ਵਿਰੋਧੀ ਚੁੱਕਣਗੇ ਕਾਂਗਰਸ 'ਚ ਹੋਈ ਗੁੱਟਬਾਜ਼ੀ ਦਾ ਫਾਇਦਾ ! ਨਵੀਂ SIT ਨੂੰ ਲੈਕੇ ਢੀਂਡਸਾ ਗਰੁੱਪ ਨੇ ਕੀਤੀ ਗੈਰ ਰਸਮੀ ਮੀਟਿੰਗ, ਕਹਿ ਇਹ ਵੱਡੀ ਗੱਲ

ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਤਫ਼ਤੀਸ਼ ਲਈ ਬਣੀ ਨਵੀਂ ਸਿਟ ਨੂੰ ਲੈਕੇ ਪੰਜਾਬ ਕਾਂਗਰਸ ਵਿੱਚ ਧੜੇ ਬਾਜੀ ਵੇਖਣ ਨੂੰ ਮਿਲ ਰਹੀ ਹੈ. ਦੂਜੇ ਪਾਸੇ ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵੀ ਇਸ ਮਸਲੇ 'ਤੇ ਮੁੱਖਮੰਤਰੀ ਨੂੰ ਘੇਰਦੀਆਂ ਨਜ਼ਰ ਆ ਰਹੀਆਂ ਹਨ

ਵਿਰੋਧੀ ਚੁੱਕਣਗੇ ਕਾਂਗਰਸ 'ਚ ਹੋਈ ਗੁੱਟਬਾਜ਼ੀ ਦਾ ਫਾਇਦਾ ! ਨਵੀਂ SIT ਨੂੰ ਲੈਕੇ ਢੀਂਡਸਾ ਗਰੁੱਪ ਨੇ ਕੀਤੀ ਗੈਰ ਰਸਮੀ ਮੀਟਿੰਗ, ਕਹਿ ਇਹ ਵੱਡੀ ਗੱਲ

ਨੀਤਿਕਾ ਮਹੇਸ਼ਵਰੀ/ ਚੰਡੀਗੜ੍ਹ : ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਤਫ਼ਤੀਸ਼ ਲਈ ਬਣੀ ਨਵੀਂ ਸਿਟ ਨੂੰ ਲੈਕੇ ਪੰਜਾਬ ਕਾਂਗਰਸ ਵਿੱਚ ਧੜੇ ਬਾਜੀ ਵੇਖਣ ਨੂੰ ਮਿਲ ਰਹੀ ਹੈ. ਦੂਜੇ ਪਾਸੇ ਇਸ ਮੁੱਦੇ 'ਤੇ ਵਿਰੋਧੀ ਪਾਰਟੀਆਂ ਵੀ ਇਸ ਮਸਲੇ 'ਤੇ ਮੁੱਖਮੰਤਰੀ ਨੂੰ ਘੇਰਦੀਆਂ ਨਜ਼ਰ ਆ ਰਹੀਆਂ ਹਨ. ਇਸਦੇ ਚਲਦੇ ਸੁਖਦੇਵ ਸਿੰਘ ਢੀਂਡਸਾ ਨੇ ਪ੍ਰੱਮੁਖ ਆਗੂਆਂ ਨਾਲ ਚੰਡੀਗੜ੍ਹ ਵਿੱਚ ਕੀਤੀ, ਇੱਕ ਗ਼ੈਰਰਸਮੀ ਮੀਟਿੰਗ ਕੀਤੀ ਗਈ. ਇਸ ਮੀਟਿੰਗ ਚੰਡੀਗੜ੍ਹ ਵਿਖੇ ਕੀਤੀ ਗਈ. 

 ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਮੁੜ ਗਠਤ ਕੀਤੀ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਸਿਟ) ਵਾਰੇ ਗੈਰਰਸਮੀ  ਵਿਚਾਰ- ਵਟਾਂਦਰਾ ਕੀਤਾ। ਮੀਟਿੰਗ ਉਪਰੰਤ ਢੀਂਡਸਾ ਨੇ ਐਲਾਨ ਕੀਤਾ ਕਿ ਨਵੀਂ ਸਿਟ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਅਤੇ ਅਸਲ ਦੋਸ਼ੀਆਂ ਨੂੰ ਬਚਾਉਣ ਲਈ, ਮਾਣਯੋਗ ਹਾਈਕੋਰਟ ਦੇ ਫੈਸਲੇ ਮੁਤਾਬਕ ਬਣਾਈ ਗਈ ਹੈ। ਜਿਸ ਫੈਸਲੇ ਵਿੱਚ ਮਾਣਯੋਗ ਹਾਈਕੋਰਟ ਨੇ ਬਾਦਲਾਂ ਦੀ ਰੱਜ ਕੇ ਤਾਰੀਫ਼ ਕੀਤੀ ਹੈ। ਜਦ ਕਿ ਸਿੱਖ ਕੌਮ ਦੀ ਧਾਰਨਾ  ਇਸਦੇ ਬਿਲਕੁਲ ਉਲਟ ਬਣੀ ਹੋਈ ਹੈ। ਢੀਂਡਸਾ ਨੇ ਨਵੀਂ ਸਿਟ ਨੂੰ ਮੁੱਢੋਂ ਰੱਦ ਕਰਦਿਆਂ ਕੈਪਟਨ ਸਰਕਾਰ ਦੇ ਇਸ ਫੈਸਲੇ ਨੂੰ ਤਰਕਹੀਨ ਕਰਾਰ ਦਿੱਤਾ ਹੈ।ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ਦੀ ਸਿਟ ਨੂੰ ਖਾਰਜ਼ ਕਰ ਦਿੱਤਾ ਸੀ ਅਤੇ ਸਬਕ ਡੀਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਤੋਂ ਵੱਖਰਾ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਹ ਨੌਕਰੀ ਤੋਂ ਅਸਤੀਫਾ ਦੇ ਗਏ ਸਨ. ਇਸ ਤੋਂ ਬਾਅਦ ਪਾਰਟੀ ਚ ਵੀ ਲਗਾਤਾਰ ਬਗਾਵਤ ਜਾਰੀ ਹੈ. 

WATCH LIVE TV