ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 2-2 ਲੱਖ ਦਾ ਮੁਆਵਜ਼ਾ :ਡਿੰਪਾ

ਅੰਮ੍ਰਿਤਸਰ,ਤਰਨਤਾਰਨ,ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਮੌਤਾਂ 

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 2-2 ਲੱਖ ਦਾ ਮੁਆਵਜ਼ਾ :ਡਿੰਪਾ
ਅੰਮ੍ਰਿਤਸਰ,ਤਰਨਤਾਰਨ,ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਮੌਤਾਂ

ਮਨੀਸ਼ ਸ਼ਰਮਾ/ਤਰਨਤਾਰਨ :  ਪੰਜਾਬ ਦੇ ਤਿੰਨ ਜ਼ਿਲ੍ਹੇ ਅੰਮ੍ਰਿਤਸਰ,ਤਰਨਤਾਰਨ, ਬਟਾਲਾ,ਵਿੱਚ ਹੁਣ ਤੱਕ ਜਿੰਨੇ ਵੀ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਇਆ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਨੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਖਡੂਰ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ  ਪਹਿਲਾਂ 1-1 ਲੱਖ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ, ਪਰ ਪੀੜ੍ਹਤ ਪਰਿਵਾਰਾਂ ਦੇ ਪ੍ਰਦਰਸ਼ਨ ਤੋਂ ਬਾਅਦ ਹੁਣ ਮੁਆਵਜ਼ਾ-2-2 ਲੱਖ ਕਰ ਦਿੱਤਾ ਗਿਆ ਹੈ, ਇੰਨਾ ਹੀ ਨਹੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਿੰਨਾਂ ਲੋਕਾਂ ਦਾ ਇਲਾਜ ਚੱਲ ਰਿਹਾ ਹੈ ਉਨ੍ਹਾਂ ਦਾ ਖ਼ਰਚਾ ਵੀ ਸਰਕਾਰ ਹੀ ਚੁੱਕੇਗੀ 

ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਪੁਲਿਸ ਦੀਆਂ 5 ਟੀਮਾਂ ਦਾ ਗਠਨ ਕੀਤਾ ਸੀ ਹੁਣ ਤੱਕ 8 ਲੋਕਾਂ ਦੀ ਗਿਰਫ਼ਤਾਰੀ ਹੋ ਚੁੱਕੀ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ (Chief Minister Catain Amarinde Singh) ਨੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀ ਜਾਂਚ  ਡਿਵੀਜ਼ਨਲ ਕਮਿਸ਼ਨਰ ਜਲੰਧਰ ਨੂੰ ਸੌਂਪ ਚੁੱਕੇ ਨੇ, ਇਸ ਦੇ ਨਾਲ ਜੁਆਇੰਟ ਐਕਸਾਈਜ਼ ਅਤੇ ਟੈਕਸੇਸ਼ਨ ਅਤੇ ਪ੍ਰਭਾਵਿਤ ਜ਼ਿਲ੍ਹਿਆਂ sp  ਵੀ ਜਾਂਚ ਟੀਮ ਦਾ ਹਿੱਸਾ ਹੋਣਗੇ  

ਉਧਰ ਵਿਰੋਧੀ ਧਿਰ ਬੀਜੇਪੀ ਨੇ ਸਰਕਾਰ ਤੇ ਨਿਸ਼ਾਨਾ ਲਗਾਇਆ ਹੈ, ਬੀਜੇਪੀ ਦੇ ਆਗੂ ਤਰੁਣ ਚੁੱਗ ਨੇ ਕਿਹਾ ਕਿ ਜੇਕਰ ਸਰਕਾਰ ਨਸ਼ਾ ਮਾਫ਼ੀਆਂ 'ਤੇ ਲਗਾਮ ਲਗਾਉਂਦੀ ਤਾਂ ਇੰਨੇ ਲੋਕਾਂ ਦੀ ਮੌਤ ਨਾ ਹੁੰਦੀ, ਉਨ੍ਹਾਂ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਬੀਜੇਪੀ ਅਤੇ ਅਕਾਲੀ ਦਲ  ਨੇ ਪਟਿਆਲਾ ਵਿੱਚ ਨਜਾਇਜ਼ ਸ਼ਰਾਬ ਬਾਰੇ ਖ਼ੁਲਾਸਾ ਕੀਤੀ ਸੀ ਪਰ ਸਰਕਾਰ ਨੇ ਕੋਈ ਕਾਰਵਾਹੀ ਨਹੀਂ ਕੀਤੀ