮਾਮਲੇ ਵਿੱਚ ਸਿਸੋਦੀਆ 31 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਹਨ।