ਮਨੀਸ਼ ਸ਼ਰਮਾ/ਤਰਨਤਾਰਨ : ਪੰਜਾਬ ਵਿੱਚ ਜਿਸ ਵੱਡੇ ਬਿਜਲੀ ਸੰਕਟ ਦੇ ਖੜੇ ਹੋਣ ਦੇ ਖ਼ਦਸ਼ੇ ਜਤਾਏ ਜਾ ਰਹੇ ਸਨ ਉਸ ਦਾ ਅਸਰ ਸ਼ੁਰੂ ਹੋ ਗਿਆ ਹੈ, ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਰੋਕਣ ਤੋਂ ਬਾਅਦ ਪੰਜਾਬ ਦੇ ਕਈ ਪਲਾਂਟਾਂ ਵਿੱਚ ਕੋਲਾ ਖ਼ਤਮ ਹੋਣ ਦੀਆਂ ਖ਼ਬਰਾਂ ਆ ਰਹੀਆਂ ਨੇ,ਤਾਜ਼ਾ ਖ਼ਬਰ ਤਰਨਤਾਰਨ ਦੇ ਗੋਵਿੰਦਵਾਲ ਸਥਿਤ GVK ਥਰਮਲ ਪਲਾਂਟ ਤੋਂ ਆਈ ਹੈ ਜਿੱਥੇ ਕੋਲਾ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਗਿਆ ਹੈ,ਕੋਲੇ ਦੀ ਸਪਲਾਈ ਨਾ ਹੋਣ ਦੀ ਵਜ੍ਹਾਂ ਕਰਕੇ ਪਲਾਂਟ ਬੰਦ ਕਰਨਾ ਪੈ ਸਕਦਾ ਹੈ ਜਿਸ ਦੀ ਵਜ੍ਹਾਂ ਕਰਕੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਗੁਜ਼ਰਨਾ ਪੈ ਸਕਦਾ ਹੈ 


COMMERCIAL BREAK
SCROLL TO CONTINUE READING

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਰੇਲ ਮੰਤਰੀ ਪਿਊਸ਼ ਗੋਇਲ ਨਾਲ ਗੱਲਬਾਤ ਕਰਨ ਲਈ ਕਿਹਾ ਤਾਂ ਕਿ ਰੇਲ ਸੇਵਾ ਮੁੜ ਤੋਂ ਪੰਜਾਬ ਵਿੱਚ ਸ਼ੁਰੂ ਹੋ ਸਕੇ,ਪਿਊਸ਼ ਗੋਇਲ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਜਦੋਂ ਤੱਕ ਰੇਲ ਦੀਆਂ ਪਟਰੀਆਂ ਤੋਂ ਕਿਸਾਨ ਨਹੀਂ ਹੱਟਣਗੇ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਵੇਗਾ ਤਾਂ ਤੱਕ ਰੇਲ ਸੇਵਾ ਨਹੀਂ ਸ਼ੁਰੂ ਕੀਤੀ ਜਾ ਸਕਦੀ ਹੈ, ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨੂੰ ਚਿੱਠੀ ਲਿਖ ਕੇ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਸੀ 


ਕਿਸਾਨਾਂ ਵੱਲੋਂ ਸਵਾ ਮਹੀਨੇ ਤੋਂ ਰੇਲ ਦੀਆਂ ਪਟਰੀਆਂ 'ਤੇ ਖੇਤੀ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ,ਪਰ 20 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਸੀ ਪਰ ਇਸ ਦੇ ਬਾਵਜੂਦ ਰੇਲ ਮੰਤਰੀ ਨੇ ਟ੍ਰੇਨਾਂ ਦਾ ਆਵਾਜਾਹੀ 'ਤੇ ਪੂਰੀ ਤਰ੍ਹਾਂ ਨਾਲ ਰੋਕ ਲੱਗਾ ਦਿੱਤੀ ਸੀ ਜਿਸ ਤੇ ਪੰਜਾਬ ਦੀਆਂ ਸਾਰੀਆਂ ਹੀ ਪਾਰਟੀਆਂ ਨੇ ਇੱਕ ਸੁਰ ਨਾਲ ਕੇਂਦਰ ਸਰਕਾਰ ਦੇ ਇਸ ਫ਼ੈਸਲਾ ਦਾ ਵਿਰੋਧ ਕੀਤਾ ਸੀ,ਸਾਰੀਆਂ ਹੀ ਪਾਰਟੀਆਂ ਨੇ ਕਿਹਾ ਸੀ ਕਿ ਕੇਂਦਰ  ਨੂੰ ਟਕਰਾਅ ਦਾ ਰਸਤਾ ਛੱਡ ਕੇ ਕਿਸਾਨਾਂ ਦੀ ਪਰੇਸ਼ਾਨੀਆਂ ਨੂੰ ਸਮਝਨਾ ਚਾਹੀਦਾ ਹੈ